ਮੋਗਾ, 23 ਮਈ (ਗੁਰਤੇਜ ਸਿੰਘ ਬੱਬੀ)-ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪੁਲਿਸ ਮੋਗਾ ਵਲੋਂ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਹੈ¢ ਪਿਛਲੇ ਇਕ ਹਫਤੇ ਦੌਰਾਨ ਹੀ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਮੋਗਾ ਵਲੋਂ 33 ਮੁਕੱਦਮੇ ਦਰਜ ਕਰਕੇ 43 ਦੋਸ਼ੀਆਂ ਨੂੰ ਗਿ੍ਫਤਾਰ ਕੀਤਾ ਗਿਆ ਜਦੋਂ ਕਿ ਨਸ਼ੇ ਦੀ ਕਾਲੀ ਕਮਾਈ ਨਾਲ ਬਣਾਈ 5.46 ਕਰੋੜ ਰੁਪਏ ਦੀ ਜਾਇਦਾਦ ਨੂੰ ਜ਼ਬਤ ਕੀਤਾ ਗਿਆ ਹੈ¢ ਇਸ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਪੁਲਿਸ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਇਕ ਹਫਤੇ ਦੌਰਾਨ 4 ਕਾਸੋ ਅਪ੍ਰੇਸ਼ਨ ਕੀਤੇ ਤੇ ਡਰੱਗ ਹਾਟ ਸਪਾਟ ਖੇਤਰਾਂ ਦੀ ਸਰਚ ਦੌਰਾਨ ਡਰੱਗ ਦੇ 8 ਮੁਕੱਦਮੇ ਦਰਜ ਕਰਕੇ 9 ਦੋਸ਼ੀਆਂ ਨੂੰ ਕਾਬੂ ਕਰਕੇ ਅਤੇ 100 ਗਰਾਮ ਹੈਰੋਇਨ, 97 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ¢ ਇਸ ਤੋਂ ਇਲਾਵਾ ਨਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ ਸਖਤ ਕਰਵਾਈ ਕਰਦੇ ਹੋਏ 5 ਮੁਕੱਦਮੇ ਦਰਜ ਕਰਕੇ 3 ਦੋਸ਼ੀਆਂ ਨੂੰ ਗਿ੍ਫਤਾਰ ਕੀਤਾ ਹੈ¢ ਉਨ੍ਹਾਂ ਪਾਸੋਂ 280 ਲੀਟਰ ਨਾਜਾਇਜ਼ ਸ਼ਰਾਬ ਅਤੇ 270 ਲੀਟਰ ਲਾਹਣ ਬਰਾਮਦ ਕੀਤੀ ਗਈ ਹੈ¢ ਨਸ਼ੇ ਦੇ ਕਾਰੋਬਾਰ ਤੋਂ ਕੀਤੀ ਕਾਲੀ ਕਮਾਈ ਨਾਲ ਬਣਾਈ 5.46 ਕਰੋੜ ਰੁਪਏ ਦੀ ਜਾਇਦਾਦ ਨੂੰ ਅਦਾਲਤੀ ਪ੍ਰਕਿਰਿਆ ਰਾਹੀਂ ਅਟੈਚ ਕੀਤਾ ਗਿਆ ਹੈ¢ ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਮੋਗਾ ਵਲੋਂ ਪਿੰਡਾਂ ਦੀ ਪਹਿਰੇਦਾਰ ਮੁਹਿੰਮ ਤਹਿਤ 375 ਗਰਾਮ ਹੈਰੋਇਨ, 301 ਨਸ਼ੀਲੀਆਂ ਗੋਲੀਆਂ, 500 ਗਰਾਮ ਅਫੀਮ ਬਰਾਮਦ ਕੀਤੀ ਗਈ ਹੈ¢ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਵਿਰੋਧੀ ਮੁਹਿੰਮ ਵਿਚ ਸਹਿਯੋਗ ਦੇਣ ਤਾਂ ਜੋ ਮਿਲ ਕੇ ਇਸ ਸਮਾਜਿਕ ਕੋਹੜ ਨੂੰ ਖਤਮ ਕੀਤਾ ਜਾ ਸਕੇ¢ ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਪੰਚਾਇਤਾਂ, ਸਪੋਰਟਸ ਕਲੱਬਾਂ, ਮੁਹਤਬਰ ਵਿਅਕਤੀਆਂ ਨਾਲ ਮੀਟਿੰਗਾਂ, ਸੰਪਰਕ ਮੀਟਿੰਗਾਂ ਕਰਕੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ¢ ਇਸ ਅਰਸੇ ਦੌਰਾਨ ਵੱਖ-ਵੱਖ ਗਜ਼ਟਿਡ ਅਫਸਰ/ਮੁੱਖ ਅਫਸਰਾਨ ਵਲੋਂ ਪਿੰਡਾਂ ਅਤੇ ਸ਼ਹਿਰਾਂ ਵਿਚ ਆਮ ਪਬਲਿਕ ਨਾਲ 87 ਸੈਮੀਨਾਰ, ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਅਤੇ ਆਮ ਪਬਲਿਕ ਨੂੰ ਨਸ਼ੇ ਦਾ ਧੰਦਾ ਕਰਨ ਵਾਲੇ ਸਮਗਲਰਾਂ ਸਬੰਧੀ ਪੁਲਿਸ ਇਤਲਾਹ ਦੇਣ ਲਈ ਪ੍ਰੇਰਿਤ ਕੀਤਾ ਗਿਆ¢ 23ਮੋਗਾ08