08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿਚ ਕਾਕਾ ਲੋਹਗੜ੍ਹ ਵਲੋਂ ਚੋਣ ਪ੍ਰਚਾਰ

Ad Position 21
No active advertisement
ਅਜੀਤ ਡੈਸਕ 24-05-2026
ਕੋਟ ਈਸੇ ਖਾਂ, 23 ਮਈ (ਗੁਰਮੀਤ ਸਿੰਘ ਖਾਲਸਾ)-ਸਥਾਨਕ ਨਗਰ ਪੰਚਾਇਤ ਚੋਣਾਂ ਵਿੱਚ ਕਾਂਗਰਸ ਪਾਰਟੀ ਵਲੋਂ ਚੋਣਾਂ ਲੜ ਰਹੇ ਵੱਖ-ਵੱਖ ਉਮੀਦਵਾਰਾਂ ਦੇ ਹੱਕ ਵਿਚ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਵਲੋਂ ਨੁੱਕੜ ਬੈਠਕਾਂ ਅਤੇ ਘਰ ਘਰ ਚੋਣ ਪ੍ਰਚਾਰ ਰਾਹੀਂ ਲਗਾਤਾਰ ਸ਼ਹਿਰ ਵਾਸੀਆਂ ਨੂੰ ਕਾਂਗਰਸ ਪਾਰਟੀ ਦੇ ਹੱਕ ਵਿਚ ਵੋਟ ਪਾਉਣ ਦੀ ਅਪੀਲ ਕੀਤੀ ਜਾ ਰਹੀ ਹੈ | ਵਾਰਡ ਨੰਬਰ 13 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਤੇ ਹੱਕ ਵਿਚ ਘਰ ਘਰ ਚੋਣ ਪ੍ਰਚਾਰ ਕੀਤਾ ਗਿਆ¢ ਉਨ੍ਹਾਂ ਨੇ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਨਿਰਪੱਖਤਾ ਨਾਲ ਕੰਮ ਕਰਨ ਵਾਲੀ ਪਾਰਟੀ ਹੈ ਤੇ ਕੋਟ ਈਸੇ ਖਾਂ ਦੀਆਂ ਨਗਰ ਪੰਚਾਇਤ ਚੋਣਾਂ ਵਿਚ ਬਹੁਤ ਵਧੀਆ ਉਮੀਦਵਾਰ ਲੋਕਾਂ ਦੀ ਕਚਹਿਰੀ ਵਿਚ ਉਤਾਰੇ ਗਏ ਹਨ | ਉਨ੍ਹਾਂ ਕਿਹਾ ਕਿ 26 ਮਈ ਨੂੰ ਕਾਂਗਰਸ ਪਾਰਟੀ ਦੇ ਹੱਕ ਵਿਚ ਮੋਹਰਾਂ ਲਾ ਕੇ ਸ਼ਹਿਰ ਵਾਸੀ ਚੰਗੇ ਉਮੀਦਵਾਰਾਂ ਦੀ ਚੋਣ ਕਰਨ¢ ਇਸ ਮੌਕੇ ਸੀਨੀਅਰ ਕਾਂਗਰਸੀ ਦਵਿੰਦਰ ਸਿੰਘ ਬਿੰਦਰ ਸਰਪੰਚ ਘਲੋਟੀ, ਬਲਾਕ ਪ੍ਰਧਾਨ ਸ਼ਿਵਾਜ ਭੋਲਾ ਮਸਤੇਵਾਲਾ, ਅਵਤਾਰ ਸਿੰਘ ਪੀ.ਏ. ਲੋਹਗੜ੍ਹ, ਸੁਖਵਿੰਦਰ ਸਿੰਘ ਸੌਂਕੀ, ਗੁਰਮੁਖ ਸਿੰਘ ਘਲੋਟੀ, ਅਰਸ਼ਜੋਤ ਸਿੰਘ ਸੇਖੋਂ ਪ੍ਰਧਾਨ ਸਹਿਕਾਰੀ ਸਭਾ, ਰਾਜ ਕਾਦਰ ਵਾਲਾ ਸਾਬਕਾ ਸੰਮਤੀ ਮੈਂਬਰ, ਗੁਰਭੇਜ ਸਿੰਘ ਕਾਦਰਵਾਲਾ ਪ੍ਰਧਾਨ ਸਹਿਕਾਰੀ ਸਭਾ ਮੰਦਰ ਆਦਿ ਆਗੂ ਵੀ ਚੋਣ ਪ੍ਰਚਾਰ ਵਿਚ ਜੁਟੇ¢
Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ 47 ਤੋਂ ਅਕਾਲੀ ਉਮੀਦਵਾਰ ਹਰਬੰਸ ਸਿੰਘ ਖ਼ਾਲਸਾ ਵਲੋਂ ਚੋਣ ਪ੍ਰਚਾਰ ਤੇਜ਼ <br/> ਅਗਲੀ ਖ਼ਬਰ ਮੋਗਾ ਸ਼ਹਿਰ ਦੇ ਵਿਕਾਸ ਅਤੇ ਤਰੱਕੀ ਲਈ ਭਾਜਪਾ ਉਮੀਦਵਾਰ ਚੁਣੋ-ਕੇ.ਡੀ. ਭੰਡਾਰੀ
Ad Position 24