16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਨਗਰ ਨਿਗਮ ਚੋਣਾਂ ਵਿਚ ਭਾਜਪਾ ਦੇ ਉਮੀਦਵਾਰ ਸ਼ਾਨ ਨਾਲ ਜਿੱਤਣਗੇ-ਨਿਧੜਕ ਸਿੰਘ ਬਰਾੜ

Ad Position 21
repet_subhas-goyals [Copy P29]
ਅਜੀਤ ਡੈਸਕ 25-05-2026
ਮੋਗਾ, 24 ਮਈ (ਸੁਰਿੰਦਰਪਾਲ ਸਿੰਘ)-26 ਮਈ ਨੂੰ ਨਗਰ ਨਿਗਮ ਮੋਗਾ ਦੀ ਹੋ ਰਹੀ ਚੋਣ ਵਿਚ ਭਾਰਤੀ ਜਨਤਾ ਪਾਰਟੀ ਵਲੋਂ 50 ਵਾਰਡਾਂ ਵਿਚ ਆਪਣੇ ਉਮੀਦਵਾਰ ਖੜ੍ਹੇ ਕੀਤੇ ਗਏ ਹਨ ਜਿਨ੍ਹਾਂ ਨੂੰ ਸ਼ਹਿਰ ਵਾਸੀਆਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਜਿਸ ਤੋਂ ਸਾਬਤ ਹੁੰਦਾ ਹੈ ਕਿ ਭਾਜਪਾ ਦੇ ਉਮੀਦਵਾਰ ਸ਼ਾਨ ਨਾਲ ਜਿੱਤ ਦਰਜ ਕਰਨਗੇ | ਇਹ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਬੁਲਾਰੇ ਤੇ ਸਾਬਕਾ ਰਾਜ ਸੂਚਨਾ ਕਮਿਸ਼ਨ ਨਿਧੜਕ ਸਿੰਘ ਬਰਾੜ ਨੇ ਇਕ ਪ੍ਰੈੱਸ ਬਿਆਨ ਰਾਹੀਂ ਕੀਤਾ | ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਪਹੁੰਚਾਉਣ ਲਈ ਭਾਜਪਾ ਉਮੀਦਵਾਰਾਂ ਦੀ ਜਿੱਤ ਨੂੰ ਯਕੀਨੀ ਬਣਾਉਣਾ ਬਹੁਤ ਜ਼ਰੂਰੀ ਹੈ | ਬਰਾੜ ਨੇ ਕਿਹਾ ਕਿ ਮਾਨ ਸਰਕਾਰ ਨੇ ਆਪਣੇ ਕਰੀਬ ਸਾਢੇ ਚਾਰ ਸਾਲ ਦੇ ਕਾਰਜਕਾਲ ਦੌਰਾਨ ਸੂਬੇ ਨੂੰ ਤਬਾਹੀ ਦੇ ਕੰਢੇ ਲਿਆ ਖੜ੍ਹਾ ਕਰ ਦਿੱਤਾ ਤੇ ਅੱਜ ਅਮਨ ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਬਣੀ ਹੋਈ ਹੈ ਤੇ ਸਮਾਜ ਦਾ ਹਰ ਵਰਗ ਮਾਨ ਸਰਕਾਰ ਖ਼ਿਲਾਫ਼ ਸੜਕਾਂ 'ਤੇ ਉੱਤਰ ਆਇਆ ਹੈ | ਉਨ੍ਹਾਂ ਕਿਹਾ ਕਿ ਭਾਜਪਾ ਵਲੋਂ ਪੜ੍ਹੇ ਲਿਖੇ, ਸੂਝਵਾਨ ਤੇ ਚੰਗੀ ਛਵੀ ਵਾਲੇ ਉਮੀਦਵਾਰਾਂ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਤੇ ਹਰ ਵਾਰਡ ਵਿਚ ਭਾਜਪਾ ਉਮੀਦਵਾਰਾਂ ਨੂੰ ਪੂਰਾ ਸਮਰਥਨ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਮੋਗਾ ਸ਼ਹਿਰ ਨੂੰ ਵਿਕਾਸ ਦੀਆਂ ਲੀਹਾਂ 'ਤੇ ਲਿਆਉਣ ਲਈ ਤੇ ਨਮੂਨੇ ਦਾ ਸ਼ਹਿਰ ਬਣਾਉਣ ਲਈ ਭਾਜਪਾ ਦੇ ਉਮੀਦਵਾਰਾਂ ਨੂੰ ਜਿਤਾਉਣਾ ਸਮੇਂ ਦੀ ਮੁੱਖ ਲੋੜ ਹੈ | ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਭਾਜਪਾ ਵਲੋਂ ਖੜ੍ਹੇ ਕੀਤੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਕਿਉਂਕਿ ਇਨ੍ਹਾਂ ਚੋਣਾਂ ਨੇ ਆ ਰਹੀਆਂ 2027 ਚੋਣਾਂ ਦਾ ਮੁੱਢ ਬੰਨ੍ਹਣਾ ਹੈ |
Ad Position 22
No active advertisement
ਪਿਛਲੀ ਖ਼ਬਰ ਮਰਹੂਮ ਜਥੇਦਾਰ ਤੋਤਾ ਸਿੰਘ ਦੀ ਚੌਥੀ ਬਰਸੀ ਸੰਬੰਧੀ ਕੈਨੇਡਾ 'ਚ ਸਮਾਗਮ ਸਮਾਪਤ ਅਗਲੀ ਖ਼ਬਰ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਅਮਨ ਅਮਾਨ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲ੍ਹਾ ਪੁਲਿਸ ਪੂਰੀ ਤਰ੍ਹਾਂ ਮੁਸਤੈਦ
Ad Position 24