07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਵਾਰਡ ਨੰਬਰ 14 ਤੋਂ ਆਪ ਦੀ ਉਮੀਦਵਾਰ ਰੀਤੂ ਬਾਲਾ ਨੂੰ ਮਿਲ ਰਿਹਾ ਭਰਪੂਰ ਹੁੰਗਾਰਾ <br/>

Ad Position 21
No active advertisement
ਅਜੀਤ ਡੈਸਕ 24-05-2026
ਮੋਗਾ, 23 ਮਈ (ਸੁਰਿੰਦਰਪਾਲ ਸਿੰਘ)-26 ਮਈ ਹੋਣ ਜਾ ਰਹੀਆਂ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਰਾਜਨੀਤਕ ਪਾਰਟੀਆਂ ਦੀਆਂ ਸਰਗਰਮੀਆਂ ਸਿਖ਼ਰਾਂ 'ਤੇ ਹਨ | ਆਮ ਆਦਮੀ ਪਾਰਟੀ ਵਲੋਂ ਵਾਰਡ ਨੰਬਰ 14 ਤੋਂ ਸਾਬਕਾ ਐਮ.ਸੀ. ਰੀਤੂ ਬਾਲਾ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ | ਜ਼ਿਕਰਯੋਗ ਹੈ ਕਿ ਰੀਤੂ ਬਾਲਾ ਸਾਬਕਾ ਕੌਂਸਲਰ ਅਤੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਮੋਗਾ ਪ੍ਰੇਮ ਚੰਦ ਚੱਕੀ ਵਾਲੇ ਦੀ ਛੋਟੀ ਭਰਜਾਈ ਹਨ ਤੇ ਰੀਤੂ ਬਾਲਾ ਨੂੰ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਉਨ੍ਹਾਂ ਨੇ ਆਪਣੇ ਵਾਰਡ ਵਿਚ ਚੋਣ ਪ੍ਰਚਾਰ ਪੂਰੀ ਤਰ੍ਹਾਂ ਤੇਜ਼ ਕਰ ਦਿੱਤਾ ਹੈ | ਪ੍ਰੇਮ ਚੰਦ ਚੱਕੀ ਵਾਲੇ ਤੇ ਹੋਰ ਸਮਰਥਕਾਂ ਨਾਲ ਰੀਤੂ ਬਾਲਾ ਘਰ-ਘਰ ਜਾ ਕੇ ਲੋਕਾਂ ਦਾ ਅਸ਼ੀਰਵਾਦ ਤੇ ਵੋਟ ਮੰਗ ਰਹੇ ਹਨ | ਚੋਣ ਮੁਹਿੰਮ ਦੌਰਾਨ ਰੀਤੂ ਬਾਲਾ ਨੇ ਕਿਹਾ ਕਿ ਉਨ੍ਹਾਂ ਦੇ ਪਿਛਲੇ ਕਾਰਜਕਾਲ ਦੌਰਾਨ ਕਰਵਾਏ ਵਿਕਾਸ ਕੰਮ ਹੀ ਉਨ੍ਹਾਂ ਦੀ ਅਸਲ ਪੂੰਜੀ ਹਨ | ਉਨ੍ਹਾਂ ਵਿਸ਼ਵਾਸ ਜਤਾਇਆ ਕਿ ਵਾਰਡ ਵਾਸੀ ਆਪ ਪਾਰਟੀ ਦੀਆਂ ਨੀਤੀਆਂ ਇਮਾਨਦਾਰ ਸ਼ਾਸਨ ਤੋਂ ਪ੍ਰਭਾਵਿਤ ਹਨ | ਚੋਣ ਪ੍ਰਚਾਰ ਦੌਰਾਨ ਸੰਬੋਧਨ ਕਰਦਿਆਂ ਪ੍ਰੇਮ ਚੰਦ ਚੱਕੀ ਵਾਲੇ ਨੇ ਕਿਹਾ ਕਿ ਵਾਰਡ ਵਾਸੀਆਂ ਵਲੋਂ ਉਨ੍ਹਾਂ ਭਰਪੂਰ ਹੁੰਗਾਰਾ ਮਿਲ ਰਿਹਾ ਹੈ ਤੇ ਆਪ ਪਾਰਟੀ ਵਲੋਂ ਉਨ੍ਹਾਂ ਦੀਆਂ ਸੇਵਾਵਾਂ ਨੂੰ ਦੇਖਦਿਆਂ ਜੋ ਭਰੋਸਾ ਉਨ੍ਹਾਂ 'ਤੇ ਜਤਾਇਆ ਹੈ, ਉਹ ਉਸ 'ਤੇ ਖਰਾ ਉੱਤਰਨਗੇ | ਉਨ੍ਹਾਂ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 26 ਮਈ ਨੂੰ ਆਪਣੀਆਂ ਕੀਮਤੀ ਵੋਟਾਂ ਝਾੜੂ ਵਾਲੇ ਨਿਸ਼ਾਨ ਨੂੰ ਪਾ ਕੇ ਉਨ੍ਹਾਂ ਨੂੰ ਕਾਮਯਾਬ ਕਰਨ |

Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ 21 ਤੋਂ ਸੰਜੀਵ ਕੁਮਾਰ ਜੱਜੀ ਵਿਰੋਧੀ ਉਮੀਦਵਾਰਾਂ ਨਾਲੋਂ ਚੋਣ ਪ੍ਰਚਾਰ 'ਚ ਅੱਗੇ <br/> ਅਗਲੀ ਖ਼ਬਰ ਥਾਣਾ ਕੈਂਟ ਫ਼ਿਰੋਜ਼ਪੁਰ ਪੁਲਿਸ ਨੇ 29 ਗਰਾਮ ਹੈਰੋਇਨ ਸਮੇਤ ਰਾਜਸਥਾਨ ਦੇ ਵਿਅਕਤੀ ਨੂੰ ਕੀਤਾ ਕਾਬੂ
Ad Position 24
No active advertisement