08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਵਾਰਡ ਨੰਬਰ 5 ਤੋਂ ਅਰਵਿੰਦਰ ਸਿੰਘ ਹੈਪੀ ਕਾਨਪੁਰੀਆ ਦਾ ਚੋਣ ਪ੍ਰਚਾਰ ਸਿਖ਼ਰਾਂ 'ਤੇ

Ad Position 21
No active advertisement
ਅਜੀਤ ਡੈਸਕ 24-05-2026
ਮੋਗਾ, 23 ਮਈ (ਸੁਰਿੰਦਰਪਾਲ ਸਿੰਘ)-ਨਗਰ ਨਿਗਮ ਮੋਗਾ ਦੀ ਚੋਣ ਜੋ ਕਿ 26 ਮਈ ਨੂੰ ਹੋਣ ਜਾ ਰਹੀ ਹੈ | ਵਾਰਡ ਨੰਬਰ 5 ਤੋਂ ਆਪ ਪਾਰਟੀ ਵਲੋਂ ਅਰਵਿੰਦਰ ਸਿੰਘ ਹੈਪੀ ਕਾਨਪੁਰੀਆ ਸਾਬਕਾ ਕੌਂਸਲਰ ਇਕ ਵਾਰ ਫਿਰ ਚੋਣ ਮੈਦਾਨ ਵਿਚ ਹਨ ਜਿਨ੍ਹਾਂ ਨੂੰ ਵਾਰਡ ਵਾਸੀਆਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਬੀਤੀ ਸ਼ਾਮ ਉਨ੍ਹਾਂ ਦੇ ਹੱਕ ਵਿਚ ਕੁਲਵੰਤ ਸਿੰਘ ਸਿੱਧੂ ਐਮ.ਐਲ.ਏ. ਲੁਧਿਆਣਾ ਨੇ ਉਨ੍ਹਾਂ ਦੀ ਚੋਣ ਮੁਹਿੰਮ ਨੂੰ ਸਿਖ਼ਰਾਂ 'ਤੇ ਪਹੁੰਚਾ ਦਿੱਤਾ | ਇਕੱਠ ਨੂੰ ਸੰਬੋਧਨ ਲੁਧਿਆਣਾ ਦੇ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਜਿੱਥੇ ਆਪ ਪਾਰਟੀ ਦੀਆਂ ਪ੍ਰਾਪਤੀਆਂ ਤੋਂ ਵਾਰਡ ਵਾਸੀਆਂ ਨੂੰ ਜਾਣੂੰ ਕਰਵਾਇਆ ਉੱਥੇ ਉਨ੍ਹਾਂ ਅਰਵਿੰਦਰ ਸਿੰਘ ਕਾਨਪੁਰੀਆ ਦੇ ਹੱਕ ਵਿਚ ਵੋਟ ਪਾਉਣ ਦੀ ਅਪੀਲ ਵੀ ਕੀਤੀ | ਉਨ੍ਹਾਂ ਕਿਹਾ ਕਿ ਅਰਵਿੰਦਰ ਸਿੰਘ ਕਾਨਪੁਰੀਆ ਪਿਛਲੀ ਵਾਰ ਵਾਰਡ ਨੰਬਰ 6 ਤੋਂ ਚੋਣ ਜਿੱਤੇ ਸਨ ਤੇ ਉਨ੍ਹਾਂ ਨੇ ਵਾਰਡ ਨੰਬਰ 6 ਦਾ ਬੇਹੱਦ ਵਿਕਾਸ ਕਰਵਾਇਆ ਤੇ ਆਪ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਇਕ ਕੀਤਾ ਤੇ ਹੁਣ ਆਪ ਪਾਰਟੀ ਨੇ ਉਨ੍ਹਾਂ ਦੀਆਂ ਵਾਰਡ ਵਾਸੀਆਂ ਤੇ ਪਾਰਟੀ ਪ੍ਰਤੀ ਕੀਤੀਆਂ ਸੇਵਾਵਾਂ ਦੇ ਮੱਦੇਨਜ਼ਰ ਉਨ੍ਹਾਂ ਨੂੰ ਵਾਰਡ 5 ਤੋਂ ਚੋਣ ਮੈਦਾਨ ਵਿਚ ਉਤਾਰਿਆ ਹੈ ਜਿਨ੍ਹਾਂ ਦਾ ਚੋਣ ਨਿਸ਼ਾਨ ਝਾੜੂ ਹੈ | ਇਸ ਮੌਕੇ ਅਰਵਿੰਦਰ ਸਿੰਘ ਕਾਨਪੁਰੀਆ ਨੇ ਕਿਹਾ ਕਿ ਪਹਿਲਾਂ ਵਾਰਡ ਨੰਬਰ 6 ਤੋਂ ਉਨ੍ਹਾਂ ਨੂੰ ਵਾਰਡ ਵਾਸੀਆਂ ਨੇ ਕੌਂਸਲਰ ਬਣਾ ਕੇ ਮਾਣ ਬਖ਼ਸ਼ਿਆ ਤੇ ਇਸ ਵਾਰ ਵਾਰਡ ਨੰਬਰ 5 ਤੋਂ ਉਨ੍ਹਾਂ ਨੂੰ ਚੋਣ ਲੜਨ ਲਈ ਪਾਰਟੀ ਨੇ ਚੋਣ ਮੈਦਾਨ ਵਿਚ ਉਤਾਰਿਆ ਹੈ | ਉਨ੍ਹਾਂ ਕਿਹਾ ਕਿ ਵਾਰਡ 5 ਤੋਂ ਉਨ੍ਹਾਂ ਨੂੰ ਵੋਟਰਾਂ ਵਲੋਂ ਭਾਰੀ ਸਮਰਥਨ ਮਿਲ ਰਿਹਾ ਹੈ ਜਿਸ ਲਈ ਉਹ ਹਮੇਸ਼ਾ ਰਿਣੀ ਰਹਿਣਗੇ | ਉਨ੍ਹਾਂ ਵਾਰਡ ਵਾਸੀਆਂ ਨੂੰ ਬੇਨਤੀ ਕੀਤੀ ਕਿ ਉਹ ਇਕ ਵਾਰ ਫਿਰ ਉਨ੍ਹਾਂ ਨੂੰ ਸੇਵਾ ਦਾ ਮੌਕਾ ਦੇਣ ਤੇ ਮੈਂ ਭਰੋਸਾ ਦਿੰਦਾ ਹਾਂ ਕਿ ਵਾਰਡ ਨੰਬਰ 5 ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡਾਂਗਾ |
Ad Position 22
No active advertisement
ਪਿਛਲੀ ਖ਼ਬਰ ਵਾਰਡ 5 ਵਿਚ 'ਆਪ' ਉਮੀਦਵਾਰ ਪਲਤਾ ਦੇ ਹੱਕ 'ਚ ਵਿਸ਼ਾਲ ਬੈਠਕ <br/> ਅਗਲੀ ਖ਼ਬਰ ਵਾਰਡ ਨੰਬਰ 47 ਤੋਂ ਅਕਾਲੀ ਉਮੀਦਵਾਰ ਹਰਬੰਸ ਸਿੰਘ ਖ਼ਾਲਸਾ ਵਲੋਂ ਚੋਣ ਪ੍ਰਚਾਰ ਤੇਜ਼ <br/>
Ad Position 24