06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਵਾਰਡ ਨੰਬਰ 12 ਤੋਂ ਅਕਾਲੀ ਉਮੀਦਵਾਰ ਸਾਰਿਕਾ ਛਾਬੜਾ (ਮੀਨੂੰ) ਨੂੰ ਮਿਲ ਰਿਹਾ ਭਰਵਾਂ ਹੁੰਗਾਰਾ <br/>

Ad Position 21
No active advertisement
ਅਜੀਤ ਡੈਸਕ 24-05-2026
ਮੋਗਾ, 23 ਮਈ (ਸੁਰਿੰਦਰਪਾਲ ਸਿੰਘ)-26 ਮਈ ਨੂੰ ਹੋਣ ਜਾ ਰਹੀਆਂ ਨਗਰ ਨਿਗਮ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਰਿਕਾ ਛਾਬੜਾ (ਮੀਨੂੰ) ਜੋ ਕਿ ਪੜ੍ਹੇ ਲਿਖੇ, ਸੂਝਵਾਨ ਤੇ ਨਵੀਂ ਸੋਚ ਰੱਖਣ ਵਾਲੇ ਹਨ, ਉਹ 12 ਨੰਬਰ ਵਾਰਡ ਤੋਂ ਚੋਣ ਮੈਦਾਨ ਵਿਚ ਹਨ | ਉਨ੍ਹਾਂ ਦੀ ਚੋਣ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਘਰ-ਘਰ ਜਾ ਕੇ ਉਨ੍ਹਾਂ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ | ਜ਼ਿਕਰਯੋਗ ਹੈ ਕਿ ਸਾਰਿਕਾ ਛਾਬੜਾ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਤੇ ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਜਗਦੀਸ਼ ਲਾਲ ਛਾਬੜਾ ਦੀ ਨੂੰਹ ਹਨ ਤੇ ਜਗਦੀਸ਼ ਛਾਬੜਾ ਨੇ ਬਤੌਰ ਨਗਰ ਟਰੱਸਟ ਦਾ ਚੇਅਰਮੈਨ ਹੁੰਦਿਆਂ ਮੋਗਾ ਦੇ ਵਿਕਾਸ ਲਈ ਅਨੇਕਾਂ ਕਾਰਜ ਕਰਵਾਏ ਤੇ ਹੁਣ ਉਨ੍ਹਾਂ ਦੀ ਨੂੰਹ ਸਾਰਿਕਾ ਛਾਬੜਾ ਨੂੰ ਵਾਰਡ ਵਾਸੀਆਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਜਿਸ ਤੋਂ ਇਹ ਸਾਬਤ ਹੁੰਦਾ ਹੈ ਕਿ ਉਹ ਇਸ ਵਾਰ ਵਾਰਡ ਨੰਬਰ 12 ਤੋਂ ਸ਼ਾਨ ਨਾਲ ਜਿੱਤਣਗੇ | ਜਗਦੀਸ਼ ਛਾਬੜਾ ਵਲੋਂ ਵੋਟਰਾਂ ਨਾਲ ਰਾਬਤਾ ਕੀਤਾ ਜਾ ਰਿਹਾ ਹੈ ਤੇ ਉਨ੍ਹਾਂ ਦੀ ਸਾਫ਼-ਸੁਥਰੀ ਛਵੀ ਹੋਣ ਕਾਰਨ ਉਨ੍ਹਾਂ ਨੂੰ ਵਾਰਡ ਵਾਸੀਆਂ ਵਲੋਂ ਪੂਰਨ ਸਮਰਥਨ ਮਿਲ ਰਿਹਾ ਹੈ ਕਿਉਂਕਿ ਇਹ ਪਰਿਵਾਰ ਹਮੇਸ਼ਾ ਹੀ ਲੋਕਾਂ ਦੇ ਦੁੱਖ ਸੁੱਖ ਵਿਚ ਸ਼ਰੀਕ ਹੁੰਦਾ ਆਇਆ ਹੈ ਤੇ ਵੱਡੀ ਗਿਣਤੀ ਵਿਚ ਵਾਰਡ ਵਾਸੀ ਉਨ੍ਹਾਂ ਦੀ ਚੋਣ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਜਿੱਥੇ ਚਲਾ ਰਹੇ ਉੱਥੇ ਉਨ੍ਹਾਂ ਨੂੰ ਜਿੱਤ ਦਰਜ ਕਰਵਾਉਣ ਦਾ ਭਰੋਸਾ ਵੀ ਦਿਵਾ ਰਹੇ ਹਨ | ਸਾਰਿਕਾ ਛਾਬੜਾ ਮੀਨੂੰ ਨੇ ਵਾਰਡ ਵਾਸੀਆਂ ਨੂੰ ਬੇਨਤੀ ਕੀਤੀ ਕਿ ਉਹ ਇਕ ਉਨ੍ਹਾਂ ਨੂੰ ਸੇਵਾ ਦਾ ਮੌਕਾ ਦੇਣ ਤੇ ਉਹ ਵਾਰਡ 12 ਦੇ ਸਰਬਪੱਖੀ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਛੱਡਣਗੇ |

Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ 46 ਤੋਂ ਆਪ ਦੇ ਉਮੀਦਵਾਰ ਹਰਦੀਪ ਕੌਰ ਦੇ ਹੱਕ 'ਚ ਵਿਧਾਇਕਾ ਡਾ. ਅਰੋੜਾ ਵਲੋਂ ਨੁੱਕੜ ਮੀਟਿੰਗਾਂ <br/> ਅਗਲੀ ਖ਼ਬਰ ਮੁਲਾਜ਼ਮ ਅਤੇ ਪੈਨਸ਼ਨਰਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਮੋਟਰਸਾਈਕਲਾਂ 'ਤੇ ਝੰਡਾ ਮਾਰਚ
Ad Position 24
No active advertisement