ਠੱਠੀ ਭਾਈ, 22 ਮਈ (ਜਗਰੂਪ ਸਿੰਘ ਮਠਾੜੂ)-ਆਉਣ ਵਾਲੀ 26 ਮਈ ਨੂੰ ਹੋਣ ਵਾਲੀਆਂ ਨਗਰ ਨਿਗਮ ਮੋਗਾ ਦੀਆਂ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਸ਼ਹਿਰ ਵਾਸੀਆਂ ਵਲੋਂ ਭਰਵਾਂ ਸਮਰਥਨ ਮਿਲ ਰਿਹਾ ਹੈ ਅਤੇ ਪਾਰਟੀ ਵੱਡੀ ਜਿੱਤ ਦਰਜ ਕਰੇਗੀ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਅਤੇ ਸਾਬਕਾ ਚੇਅਰਮੈਨ ਸੁਖਚਰਨ ਸਿੰਘ ਛਿੰਦਾ ਠੱਠੀ ਭਾਈ, ਸਾਬਕਾ ਉਪ ਚੇਅਰਮੈਨ ਜਤਿੰਦਰ ਸਿੰਘ ਬਿੱਟੂ ਚੰਨੂਵਾਲਾ, ਸੀਨੀਅਰ ਅਕਾਲੀ ਆਗੂ ਛਿੰਦਰਪਾਲ ਸਿੰਘ ਮੱਲਕੇ ਅਤੇ ਸਰਕਲ ਪ੍ਰਧਾਨ ਐਡਵੋਕੇਟ ਪ੍ਰਦੀਪ ਸਿੰਘ ਕਿੰਗਰਾ ਸਰਪੰਚ ਠੱਠੀ ਭਾਈ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਨਗਰ ਨਿਗਮ ਮੋਗਾ ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਹਰ ਵਾਰਡ ਵਿਚ ਮਜ਼ਬੂਤੀ ਨਾਲ ਚੋਣ ਮੈਦਾਨ ਵਿਚ ਅੱਗੇ ਵੱਧ ਰਿਹਾ ਹੈ ਅਤੇ ਲੋਕਾਂ ਦਾ ਪੂਰਾ ਸਾਥ ਪਾਰਟੀ ਨੂੰ ਮਿਲ ਰਿਹਾ ਹੈ | ਉਨ੍ਹਾਂ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ਼ਾਨਦਾਰ ਜਿੱਤ ਹਾਸਲ ਕਰਕੇ ਨਗਰ ਨਿਗਮ ਵਿਚ ਆਪਣਾ ਮੇਅਰ ਬਣਾਉਣਗੇ, ਜਿਸ ਨਾਲ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਨਵੀਂ ਦਿਸ਼ਾ ਮਿਲੇਗੀ |