ਮੋਗਾ, 22 ਮਈ (ਸੁਰਿੰਦਰਪਾਲ ਸਿੰਘ)-26 ਮਈ ਨੂੰ ਹੋਣ ਜਾ ਰਹੀਆਂ ਨਗਰ ਨਿਗਮ ਚੋਣਾਂ ਵਿਚ ਮੋਗਾ ਤੋਂ ਵਾਰਡ ਨੰਬਰ 14 ਤੋਂ ਚੋਣ ਲੜ ਰਹੇ ਆਪ ਪਾਰਟੀ ਦੇ ਉਮੀਦਵਾਰ ਰੀਤੂ ਬਾਲਾ ਧਰਮ-ਪਤਨੀ ਸਵ: ਵਿਨੋਦ ਕੁਮਾਰ ਚੋਣ ਲੜ ਰਹੇ ਹਨ ਜਿਨ੍ਹਾਂ ਨੂੰ ਵਾਰਡ ਵਾਸੀਆਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਜ਼ਿਕਰਯੋਗ ਹੈ ਕਿ ਇਸ ਵਾਰਡ ਤੋਂ ਪ੍ਰੇਮ ਚੰਦ ਚੱਕੀ ਵਾਲੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਆਪ ਪਾਰਟੀ ਕਰੀਬ 5 ਵਾਰ ਕੌਂਸਲਰ ਰਹਿ ਚੁੱਕੇ ਹਨ ਤੇ ਉਨ੍ਹਾਂ ਵਾਰਡ ਦਾ ਸਰਬਪੱਖੀ ਵਿਕਾਸ ਕਰਵਾਇਆ ਹੈ ਤੇ ਹੁਣ ਉਨ੍ਹਾਂ ਦੀ ਭਰਜਾਈ ਰੀਤੂ ਬਾਲਾ ਇਸ ਵਾਰ ਚੋਣ ਮੈਦਾਨ ਵਿਚ ਹਨ ਜਿਨ੍ਹਾਂ ਨੂੰ ਮੋਗਾ ਹਲਕੇ ਦੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਚੋਣ ਮੈਦਾਨ ਵਿਚ ਉਤਾਰਿਆ ਹੈ | ਚੋਣ ਪ੍ਰਚਾਰ ਦੌਰਾਨ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਪ੍ਰੇਮ ਚੰਦ ਚੱਕੀ ਵਾਲੇ ਜਿਨ੍ਹਾਂ ਦੀਆਂ ਪਾਰਟੀ ਪ੍ਰਤੀ ਕੀਤੀਆਂ ਸੇਵਾਵਾਂ ਦੇ ਮੱਦੇਨਜ਼ਰ ਪਾਰਟੀ ਹਾਈਕਮਾਂਡ ਵਲੋਂ ਉਨ੍ਹਾਂ ਦੀ ਭਰਜਾਈ ਰੀਤੂ ਬਾਲਾ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ | ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਇਸੇ ਵਾਰਡ ਤੋਂ ਪ੍ਰੇਮ ਚੰਦ ਚੱਕੀ ਵਾਲੇ 5 ਵਾਰ ਬਤੌਰ ਕੌਂਸਲਰ ਰਹਿ ਕੇ ਵਾਰਡ ਵਾਸੀਆਂ ਲਈ ਸੇਵਾ ਕਰ ਰਹੇ ਹਨ ਤੇ ਇਸ ਵਾਰ ਇਹ ਵਾਰਡ ਔਰਤਾਂ ਲਈ ਰਾਖਵਾਂ ਹੋਣ ਕਾਰਨ ਰੀਤੂ ਬਾਲਾ ਨੂੰ ਪਾਰਟੀ ਨੇ ਟਿਕਟ ਦੇ ਕੇ ਨਿਵਾਜਿਆ ਹੈ | ਉਨ੍ਹਾਂ ਕਿਹਾ ਕਿ ਵਾਰਡ ਨੰਬਰ 14 ਤੋਂ ਵਾਰਡ ਵਾਸੀਆਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਤੇ ਇਸ ਵਾਰਡ ਤੋਂ ਰੀਤੂ ਬਾਲਾ ਆਪਣੇ ਵਿਰੋਧੀਆਂ ਨੂੰ ਹਰਾ ਕੇ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ | ਇਸ ਮੌਕੇ ਆਪ ਪਾਰਟੀ ਦੇ ਸ਼ਹਿਰੀ ਪ੍ਰਧਾਨ ਪ੍ਰੇਮ ਚੰਦ ਚੱਕੀ ਵਾਲੇ ਨੇ ਵਾਰਡ ਵਾਸੀਆਂ ਨੂੰ ਅਪੀਲ ਕਰਦੇ ਕਿਹਾ ਕਿ ਉਹ ਹਰ ਦੁੱਖ ਸੁੱਖ ਵਿਚ ਵਾਰਡ ਵਾਸੀਆਂ ਦੇ ਨਾਲ ਪਹਿਲਾਂ ਦੀ ਤਰ੍ਹਾਂ ਹੁਣ ਵੀ ਖੜ੍ਹੇ ਰਹਿਣਗੇ | ਉਨ੍ਹਾਂ ਵਾਰਡ ਵਾਸੀਆਂ ਨੂੰ ਬੇਨਤੀ ਕੀਤੀ ਕਿ ਉਹ ਮੇਰੀ ਕੀਤੀ ਸੇਵਾ ਨੂੰ ਵੇਖਦੇ ਹੋਏ ਇਸ ਵਾਰ ਫਿਰ ਮੇਰੀ ਭਰਜਾਈ ਰੀਤੂ ਬਾਲਾ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਤੇ ਅਸੀਂ ਵਾਰਡ ਵਾਸੀਆਂ ਨੂੰ ਭਰੋਸਾ ਦਿਵਾਉਂਦੇ ਹਾਂ ਕਿ ਵਾਰਡ ਦੇ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਤੇ ਵਾਰਡ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ ਤੇ ਇਸ ਮੋਗਾ ਸ਼ਹਿਰ ਦਾ ਨਮੂਨੇ ਦਾ ਵਾਰਡ ਬਣਾਇਆ ਜਾਵੇਗਾ | ਚੋਣ ਮੁਹਿੰਮ ਦੌਰਾਨ ਉਨ੍ਹਾਂ ਨਾਲ ਵਾਰਡ 14 ਦੇ ਵਸਨੀਕ ਵੱਡੀ ਗਿਣਤੀ ਵਿਚ ਹਾਜ਼ਰ ਸਨ |