07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਵਾਰਡ ਨੰਬਰ 50 ਤੋਂ ਆਪ ਦੇ ਉਮੀਦਵਾਰ ਜਸਵਿੰਦਰ ਸਿੰਘ ਕਾਕਾ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ <br/>

Ad Position 21
No active advertisement
ਅਜੀਤ ਡੈਸਕ 24-05-2026
ਮੋਗਾ, 23 ਮਈ (ਸੁਰਿੰਦਰਪਾਲ ਸਿੰਘ)-26 ਮਈ ਨੂੰ ਹੋਣ ਜਾ ਰਹੀਆਂ ਨਗਰ ਨਿਗਮ ਚੋਣਾਂ ਲਈ ਵਾਰਡ ਨੰਬਰ 50 ਤੋਂ ਆਪ ਪਾਰਟੀ ਵਲੋਂ ਚੋਣ ਲੜ ਰਹੇ ਸਾਬਕਾ ਕੌਂਸਲਰ ਜਸਵਿੰਦਰ ਸਿੰਘ ਗਿੱਲ (ਕਾਕਾ) ਨੂੰ ਵਾਰਡ ਵਾਸੀਆਂ ਵਲੋਂ ਭਰਪੂਰ ਹੁੰਗਾਰਾ ਮਿਲ ਰਿਹਾ ਹੈ ਤੇ ਉਹ ਇਸ ਵਾਰ ਵੀ ਆਪਣੇ ਵਿਰੋਧੀ ਉਮੀਦਵਾਰਾਂ ਨੂੰ ਹਰਾ ਕੇ ਸ਼ਾਨ ਨਾਲ ਜਿੱਤ ਦਰਜ ਕਰਨਗੇ | ਉਨ੍ਹਾਂ ਦੀ ਚੋਣ ਮੁਹਿੰਮ ਨੂੰ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਸਿਖ਼ਰਾਂ 'ਤੇ ਪਹੁੰਚਾਇਆ ਤੇ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ, ਭਰੋਸਾ, ਮਿਹਨਤੀ ਤੇ ਇਮਾਨਦਾਰ ਉਮੀਦਵਾਰ ਜਸਵਿੰਦਰ ਸਿੰਘ ਕਾਕਾ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਤਾਂ ਜੋ ਉਹ ਪਹਿਲਾਂ ਦੀ ਤਰ੍ਹਾਂ ਵਾਰਡ ਵਾਸੀਆਂ ਦੀ ਸੇਵਾ ਕਰ ਸਕਣ | ਡਾ. ਅਰੋੜਾ ਨੇ ਵਾਰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਹ ਵਾਰਡ ਨੰਬਰ 50 ਦਾ ਸਰਬਪੱਖੀ ਵਿਕਾਸ ਕਰਨਗੇ ਤੇ ਵਾਰਡ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ | ਇਸ ਮੌਕੇ ਆਪ ਪਾਰਟੀ ਦੇ ਉਮੀਦਵਾਰ ਜਸਵਿੰਦਰ ਸਿੰਘ ਕਾਕਾ ਨੇ ਕਿਹਾ ਕਿ ਜੋ ਮਾਣ ਤੇ ਸਨਮਾਨ ਮੈਨੂੰ ਪਹਿਲਾਂ ਵਾਰਡ ਵਾਸੀਆਂ ਨੇ ਦਿੱਤਾ, ਮੈਂ ਹਮੇਸ਼ਾ ਰਿਣੀ ਰਹਾਂਗਾ ਤੇ ਮੈਨੂੰ ਹੁਣ ਵੀ ਪੂਰਾ ਭਰੋਸਾ ਹੈ ਕਿ ਵਾਰਡ ਵਾਸੀ ਮੈਨੂੰ ਭਾਰੀ ਬਹੁਮਤ ਨਾਲ ਜਿਤਾਉਣਗੇ | ਉਨ੍ਹਾਂ ਵਾਰਡ ਵਾਸੀਆਂ ਨੂੰ ਬੇਨਤੀ ਕੀਤੀ ਕਿ ਉਹ 26 ਮਈ ਨੂੰ ਹੋ ਰਹੀਆਂ ਚੋਣਾਂ ਵਿਚ ਝਾੜੂ ਦੇ ਨਿਸ਼ਾਨ 'ਤੇ ਮੋਹਰਾਂ ਲਾ ਕੇ ਉਨ੍ਹਾਂ ਨੂੰ ਕਾਮਯਾਬ ਕਰਨ |

Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ 42 ਤੋਂ ਆਜ਼ਾਦ ਉਮੀਦਵਾਰ ਵਿਰਧੀ ਗੁਪਤਾ (ਅੰਜ਼ਲੀ) ਜਿੱਤ ਦੇ ਨੇੜੇ <br/> ਅਗਲੀ ਖ਼ਬਰ ਵਾਰਡ ਨੰਬਰ 45 ਤੋਂ ਆਪ ਪਾਰਟੀ ਦੇ ਉਮੀਦਵਾਰ ਜਗਦੀਪ ਸਿੰਘ ਜੱਗੂ ਦੀਆਂ ਚੋਣ ਸਰਗਰਮੀਆਂ ਤੇਜ਼ <br/>
Ad Position 24
No active advertisement