17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਨਗਰ ਨਿਗਮ ਚੋਣਾਂ ਨੂੰ ਲੈ ਕੇ ਭਾਜਪਾ ਨੇ ਆਪਣਾ ਸੰਕਲਪ ਪੱਤਰ ਜਾਰੀ ਕੀਤਾ

Ad Position 21
No active advertisement
ਅਜੀਤ ਡੈਸਕ 23-05-2026
ਮੋਗਾ, 22 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਭਾਰਤੀ ਜਨਤਾ ਪਾਰਟੀ ਨੇ ਅੱਜ ਪਾਰਟੀ ਦੇ ਜ਼ਿਲ੍ਹਾ ਦਫ਼ਤਰ ਵਿਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਆਪਣਾ ਸੰਕਲਪ ਪੱਤਰ ਜਾਰੀ ਕੀਤਾ | ਇਸ ਮੌਕੇ ਜਲੰਧਰ ਭਾਜਪਾ ਦੇ ਸੀਨੀਅਰ ਨੇਤਾ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਕਿ੍ਸ਼ਨ ਦੇਵ ਭੰਡਾਰੀ ਖ਼ਾਸ ਤੌਰ 'ਤੇ ਮੌਜੂਦ ਰਹੇ | ਭਾਜਪਾ ਨੇ ਇਸ ਦੌਰਾਨ ਸਿਰਫ਼ ਸੰਕਲਪ ਪੱਤਰ ਹੀ ਜਾਰੀ ਨਹੀਂ ਕੀਤਾ, ਸਗੋਂ ਆਮ ਆਦਮੀ ਪਾਰਟੀ ਦੇ ਕਾਰਜਕਾਲ ਨੂੰ ਲੈ ਕੇ ਇਕ “ਆਰੋਪ ਪੱਤਰ” ਵੀ ਲੋਕਾਂ ਸਾਹਮਣੇ ਰੱਖਿਆ | ਆਰੋਪ ਪੱਤਰ ਵਿਚ ਵਿਸਥਾਰ ਨਾਲ ਇਹ ਅੰਕੜੇ ਪੇਸ਼ ਕੀਤੇ ਗਏ ਕਿ ਕੇਂਦਰ ਸਰਕਾਰ ਵਲੋਂ ਪਿਛਲੇ ਪੰਜ ਸਾਲਾਂ ਵਿਚ ਮੋਗਾ ਨਗਰ ਨਿਗਮ ਨੂੰ ਕਿੰਨੀ ਗਰਾਂਟ ਦਿੱਤੀ ਗਈ | ਭਾਜਪਾ ਨੇਤਾਵਾਂ ਨੇ ਦੋਸ਼ ਲਾਇਆ ਕਿ ਵੱਡੀ ਗਰਾਂਟ ਮਿਲਣ ਦੇ ਬਾਵਜੂਦ ਆਮ ਆਦਮੀ ਪਾਰਟੀ ਦੇ ਕਾਰਜਕਾਲ ਦੇ ਅੰਤ ਤੱਕ ਸ਼ਹਿਰ ਨੂੰ ਵਿਕਾਸ ਨਹੀਂ, ਸਗੋਂ ਥਾਂ-ਥਾਂ ਕੂੜੇ ਦੇ ਢੇਰ ਅਤੇ ਖ਼ਰਾਬ ਪ੍ਰਬੰਧ ਮਿਲੇ | ਭਾਜਪਾ ਨੇ ਆਪਣੇ ਸੰਕਲਪ ਪੱਤਰ ਵਿਚ ਮੋਗਾ ਦੀ ਜਨਤਾ ਨਾਲ ਕਈ ਵੱਡੇ ਵਾਅਦੇ ਕੀਤੇ | ਪਾਰਟੀ ਨੇ ਕਿਹਾ ਕਿ ਜੇ ਨਗਰ ਨਿਗਮ ਵਿਚ ਭਾਜਪਾ ਦਾ ਮੇਅਰ ਬਣਦਾ ਹੈ ਤਾਂ ਸ਼ਹਿਰ ਵਿਚ ਸ਼ੁੱਧ ਪੀਣ ਯੋਗ ਪਾਣੀ ਲਈ ਵਾਟਰ ਫ਼ਿਲਟਰ ਲਗਾਏ ਜਾਣਗੇ ਅਤੇ ਸੀਵਰੇਜ ਪ੍ਰਣਾਲੀ ਦਾ ਸਥਾਈ ਹੱਲ ਕੀਤਾ ਜਾਵੇਗਾ | ਸੰਕਲਪ ਪੱਤਰ ਵਿਚ ਇਹ ਵੀ ਕਿਹਾ ਗਿਆ ਕਿ ਮੋਗਾ ਦੇ ਰਵਾਇਤੀ ਬਾਜ਼ਾਰਾਂ ਨੂੰ ਵਿਰਾਸਤ ਬਾਜ਼ਾਰ” ਵਜੋਂ ਵਿਕਸਿਤ ਕੀਤਾ ਜਾਵੇਗਾ | ਭਾਜਪਾ ਨਗਰ ਨਿਗਮ ਚੋਣਾਂ ਦੇ ਜ਼ਿਲ੍ਹਾ ਇੰਚਾਰਜ ਕਿ੍ਸ਼ਨ ਦੇਵ ਭੰਡਾਰੀ ਨੇ ਕਿਹਾ ਕਿ ਭਾਜਪਾ ਜਿੱਥੇ ਵੀ ਇਸ ਤਰ੍ਹਾਂ ਦੇ ਸੰਕਲਪ ਪੱਤਰ ਜਾਰੀ ਕਰਦੀ ਹੈ, ਉੱਥੇ ਪਾਰਟੀ ਨੂੰ ਲੋਕਾਂ ਦਾ ਪੂਰਾ ਸਮਰਥਨ ਮਿਲਦਾ ਹੈ | ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਸਿਰਫ਼ ਵਾਅਦੇ ਨਹੀਂ ਕਰਦੀ, ਸਗੋਂ ਆਪਣੇ ਸੰਕਲਪਾਂ ਨੂੰ ਪੂਰਾ ਵੀ ਕਰਦੀ ਹੈ | ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਨੇ ਕਿ੍ਸ਼ਨ ਦੇਵ ਭੰਡਾਰੀ ਦਾ ਸਵਾਗਤ ਕਰਦਿਆਂ ਮੋਗਾ ਦੀ ਮੌਜੂਦਾ ਸਥਿਤੀ 'ਤੇ ਚਿੰਤਾ ਜਤਾਈ | ਉਨ੍ਹਾਂ ਕਿਹਾ ਕਿ ਆਉਣ ਵਾਲਾ ਸਮਾਂ ਭਾਜਪਾ ਦਾ ਹੈ ਅਤੇ 2207 ਵਿਚ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣੇਗੀ | ਇਸ ਮੌਕੇ ਨਗਰ ਨਿਗਮ ਚੋਣਾਂ ਦੇ ਕੋਆਰਡੀਨੇਟਰ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਾਕੇਸ਼ ਸ਼ਰਮਾ, ਸਾਬਕਾ ਜ਼ਿਲ੍ਹਾ ਪ੍ਰਧਾਨ ਡਾ. ਸੀਮਾਂਤ ਗਰਗ, ਵਿਨੇ ਸ਼ਰਮਾ ਸਾਬਕਾ ਜ਼ਿਲ੍ਹਾ ਪ੍ਰਧਾਨ, ਨਿਧੜਕ ਸਿੰਘ ਬਰਾੜ, ਜ਼ਿਲ੍ਹਾ ਉਪ ਪ੍ਰਧਾਨ ਦੇਵ ਪਿ੍ਆ ਤਿਆਗੀ, ਸਾਬਕਾ ਸਰਪੰਚ ਲਖਵੰਤ ਸਿੰਘ ਸਾਫੂਵਾਲਾ ਵੀ ਮੌਜੂਦ ਰਹੇ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ 'ਚੋਂ ਵਜੀਫ਼ੇ ਪ੍ਰਾਪਤ ਕੀਤੇ <br/> ਅਗਲੀ ਖ਼ਬਰ ਬਿਜਲੀ ਸਪਲਾਈ ਤੋਂ ਦੁਖੀ ਕਿਸਾਨਾਂ ਨੇ ਮੰਗ ਪੱਤਰ ਦਿੱਤਾ
Ad Position 24