ਮੋਗਾ, 23 ਮਈ (ਸੁਰਿੰਦਰਪਾਲ ਸਿੰਘ)-26 ਮਈ ਹੋ ਰਹੀਆਂ ਨਗਰ ਨਿਗਮ ਚੋਣਾਂ ਨੂੰ ਲੈ ਕੇ ਜਿੱਥੇ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰ ਆਪਣੀਆਂ ਸਰਗਰਮੀਆਂ ਤੇਜ਼ ਕਰ ਰਹੇ ਹਨ ਉੱਥੇ ਵਾਰਡ ਨੰਬਰ 45 ਤੋਂ ਆਮ ਆਦਮੀ ਪਾਰਟੀ ਦੇ ਪੜ੍ਹੇ ਲਿਖੇ, ਸੂਝਵਾਨ, ਮਿਹਨਤੀ, ਇਮਾਨਦਾਰ ਤੇ ਲੋਕਾਂ ਦੇ ਹਰ ਦੁੱਖ ਸੁੱਖ ਵਿਚ ਨਾਲ ਖੜ੍ਹਨ ਵਾਲੇ ਉਮੀਦਵਾਰ ਜਗਦੀਪ ਸਿੰਘ ਜੱਗੂ ਨੇ ਵੀ ਆਪਣੀਆਂ ਚੋਣ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ ਤੇ ਉਹ ਘਰ-ਘਰ ਜਾ ਕੇ ਵੋਟਰਾਂ ਨਾਲ ਰਾਬਤਾ ਕਾਇਮ ਕਰ ਕੇ ਝਾੜੂ ਨਿਸ਼ਾਨ 'ਤੇ ਵੋਟ ਪਾਉਣ ਦੀ ਅਪੀਲ ਕਰ ਰਹੇ ਹਨ | ਉਨ੍ਹਾਂ ਦੀ ਚੋਣ ਮੁਹਿੰਮ ਦੀ ਅਗਵਾਈ ਕਰਦਿਆਂ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਵਾਰਡ ਨੰਬਰ 45 ਦੇ ਵੋਟਰਾਂ ਨੂੰ ਕਿਹਾ ਉਹ ਜਗਦੀਪ ਸਿੰਘ ਜੱਗੂ ਨੂੰ ਆਪਣਾ ਇਕ ਇਕ ਕੀਮਤੀ ਵੋਟ ਪਾ ਕੇ ਕਾਮਯਾਬ ਕਰਨ ਕਿਉਂਕਿ ਜਗਦੀਪ ਸਿੰਘ ਜੱਗੂ ਜਿੱਥੇ ਇਕ ਪੜ੍ਹੇ ਲਿਖੇ, ਸੂਝਵਾਨ ਵਿਅਕਤੀ ਹਨ ਉੱਥੇ ਉਹ ਪਿਛਲੇ ਲੰਮੇ ਸਮੇਂ ਸਮਾਜ ਸੇਵਾ ਦੇ ਕਾਰਜਾਂ ਵਿਚ ਆਪਣਾ ਯੋਗਦਾਨ ਪਾ ਰਹੇ ਹਨ | ਇਸ ਮੌਕੇ ਜਗਦੀਪ ਸਿੰਘ ਜੱਗੂ ਨੇ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਵਾਰਡ ਵਾਸੀਆਂ ਵਲੋਂ ਉਨ੍ਹਾਂ ਪੂਰਾ ਸਮਰਥਨ ਮਿਲ ਰਿਹਾ ਹੈ ਤੇ ਉਹ ਵਾਰਡ ਵਾਸੀਆਂ ਦੀ ਸੇਵਾ ਲਈ ਹਰ ਸਮੇਂ ਹਾਜ਼ਰ ਰਹਿਣਗੇ | ਉਨ੍ਹਾਂ ਵਾਰਡ ਨੰਬਰ 45 ਦੇ ਵੋਟਰਾਂ ਨੂੰ ਬੇਨਤੀ ਕਰਦਿਆਂ ਕਿਹਾ ਕਿ ਉਹ 26 ਮਈ ਮੰਗਲਵਾਰ ਨੂੰ ਹੋ ਰਹੀਆਂ ਨਿਗਮ ਚੋਣਾਂ ਵਿਚ ਝਾੜੂ ਦੇ ਨਿਸ਼ਾਨ 'ਤੇ ਮੋਹਰਾਂ ਲਾ ਕੇ ਉਨ੍ਹਾਂ ਨੂੰ ਸੇਵਾ ਦਾ ਮੌਕਾ ਦੇਣ ਤੇ ਉਹ ਭਰੋਸਾ ਦਿਵਾਉਂਦੇ ਹਨ ਕਿ ਉਹ 45 ਨੰਬਰ ਵਾਰਡ ਦੇ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਛੱਡਣਗੇ ਤੇ ਵਾਰਡ ਵਾਸੀਆਂ ਦੀ ਹਰ ਮੁਸ਼ਕਿਲ ਦਾ ਹੱਲ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ |