ਬੱਧਨੀ ਕਲਾਂ, 22 ਮਈ (ਸੰਜੀਵ ਕੋਛੜ)-ਸੂਬੇ 'ਚ ਵਿਚ ਦਿਨ ਬ ਦਿਨ 'ਆਪ' ਦੇ ਵਧ ਰਹੇ ਗਰਾਫ਼ ਨੂੰ ਦੇਖਦਿਆਂ ਜਿੱਥੇ ਆਮ ਲੋਕ ਆਮ ਆਦਮੀ ਪਾਰਟੀ ਵਿਚ ਆਪ ਮੁਹਾਰੇ ਸ਼ਾਮਿਲ ਹੋ ਰਹੇ ਹਨ ੳੱੁਥੇ ਹੀ ਪਾਰਟੀ ਆਗੂਆਂ ਵਲੋਂ ਵੀ ਆਪਣੇ ਵਰਕਰਾਂ ਨੂੰ ਉਤਸ਼ਾਹਿਤ ਕਰਨ ਲਈ ਪਾਰਟੀ ਵਿਚ ਲਗਾਤਾਰ ਅਹੁਦੇ ਨਿਵਾਜ ਕੇ ਭਰਮਾਇਆ ਜਾ ਰਿਹਾ ਹੈ | ਇਸੇ ਕੜੀ ਤਹਿਤ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਲੋਂ ਕਸਬਾ ਬੱਧਨੀ ਕਲਾਂ ਦੇ ਸਰਗਰਮ ਤੇ ਜੁਝਾਰੂ ਵਰਕਰ ਅਤੇ ਮੌਜੂਦਾ ਨੰਬਰਦਾਰ ਜਗਰਾਜ ਸਿੰਘ ਜਾਜ਼ੀ ਨੂੰ ਦੋਬਾਰਾ ਤੋਂ ਹਲਕਾ ਨਿਹਾਲ ਸਿੰਘ ਵਾਲਾ ਤੋਂ ਸੋਸ਼ਲ ਮੀਡੀਆ ਦੇ ਬਲਾਕ ਪ੍ਰਧਾਨ ਵਜੋਂ ਨਿਯੁਕਤ ਕੀਤਾ ਗਿਆ ਹੈ | ਇਸ ਸਮੇਂ ਨਵ ਨਿਯੁਕਤ ਹੋਏ ਬਲਾਕ ਪ੍ਰਧਾਨ ਜਗਰਾਜ ਸਿੰਘ ਨੇ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਜ਼ਿਲ੍ਹਾ ਪ੍ਰਧਾਨ ਬਰਿੰਦਰ ਕੁਮਾਰ ਮਧੇਕੇ ਅਤੇ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕਰਦੇ ਹੋਏ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਦਿਨ ਰਾਤ ਇਕ ਕਰਨ ਦਾ ਭਰੋਸਾ ਦਿੱਤਾ | ਇਸ ਮੌਕੇ ਜਗਜੀਤ ਸਿੰਘ ਦੀਸ਼ਾ ਪ੍ਰਧਾਨ ਨਗਰ ਪੰਚਾਇਤ, ਅਮਨਦੀਪ ਸਿੰਘ ਸਿੱਧੂ ਨੰਬਰਦਾਰ ਬਲਾਕ ਪ੍ਰਧਾਨ, ਜਸਵੀਰ ਸਿੰਘ ਨੰਬਰਦਾਰ, ਦਰਸ਼ਨ ਸਿੰਘ ਗੋਲੂ ਨੰਬਰਦਾਰ, ਰਣਜੀਤ ਸਿੰਘ, ਮੇਜਰ ਸਿੰਘ ਕੌਂਸਲਰ, ਕੁਲਦੀਪ ਸਿੰਘ ਅਮਨਾ ਯੂਥ ਪ੍ਰਧਾਨ, ਰਵੀ ਸ਼ਰਮਾ ਸਾਬਕਾ ਚੇਅਰਮੈਨ, ਬੂਟਾ ਸਿੰਘ ਰਾਊਕੇ, ਰਾਜਪਾਲ ਸਿੰਘ ਸਰਪੰਚ ਰਣੀਆਂ, ਮਨਜਿੰਦਰ ਸਿੰਘ ਫ਼ੌਜੀ ਬੁੱਟਰ, ਜਗਤਾਰ ਸਿੰਘ ਕੂਨਰ ਸਰਪੰਚ, ਮਨਪ੍ਰੀਤ ਸਿੰਘ ਸਤਨਾਮ, ਹਰਜੀਤ ਸਿੰਘ ਸਰਪੰਚ ਮੀਨੀਆਂ, ਰਾਜ ਕੁਮਾਰ ਗਰਗ, ਜਸਪ੍ਰੀਤ ਸਿੰਘ ਬਲਾਕ ਪ੍ਰਧਾਨ, ਤਰਸੇਮ ਲਾਲ ਬੱਬੂ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਆਗੂਆਂ ਤੇ ਵਰਕਰਾਂ ਨੇ ਨਵ ਨਿਯੁਕਤ ਹੋਏ ਬਲਾਕ ਪ੍ਰਧਾਨ ਜਗਰਾਜ ਸਿੰਘ ਜਾਜ਼ੀ ਨੰਬਰਦਾਰ ਨੂੰ ਵਧਾਈ ਦਿੰਦਿਆਂ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ |