ਮੋਗਾ, 22 ਮਈ (ਸੁਰਿੰਦਰਪਾਲ ਸਿੰਘ)-ਨਗਰ ਨਿਗਮ ਮੋਗਾ ਦੀਆਂ 26 ਮਈ ਨੂੰ ਪੈ ਰਹੀਆਂ ਵੋਟਾਂ ਨੂੰ ਲੈ ਕੇ ਜਿੱਥੇ ਵੱਖ ਵੱਖ ਪਾਰਟੀਆਂ ਦੇ ਉਮੀਦਵਾਰ ਅੱਡੀ ਚੋਟੀ ਦਾ ਜ਼ੋਰ ਲਗਾ ਰਹੇ ਹਨ ਉੱਥੇ ਵਾਰਡ ਨੰਬਰ 11 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸਮੀਕਸ਼ਾ ਸ਼ਰਮਾ ਵਲੋਂ ਵੀ ਆਪਣੇ ਸਮਰਥਕਾਂ ਨਾਲ ਚੋਣ ਪ੍ਰਚਾਰ ਜ਼ੋਰਾਂ ਸ਼ੋਰਾਂ ਨਾਲ ਕੀਤਾ ਜਾ ਰਿਹਾ ਹੈ | ਉਹ ਬੇਸ਼ੱਕ ਵਾਰਡ ਦੇ ਮੁਹੱਲਿਆਂ ਵਿਚ ਨੁੱਕੜ ਮੀਟਿੰਗਾਂ ਵੀ ਕਰ ਰਹੇ ਹਨ ਪਰ ਉਨ੍ਹਾਂ ਦਾ ਸਭ ਤੋਂ ਵੱਧ ਜ਼ੋਰ ਘਰ-ਘਰ ਜਾ ਕੇ ਹਰ ਵੋਟਰ ਨਾਲ ਸਿੱਧਾ ਸੰਪਰਕ ਕਰਨ 'ਤੇ ਲੱਗਾ ਹੋਇਆ ਹੈ ਤਾਂ ਜੋ ਹਰ ਵੋਟਰ ਨੂੰ ਵਾਰਡ ਦੇ ਵਿਕਾਸ ਨੂੰ ਲੈ ਕੇ ਆਪਣਾ ਚੋਣ ਏਜੰਡਾ ਦੱਸਿਆ ਜਾ ਸਕੇ | ਉਨ੍ਹਾਂ ਦੇ ਸਮਰਥਕਾਂ ਵਲੋਂ ਵੀ ਉਨ੍ਹਾਂ ਦੇ ਹੱਕ ਵਿਚ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ | ਐਕਸਪਰਟ ਇਮੀਗੇ੍ਰਸ਼ਨ ਦੇ ਦੀਪਕ ਨੇ ਕਿਹਾ ਕਿ ਸਮੀਕਸ਼ਾ ਸ਼ਰਮਾ ਨੂੰ ਵੋਟਰਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਉਹ ਵਾਰਡ ਨੰਬਰ 11 ਤੋਂ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਵਾਰਡ ਦੇ ਵਿਕਾਸ ਨੂੰ ਨਵੀਆਂ ਉਚਾਈਆਂ 'ਤੇ ਲੈ ਕੇ ਜਾਣਗੇ | ਘਰ ਘਰ ਜਾ ਕੇ ਚੋਣ ਪ੍ਰਚਾਰ ਕਰਨ ਸਮੇਂ ਵੱਡੀ ਗਿਣਤੀ ਵਿਚ ਕਾਂਗਰਸ ਪਾਰਟੀ ਦੇ ਵਰਕਰ ਤੇ ਸਮਰਥਕ ਹਾਜ਼ਰ ਸਨ |