16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਮੋਗਾ ਨਗਰ ਨਿਗਮ ਚੋਣਾਂ ਨੂੰ ਲੈ ਕੇ ਮੋਗਾ ਪੁਲਿਸ ਵਲੋਂ ਫਲੈਗ ਮਾਰਚ

Ad Position 21
repet_subhas-goyals [Copy P29]
ਅਜੀਤ ਡੈਸਕ 25-05-2026
ਮੋਗਾ, 24 ਮਈ (ਸੁਰਿੰਦਰਪਾਲ ਸਿੰਘ)-ਪੰਜਾਬ ਵਿਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਞ ਲੈ ਕੇ ਪੰਜਾਬ ਪੁਲਿਸ ਪੂਰੀ ਤਰ੍ਹਾਂ ਸੁਚੇਤ ਅਤੇ ਚੌਕਸ ਨਜ਼ਰ ਆ ਰਹੀ ਹੈ | ਇਸੇ ਤਹਿਤ ਅੱਜ ਮੋਗਾ ਪੁਲਿਸ ਵਲੋਂ ਸ਼ਹਿਰ ਅੰਦਰ ਵੱਡੇ ਪੱਧਰ 'ਤੇ ਫਲੈਗ ਮਾਰਚ ਕੱਢਿਆ ਗਿਆ, ਤਾਂ ਜੋ ਲੋਕਾਂ ਵਿਚ ਸੁਰੱਖਿਆ ਦਾ ਭਰੋਸਾ ਬਣਿਆ ਰਹੇ ਅਤੇ ਚੋਣਾਂ ਸ਼ਾਂਤੀ ਪੂਰਵਕ ਢੰਗ ਨਾਲ ਨੇਪਰੇ ਚੜ੍ਹ ਸਕਣ | ਮੋਗਾ ਦੇ ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਐਸ.ਪੀ.(ਡੀ) ਬਾਲ ਕਿ੍ਸ਼ਨ ਸਿੰਗਲਾ ਅਤੇ ਡੀ.ਐਸ.ਪੀ. ਮੋਗਾ ਜਤਿੰਦਰ ਸਿੰਘ ਦੀ ਅਗਵਾਈ ਵਿਚ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿਚ ਇਹ ਫਲੈਗ ਮਾਰਚ ਕੱਢਿਆ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਐਸ.ਪੀ.(ਡੀ) ਬਾਲ ਕਿ੍ਸ਼ਨ ਸਿੰਗਲਾ ਨੇ ਆਖਿਆ ਕਿ ਨਗਰ ਨਿਗਮ ਚੋਣਾਂ ਨੂੰ ਪੂਰੀ ਤਰ੍ਹਾਂ ਅਮਨ-ਸ਼ਾਂਤੀ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਮੋਗਾ ਪੁਲਿਸ ਦਿਨ-ਰਾਤ ਡਿਊਟੀ 'ਤੇ ਡਟੀ ਹੋਈ ਹੈ | ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰਾਂ ਉੱਤੇ ਪੁਲਿਸ ਦੀ ਤਿੱਖੀ ਨਜ਼ਰ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਗੜਬੜ ਜਾਂ ਅਣਸੁਖਾਵੀਂ ਘਟਨਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਪੁਲਿਸ ਅਤੇ ਆਮ ਲੋਕਾਂ ਵਿਚਕਾਰ ਪੂਰਾ ਤਾਲਮੇਲ ਬਣਿਆ ਹੋਇਆ ਹੈ | ਸ਼ਹਿਰ ਦੇ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਕੀਤੀ ਗਈ ਹੈ, ਜਦ ਕਿ ਫਲੈਗ ਮਾਰਚ ਰਾਹੀਂ ਲੋਕਾਂ ਨੂੰ ਸੁਰੱਖਿਆ ਦਾ ਅਹਿਸਾਸ ਦਿਵਾਇਆ ਜਾ ਰਿਹਾ ਹੈ | ਐਸ.ਪੀ.(ਡੀ) ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ 26 ਮਈ ਨੂੰ ਹਰ ਨਾਗਰਿਕ ਬਿਨਾਂ ਕਿਸੇ ਡਰ ਜਾਂ ਦਬਾਅ ਦੇ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰੇ | ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਚੋਣਾਂ ਵਾਲੇ ਦਿਨ ਪੁਲਿਸ ਪੂਰੀ ਮੁਸਤੈਦੀ ਨਾਲ ਤਾਇਨਾਤ ਰਹੇਗੀ ਅਤੇ ਕਿਸੇ ਨੂੰ ਵੀ ਕਾਨੂੰਨ-ਵਿਵਸਥਾ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ | ਉੱਥੇ ਹੀ ਸਾਈਬਰ ਸੈੱਲ ਦੀਆਂ ਟੀਮਾਂ ਵੀ ਪੂਰੀ ਚੌਕਸੀ ਨਾਲ ਕੰਮ ਕਰ ਰਹੀਆਂ ਹਨ ਅਤੇ ਸੋਸ਼ਲ ਮੀਡੀਆ ਸਮੇਤ ਹੋਰ ਗਤੀਵਿਧੀਆਂ 'ਤੇ ਨਿਗਰਾਨੀ ਰੱਖੀ ਜਾ ਰਹੀ ਹੈ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ਜਾਂ ਗ਼ਲਤ ਜਾਣਕਾਰੀ ਨੂੰ ਤੁਰੰਤ ਰੋਕਿਆ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਚੋਣਾਂ ਵਿਚ ਕਾਂਗਰਸੀ ਉਮੀਦਵਾਰਾਂ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ-ਲਾਭ ਸਿੰਘ ਆਹਲੂਵਾਲੀਆ ਅਗਲੀ ਖ਼ਬਰ ਵਾਰਡ ਨੰਬਰ 46 ਤੋਂ ਆਪ ਪਾਰਟੀ ਦੇ ਉਮੀਦਵਾਰ ਹਰਦੀਪ ਕੌਰ ਨੂੰ ਵਿਧਾਇਕ ਡਾ. ਅਰੋੜਾ ਵਲੋਂ ਜਿਤਾਉਣ ਦੀ ਅਪੀਲ ਕਿਹਾ, ਵਾਰ...
Ad Position 24