16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਵਾਰਡ ਨੰਬਰ 38 ਤੋਂ ਡਿੰਪਲ ਅਰੋੜਾ ਨੂੰ ਮਿਲ ਰਿਹਾ ਵੋਟਰਾਂ ਵਲੋਂ ਭਰਵਾਂ ਹੁੰਗਾਰਾ

Ad Position 21
repet_subhas-goyals [Copy P29]
ਅਜੀਤ ਡੈਸਕ 25-05-2026
ਮੋਗਾ, 24 ਮਈ (ਸੁਰਿੰਦਰਪਾਲ ਸਿੰਘ)-ਨਗਰ ਨਿਗਮ ਮੋਗਾ ਦੀ ਚੋਣ ਲਈ ਵਾਰਡ ਨੰਬਰ 38 ਤੋਂ ਕਾਂਗਰਸ ਉਮੀਦਵਾਰ ਵਜੋਂ ਡਿੰਪਲ ਅਰੋੜਾ ਧਰਮ-ਪਤਨੀ ਸਾਹਿਲ ਅਰੋੜਾ ਸਾਬਕਾ ਕੌਂਸਲਰ ਚੋਣ ਮੈਦਾਨ ਵਿਚ ਹਨ ਜਿਨ੍ਹਾਂ ਨੂੰ ਵੋਟਰਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਤੇ ਉਨ੍ਹਾਂ ਦੀ ਚੋਣ ਮੁਹਿੰਮ ਨੂੰ ਹਲਕਾ ਇੰਚਾਰਜ ਮਾਲਵਿਕਾ ਸੂਦ, ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ ਤੇ ਹੋਰ ਸੀਨੀਅਰ ਆਗੂ ਚਲਾ ਰਹੇ ਹਨ | ਵੱਖ-ਵੱਖ ਨੁੱਕੜ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਆਪ ਪਾਰਟੀ ਵਲੋਂ ਬਤੌਰ ਸ਼ਹਿਰ ਦਾ ਮੇਅਰ ਹੁੰਦਿਆਂ ਸ਼ਹਿਰ ਦੇ ਵਿਕਾਸ ਵੱਲ ਧਿਆਨ ਨਹੀਂ ਦਿੱਤਾ ਗਿਆ ਜਦ ਕਿ ਇਸ ਵਾਰਡ ਦੇ ਕਾਂਗਰਸੀ ਕੌਂਸਲਰ ਸਾਹਿਲ ਅਰੋੜਾ ਨੇ ਆਪਣੇ 38 ਵਾਰਡ ਦਾ ਬੇਹੱਦ ਵਿਕਾਸ ਕਰਵਾਇਆ ਹੈ ਜਿਸ ਕਰ ਕੇ ਪਾਰਟੀ ਨੇ ਉਨ੍ਹਾਂ ਦੀ ਧਰਮ-ਪਤਨੀ ਡਿੰਪਲ ਅਰੋੜਾ ਨੂੰ ਮੈਦਾਨ ਵਿਚ ਉਤਾਰਿਆ ਹੈ | ਉਨ੍ਹਾਂ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਾਹਿਲ ਅਰੋੜਾ ਦੇ ਕੀਤੇ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਉਨ੍ਹਾਂ ਦੀ ਧਰਮ-ਪਤਨੀ ਨੂੰ ਵੱਧ ਤੋਂ ਵੱਧ ਵੋਟਾਂ ਨਾਲ ਜਿਤਾਉਣ ਤਾਂ ਜੋ ਰਹਿੰਦੇ ਵਿਕਾਸ ਕਾਰਜਾਂ ਨੂੰ ਵੀ ਮੁਕੰਮਲ ਕਰਵਾਇਆ ਜਾ ਸਕੇ | ਇਸ ਮੌਕੇ ਡਿੰਪਲ ਅਰੋੜਾ ਤੇ ਸਾਹਿਲ ਅਰੋੜਾ ਨੇ ਵਾਰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਹ ਪਿਛਲੀ ਵਾਰ ਦੀ ਤਰ੍ਹਾਂ ਇਸ ਵਾਰ ਵੀ ਉਨ੍ਹਾਂ ਨੂੰ ਸੇਵਾ ਦਾ ਮੌਕਾ ਦੇਣ ਤੇ ਵਿਸ਼ਵਾਸ ਦਿਵਾਉਂਦੇ ਹਾਂ ਕਿ ਵਾਰਡ ਨੰਬਰ 38 ਦੇ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਛੱਡਾਂਗੇ |
Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਚੋਣਾਂ ਸਿਆਸੀ ਪਾਰਟੀਆਂ ਦੀ ਸਾਖ ਨੂੰ ਬਚਾਉਣ ਲਈ ਵੱਡੀ ਪ੍ਰੀਖਿਆ ਅਗਲੀ ਖ਼ਬਰ ਨਗਰ ਨਿਗਮ ਚੋਣਾਂ ਵਿਚ ਕਾਂਗਰਸੀ ਉਮੀਦਵਾਰਾਂ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ-ਲਾਭ ਸਿੰਘ ਆਹਲੂਵਾਲੀਆ
Ad Position 24