18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਨਗਰ ਨਿਗਮ ਮੋਗਾ ਦੀਆਂ ਚੋਣਾਂ 'ਚ ਕਾਂਗਰਸੀ ਉਮੀਦਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ-ਲਾਭ ਸਿੰਘ ਆਹਲੂਵਾਲੀਆ

Ad Position 21
No active advertisement
ਅਜੀਤ ਡੈਸਕ 23-05-2026
ਮੋਗਾ, 22 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-26 ਮਈ ਨੂੰ ਹੋਣ ਵਾਲੀਆਂ ਨਗਰ ਨਿਗਮ ਦੀਆਂ ਚੋਣਾਂ ਜੋ ਕਿ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿਚ ਲੜੀਆਂ ਜਾ ਰਹੀਆਂ ਹਨ, ਇਨ੍ਹਾਂ ਚੋਣਾਂ ਵਿਚ ਨਗਰ ਨਿਗਮ ਮੋਗਾ ਤੋਂ ਕਾਂਗਰਸੀ ਉਮੀਦਵਾਰ ਵੱਡੀ ਜਿੱਤ ਹਾਸਲ ਕਰਨਗੇ ਕਿਉਂਕਿ ਸੂਬੇ ਦੇ ਲੋਕ ਹੁਣ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਅੱਕ ਚੁੱਕੇ ਹਨ ਤੇ ਨਗਰ ਨਿਗਮ ਮੋਗਾ ਦੀਆਂ ਚੋਣਾਂ ਸਾਲ 2027 ਵਿਚ ਵਿਧਾਨ ਸਭਾ ਚੋਣਾਂ ਦਾ ਮੁੱਢ ਵੀ ਬੰਨ੍ਹੇਗੀ | ਉਨ੍ਹਾਂ ਕਿਹਾ ਕਿ ਨਗਰ ਨਿਗਮ ਮੋਗਾ ਦੇ 47 ਵਾਰਡਾਂ ਵਿਚ ਕਾਂਗਰਸ ਨੇ ਆਪਣੇ ਉਮੀਦਵਾਰ ਖੜ੍ਹੇ ਕੀਤੇ ਹਨ ਤੇ ਉਨ੍ਹਾਂ ਨੂੰ ਵਾਰਡ ਵਾਸੀਆਂ ਵਲੋਂ ਵੱਡਾ ਹੁੰਗਾਰਾ ਮਿਲ ਰਿਹਾ ਹੈ ਤੇ ਮਿੰਨੀ ਪਾਰਲੀਮੈਂਟ ਵਜੋਂ ਜਾਣਿਆ ਜਾਂਦਾ ਨਗਰ ਨਿਗਮ ਮੋਗਾ ਅੰਦਰ ਕਾਂਗਰਸ ਆਪਣੀ ਸਰਕਾਰ ਬਣਾਏਗੀ ਤੇ ਆਪਣਾ ਮੇਅਰ ਚੁਣ ਕੇ ਸ਼ਹਿਰ ਦੇ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਇਹ ਪ੍ਰਗਟਾਵਾ ਪੰਜਾਬ ਐਗਰੋ ਦੇ ਸਾਬਕਾ ਚੇਅਰਮੈਨ ਤੇ ਸੀਨੀਅਰ ਕਾਂਗਰਸੀ ਆਗੂ ਲਾਭ ਸਿੰਘ ਆਹਲੂਵਾਲੀਆ ਨੇ 'ਅਜੀਤ' ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਕਾਂਗਰਸ ਸੂਬੇ ਅੰਦਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿਚ ਪੂਰੀ ਤਰ੍ਹਾਂ ਇੱਕਜੁੱਟ ਹੈ ਤੇ ਸਾਲ 2027 ਦੀਆਂ ਚੋਣਾਂ ਵਿਚ ਵੱਡੀ ਜਿੱਤ ਹਾਸਲ ਕਰ ਕੇ ਕਾਂਗਰਸ ਦੀ ਸਰਕਾਰ ਬਣਾਈ ਜਾਵੇਗੀ ਤੇ ਸੂਬੇ ਨੂੰ ਵਿਕਾਸ ਦੀਆਂ ਲੀਹਾਂ 'ਤੇ ਉਤਾਰਿਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਬਰਜਿੰਦਰ ਸਿੰਘ ਮੱਖਣ ਬਰਾੜ ਵਲੋਂ ਅੰਮਿ੍ਤਪਾਲ ਕੌਰ ਭੁੱਲਰ ਦੇ ਚੋਣ ਦਫ਼ਤਰ ਦਾ ਉਦਘਾਟਨ ਅਗਲੀ ਖ਼ਬਰ ਸਨਦੀਪ ਸਿੰਘ ਸੰਧੂ ਆਮ ਆਦਮੀ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ
Ad Position 24