07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਕਰੀਅਰ ਜ਼ੋਨ ਮੋਗਾ ਵਿਚ ਆਈ.ਡੀ.ਪੀ. ਵਲੋਂ ਵਿਦਿਆਰਥੀਆਂ ਲਈ ਸੈਮੀਨਾਰ <br/>

Ad Position 21
No active advertisement
ਅਜੀਤ ਡੈਸਕ 24-05-2026
ਮੋਗਾ, 23 ਮਈ (ਸੁਰਿੰਦਰਪਾਲ ਸਿੰਘ)-ਕਰੀਅਰ ਜੋਨ ਮੋਗਾ ਆਈਲਟਸ ਤੇ ਪੀ.ਟੀ.ਈ. ਵਲੋਂ ਵਿਦਿਆਰਥੀਆਂ ਨੂੰ ਵਿਦੇਸ਼ੀ ਸਿੱਖਿਆ ਅਤੇ ਆਈਲਟਸ ਸਬੰਧੀ ਜਾਣਕਾਰੀ ਦੇਣ ਲਈ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਵਿਚ ਆਈ.ਡੀ.ਪੀ. ਦੀ ਟੀਮ ਵਲੋਂ ਵਿਸ਼ਾਲ ਅਤੇ ਗਗਨ ਨੇ ਵਿਸ਼ੇਸ਼ ਤੌਰ 'ਤੇ ਹਿੱਸਾ ਲਿਆ | ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਵਿਦੇਸ਼ਾਂ ਵਿਚ ਪੜ੍ਹਾਈ ਦੇ ਮੌਕਿਆਂ, ਵੀਜ਼ਾ ਪ੍ਰਕਿਰਿਆ, ਆਈਲਟਸ ਦੀ ਤਿਆਰੀ ਨਾਲ ਜੁੜੀ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ | ਵਿਸ਼ਾਲ ਅਤੇ ਗਗਨ ਨੇ ਵਿਦਿਆਰਥੀਆਂ ਦੇ ਸਵਾਲਾਂ ਦੇ ਜਵਾਬ ਦਿੰਦੇ ਹੋਏ ਉਨ੍ਹਾਂ ਨੂੰ ਸਹੀ ਕੋਰਸ ਅਤੇ ਦੇਸ਼ ਦੀ ਚੋਣ ਬਾਰੇ ਵੀ ਜਾਣੂੰ ਕਰਵਾਇਆ | ਸੰਸਥਾ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਤਰ੍ਹਾਂ ਦੇ ਸੈਮੀਨਾਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਹੀ ਮਾਰਗ-ਦਰਸ਼ਨ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਆਪਣੇ ਕਰੀਅਰ ਨਾਲ ਸਬੰਧਿਤ ਸਹੀ ਫ਼ੈਸਲੇ ਲੈ ਸਕਣ | ਸੈਮੀਨਾਰ ਵਿਚ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਇਸ ਨੂੰ ਕਾਫ਼ੀ ਲਾਭਦਾਇਕ ਦੱਸਿਆ | ਸੈਮੀਨਾਰ ਦੇ ਅੰਤ ਵਿਚ ਬੱਚਿਆ ਨੇ ਆਈ.ਡੀ.ਪੀ. ਦੀ ਟੀਮ ਅਤੇ ਕਰੀਅਰ ਜੋਨ ਦੀ ਟੀਮ ਦਾ ਧੰਨਵਾਦ ਕੀਤਾ | ਵਿਦਿਆਰਥੀਆਂ ਨੇ ਕਿਹਾ ਕਿ ਇਸ ਸੈਮੀਨਾਰ ਰਾਹੀਂ ਉਨ੍ਹਾਂ ਨੂੰ ਵਿਦੇਸ਼ੀ ਪੜ੍ਹਾਈ, ਆਈਲਟਸ ਨਾਲ ਸਬੰਧਿਤ ਕਈ ਮਹੱਤਵਪੂਰਨ ਜਾਣਕਾਰੀਆਂ ਪ੍ਰਾਪਤ ਹੋਈਆਂ, ਜੋ ਉਨ੍ਹਾਂ ਦੇ ਭਵਿੱਖ ਲਈ ਬਹੁਤ ਲਾਭਦਾਇਕ ਹੋਣਗੀਆਂ |

Ad Position 22
No active advertisement
ਪਿਛਲੀ ਖ਼ਬਰ ਗੋਲਡਨ ਐਜੂਕੇਸ਼ਨਸ ਸੰਸਥਾ ਦੇ ਆ ਰਹੇ ਹਨ ਲਗਾਤਾਰ ਵੀਜ਼ੇ <br/> ਅਗਲੀ ਖ਼ਬਰ ਵਾਰਡ ਨੰਬਰ 48 ਤੋਂ ਅਕਾਲੀ ਉਮੀਦਵਾਰ ਬੀਬੀ ਬਲਜੀਤ ਕੌਰ ਨੂੰ ਵੋਟਰਾਂ ਵਲੋਂ ਮਿਲ ਰਿਹਾ ਭਰਪੂਰ ਹੁੰਗਾਰਾ
Ad Position 24