08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਵਿਨੋਦ ਬਾਂਸਲ ਕਾਂਗਰਸੀ ਉਮੀਦਵਾਰਾਂ ਲਈ ਕਰ ਰਹੇ ਹਨ ਧੰੂਆਂਧਾਰ ਚੋਣ ਪ੍ਰਚਾਰ

Ad Position 21
No active advertisement
ਅਜੀਤ ਡੈਸਕ 24-05-2026
ਮੋਗਾ, 23 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-26 ਮਈ ਨੂੰ ਹੋਣ ਜਾ ਰਹੀਆਂ ਨਗਰ ਨਿਗਮ ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਨੇ ਸ਼ਹਿਰ ਦੇ ਹਰ ਵਾਰਡ ਵਿਚ ਆਪਣੇ ਯੋਗ ਉਮੀਦਵਾਰ ਖੜ੍ਹੇ ਕੀਤੇ ਹਨ ਤੇ ਜਿੱਥੇ ਕਾਂਗਰਸ ਦੇ ਵੱਖ-ਵੱਖ ਆਗੂ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕਰ ਰਹੇ ਹਨ ਉੱਥੇ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਚੇਅਰਮੈਨ ਨਗਰ ਸੁਧਾਰ ਟਰੱਸਟ ਮੋਗਾ ਵਿਨੋਦ ਬਾਂਸਲ ਵੀ ਹਰ ਵਾਰਡ ਵਿਚ ਧੰੂਆਂਧਾਰ ਚੋਣ ਪ੍ਰਚਾਰ ਕਰ ਰਹੇ ਹਨ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਨੋਦ ਬਾਂਸਲ ਨੇ ਕਿਹਾ ਕਿ ਸ਼ਹਿਰ ਦੇ ਹਰ ਵਾਰਡ ਵਿਚ ਕਾਂਗਰਸ ਦੇ ਉਮੀਦਵਾਰਾਂ ਨੂੰ ਵੱਡਾ ਹੁੰਗਾਰਾ ਮਿਲ ਰਿਹਾ ਹੈ ਕਿਉਂਕਿ ਕਾਂਗਰਸ ਦੇ ਮੇਅਰ ਨੀਤਿਕਾ ਭੱਲਾ ਵੇਲੇ ਜੋ ਸ਼ਹਿਰ ਦਾ ਵਿਕਾਸ ਹੋਇਆ ਉਹ ਧੱਕੇ ਨਾਲ ਕਾਬਜ਼ ਹੋਈ ਆਪ ਸਰਕਾਰ ਸਮੇਂ ਨਹੀਂ ਹੋਇਆ ਸਗੋਂ ਉਹ ਨਗਰ ਨਿਗਮ ਮੋਗਾ ਨੂੰ ਆਪਣੇ ਘਰ ਦੀ ਜਗੀਰ ਸਮਝ ਕੇ ਪੈਸੇ ਦੀ ਦੁਰਵਰਤੋਂ ਕਰਦੇ ਰਹੇ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਵਿਚ ਅਸਫਲ ਰਹੇ | ਉਨ੍ਹਾਂ ਕਿਹਾ ਕਿ ਨਗਰ ਨਿਗਮ ਦੀਆਂ ਚੋਣਾਂ ਜਿੱਤ ਕੇ ਕਾਂਗਰਸ ਆਪਣਾ ਮੇਅਰ ਬਣਾਏਗੀ ਅਤੇ ਸ਼ਹਿਰ ਦੇ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਉਨ੍ਹਾਂ ਕਿਹਾ ਕਿ ਕਾਂਗਰਸ ਹੀ ਇਕੋ ਇਕ ਪਾਰਟੀ ਹੈ ਜਿਹੜੀ ਵਧੀਆ ਸ਼ਾਸਨ ਦੇਣ ਦੇ ਕਾਬਲ ਹੈ ਅਤੇ ਨਗਰ ਨਿਗਮ ਮੋਗਾ ਸ਼ਹਿਰ ਦੀ ਇਕ ਮਿੰਨੀ ਪਾਰਲੀਮੈਂਟ ਅਤੇ ਵਿਕਾਸ ਦਾ ਧੁਰਾ ਹੈ ਇਸ ਲਈ ਨਗਰ ਨਿਗਮ ਚੋਣਾਂ ਵਿਚ ਕਾਂਗਰਸ ਆਪਣੀ ਸਰਕਾਰ ਬਣਾਏਗੀ |
Ad Position 22
No active advertisement
ਪਿਛਲੀ ਖ਼ਬਰ ਮੋਗਾ ਸ਼ਹਿਰ ਦੇ ਵਿਕਾਸ ਅਤੇ ਤਰੱਕੀ ਲਈ ਭਾਜਪਾ ਉਮੀਦਵਾਰ ਚੁਣੋ-ਕੇ.ਡੀ. ਭੰਡਾਰੀ ਅਗਲੀ ਖ਼ਬਰ ਆਪ ਦੇ ਉਮੀਦਵਾਰ ਰਾਜ ਕੁਮਾਰ ਮਖੀਜਾ ਨੂੰ ਵਾਰਡ ਨੰਬਰ 47 ਤੋਂ ਮਿਲ ਰਿਹਾ ਭਰਵਾਂ ਹੁੰਗਾਰਾ <br/>
Ad Position 24