ਮੋਗਾ, 22 ਮਈ (ਜਸਪਾਲ ਸਿੰਘ ਬੱਬੀ)-26 ਮਈ ਨੂੰ ਨਗਰ ਨਿਗਮ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਵਿਚ ਭਾਜਪਾ ਜਿੱਤ ਦਰਜ ਕਰਨ ਤੋਂ ਬਾਅਦ ਸਾਲ 2027 ਦੀਆਂ ਚੋਣਾਂ ਵਿਚ ਵੀ ਬਾਜ਼ੀ ਮਾਰੇਗੀ ਅਤੇ ਭਾਜਪਾ ਆਪਣੀ ਸਰਕਾਰ ਬਣਾ ਕੇ ਸੂਬੇ ਨੂੰ ਵਿਕਾਸ ਦੀਆਂ ਲੀਹਾਂ 'ਤੇ ਲੈ ਕੇ ਜਾਵੇਗੀ ਕਿਉਂਕਿ ਆਪ ਸਰਕਾਰ ਦੇ ਰਾਜ ਵਿਚ ਸੂਬਾ ਹਰ ਪੱਖੋਂ ਪਛੜ ਗਿਆ ਹੈ ਅਤੇ ਅਜਿਹੀ ਸਥਿਤੀ ਵਿਚ ਭਾਜਪਾ ਹੀ ਸੂਬੇ ਨੂੰ ਮੁੜ ਤੋਂ ਪੈਰਾਂ 'ਤੇ ਖੜ੍ਹਾ ਕਰ ਸਕਦੀ ਹੈ | ਇਹ ਪ੍ਰਗਟਾਵਾ ਭਾਜਪਾ ਦੇ ਸੀਨੀਅਰ ਆਗੂ ਅਤੇ ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਮੁਖ਼ਤਿਆਰ ਸਿੰਘ ਸੰਧੂ ਨੇ ਕੀਤਾ | ਉਨ੍ਹਾਂ ਕਿਹਾ ਕਿ ਨਗਰ ਨਿਗਮ ਮੋਗਾ ਦੇ 50 ਵਾਰਡਾਂ ਵਿਚ ਹੀ ਭਾਜਪਾ ਨੇ ਆਪਣੇ ਉਮੀਦਵਾਰ ਖੜ੍ਹੇ ਕੀਤੇ ਹਨ ਅਤੇ ਉਨ੍ਹਾਂ ਨੂੰ ਵਾਰਡ ਵਾਸੀਆਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਉਮੀਦਵਾਰਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਨਗਰ ਨਿਗਮ ਮੋਗਾ ਦੀਆਂ ਚੋਣਾਂ ਜਿੱਤ ਕੇ ਨਗਰ ਨਿਗਮ ਮੋਗਾ ਅੰਦਰ ਭਾਜਪਾ ਦਾ ਮੇਅਰ ਚੁਣਿਆ ਜਾਵੇਗਾ |