ਮੋਗਾ, 24 ਮਈ (ਸੁਰਿੰਦਰਪਾਲ ਸਿੰਘ)-ਨਗਰ ਨਿਗਮ ਮੋਗਾ ਦੀ ਵਾਰਡ ਨੰਬਰ 37 ਤੋ ਸ਼ੋ੍ਰਮਣੀ ਅਕਾਲੀ ਦਲ ਵਲੋਂ ਪੜੇ ਲਿਖੇ ਇਮਾਨਦਾਰ, ਮਿਹਨਤੀ, ਸੂਝਵਾਨ ਤੇ ਹਰ ਵੇਲੇ ਹਾਜ਼ਰ ਰਹਿਣ ਵਾਲੇ ਦੀਪਿੰਦਰਪਾਲ ਸਿੰਘ ਸੰਧੂ ਸਾਬਕਾ ਕੌਂਸਲਰ ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ ਤੇ ਉਨ੍ਹਾਂ ਨੂੰ ਵਾਰਡ ਵਾਸੀਆਂ ਵਲੋਂ ਭਰਭੂਰ ਹੁੰਗਾਰਾ ਮਿਲ ਰਿਹਾ ਹੈ | ਅੱਜ ਚੋਣ ਪ੍ਰਚਾਰ ਦੇ ਆਖ਼ਰੀ ਦਿਨ ਨੈਸ਼ਨਲ ਐਵਾਰਡੀ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਸਾਬਕਾ ਸਰਕਲ ਪ੍ਰਧਾਨ ਜੋਗਿੰਦਰ ਸਿੰਘ ਲੋਹਾਮ ਤੇ ਵਾਰਡ ਵਾਸੀਆਂ ਵਲੋਂ ਉਨ੍ਹਾਂ ਦੇ ਹੱਕ ਵਿਚ ਘਰ-ਘਰ ਜਾ ਕੇ ਵੋਟਾਂ ਮੰਗੀਆਂ ਗਈਆਂ | ਇਸ ਮੌਕੇ ਵਾਰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਜੋਗਿੰਦਰ ਸਿੰਘ ਲੋਹਾਮ ਨੇ ਕਿਹਾ ਕਿ ਦੀਪਿੰਦਰਪਾਲ ਸਿੰਘ ਸੰਧੂ ਜਿਨ੍ਹਾਂ ਨੇ ਪਹਿਲਾਂ ਵੀ ਇਸ ਵਾਰਡ ਦੀ ਨੁਮਾਇੰਦਗੀ ਕੀਤੀ ਹੈ ਤੇ ਵਾਰਡ ਦੇ ਵਿਕਾਸ ਵਿਚ ਕੋਈ ਕਸਰ ਬਾਕੀ ਨਹੀ ਸੀ ਛੱਡੀ ਤੇ ਹੁਣ ਫਿਰ ਪਾਰਟੀ ਹਾਈਕਮਾਂਡ ਵਲੋਂ ਉਨ੍ਹਾਂ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ | ਉਨ੍ਹਾਂ ਵਾਰਡ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਦੀਆਂ ਸੇਵਾਵਾਂ ਨੂੰ ਦੇਖਦਿਆਂ ਉਹ ਉਨ੍ਹਾਂ ਨੂੰ ਇਕ ਮੌਕਾ ਦੇਣ | ਇਸ ਮੌਕੇ ਦੀਪਿੰਦਰਪਾਲ ਸਿੰਘ ਸੰਧੂ ਨੇ ਕਿਹਾ ਕਿ ਉਹ ਵਾਰਡ ਵਾਸੀਆਂ ਵਲੋਂ ਮਿਲ ਰਹੇ ਪਿਆਰ ਸਤਿਕਾਰ ਤੋ ਬੇਹੱਦ ਖ਼ੁਸ਼ ਹਨ | ਉਨ੍ਹਾਂ ਭਰੋਸਾ ਦਿੱਤਾ ਕਿ ਉਹ ਵਾਰਡ ਵਾਸੀਆਂ ਦੀਆਂ ਉਮੀਦਾਂ 'ਤੇ ਖਰੇ ਉੱਤਰਨਗੇ | ਇਸ ਮੌਕੇ ਹੋਰਨਾਂ ਤੋ ਇਲਾਵਾ ਹਰਜਿੰਦਰ ਸਿੰਘ ਸਰੰਦਾ, ਗੁਰਮੇਲ ਸਿੰਘ ਮੱਸੇਕਾ, ਬੂਟਾ ਸਿੰਘ ਪ੍ਰਧਾਨ ਪੇਂਟਰ, ਸਰਪਿੰਦਰ ਸਿੰਘ, ਜਤਿੰਦਰ ਸਿੰਘ ਮੁਦਕੀ, ਦਵਿੰਦਰ ਸਿੰਘ ਰਣੀਆਂ ਅਕਾਲੀ ਲੀਡਰ, ਜੀਤ ਸਿੰਘ ਮਿਸਤਰੀ, ਗੁਰਨਾਮ ਸਿੰਘ ਗਾਮਾ, ਗੁਰਮੇਲ ਸਿੰਘ ਗੇਲੀ, ਗੁਰਤੇਜ ਸਿੰਘ ਐਲ.ਆਈ.ਸੀ., ਬਲਵਿੰਦਰ ਸਿੰਘ ਬਾਠ, ਸਾਧੂ ਸਿੰਘ, ਗੁਰਸਿਮਰਨ ਸਿੰਘ, ਜਸ਼ਨਦੀਪ ਸਿੰਘ, ਮਨਪ੍ਰੀਤ ਸਿੰਘ, ਮਨਜੀਤ ਸਿੰਘ, ਬਲਵਿੰਦਰ ਸਿੰਘ, ਤਰਸੇਮ ਸਿੰਘ, ਅਰਸ਼ਦੀਪ ਸਿੰਘ, ਤਾਰਾ ਸਿੰਘ, ਗੁਰਦੀਪ ਸਿੰਘ, ਤਿਲਕ ਰਾਜ, ਪਿ੍ੰਸੀਪਲ ਦੇਵ ਰਾਜ ਧੀਂਗੜਾ, ਬਲ ਬਹਾਦਰ ਸਿੰਘ ਆਦਿ ਹਾਜ਼ਰ ਸਨ |