16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਨੀਟ ਦੀ ਪ੍ਰੀਖਿਆ ਲਈ ਵਿਦਿਆਰਥੀਆਂ ਨੂੰ ਮੁਫ਼ਤ ਬੱਸ ਸਫ਼ਰ ਸਰਕਾਰ ਦਾ ਸ਼ਲਾਘਾਯੋਗ ਕਦਮ- ਹਰਸਿਮਰਨਜੀਤ ਸਰਾਂ

Ad Position 21
repet_subhas-goyals [Copy P29]
ਅਜੀਤ ਡੈਸਕ 25-05-2026
ਨਿਹਾਲ ਸਿੰਘ ਵਾਲਾ, 24 ਮਈ (ਸੁਖਦੇਵ ਸਿੰਘ ਖ਼ਾਲਸਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸੂਬੇ ਦੇ ਲੋਕਾਂ ਲਈ ਸਿਹਤ ਅਤੇ ਸਿੱਖਿਆ ਦੇ ਖੇਤਰ 'ਚ ਚੱੁਕੇ ਜਾ ਕਦਮ ਆਮ ਲੋਕਾਂ ਲਈ ਲਾਭਦਾਇਕ ਸਿੱਧ ਹੋ ਰਹੇ ਹਨ ਅਤੇ ਇਸੇ ਤਹਿਤ ਸਿੱਖਿਆ ਦੇ ਮਿਸ਼ਨ ਦਾ ਧਿਆਨ ਰੱਖਦੇ ਹੋਏ ਨੀਟ ਦੀ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਪੰਜਾਬ ਸਰਕਾਰ ਵਲੋਂ ਮੁਫ਼ਤ ਬੱਸ ਸਫ਼ਰ ਦਾ ਕਦਮ ਬਹੁਤ ਹੀ ਸ਼ਲਾਘਾਯੋਗ ਕਦਮ ਹੈ | ਇਹ ਪ੍ਰਗਟਾਵਾ ਕਰਦਿਆਂ ਸਰਾਂ ਇਮੀਗੇ੍ਰਸ਼ਨ ਦੇ ਐਮ.ਡੀ. ਹਰਸਿਮਰਨਜੀਤ ਸਿੰਘ ਸਰਾਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਫ਼ੈਸਲਾ ਉਨ੍ਹਾਂ ਹਜ਼ਾਰਾਂ ਹੀ ਵਿਦਿਆਰਥੀਆਂ ਲਈ ਵੱਡੀ ਸਹੂਲਤ ਸਾਬਤ ਹੋਵੇਗਾ ਜੋ ਆਪਣੀ ਨੀਟ ਦੀ ਪ੍ਰੀਖਿਆ ਲਈ ਇਮਤਿਹਾਨ ਕੇਂਦਰਾਂ ਤੱਕ ਪਹੁੰਚਣ ਲਈ ਆਰਥਿਕ ਸਮੱਸਿਆ ਦਾ ਸਾਹਮਣਾ ਕਰਦੇ ਹਨ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਇਹ ਫ਼ੈਸਲਾ ਨੀਟ ਦੀ ਪ੍ਰੀਖਿਆ ਦੇਣ ਵਾਲੇ ਸੂਬੇ ਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਧਿਆਨ ਰੱਖਦੇ ਹੋਏ ਅਤੇ ਵਿਦਿਆਰਥੀਆਂ ਦੇ ਭਵਿੱਖ ਨੂੰ ਧਿਆਨ 'ਚ ਰੱਖਦਿਆਂ ਇੱਕ ਸ਼ਲਾਘਾਯੋਗ ਫ਼ੈਸਲਾ ਹੈ | ਉਨ੍ਹਾਂ ਕਿਹਾ ਕਿ ਅਜਿਹੇ ਲੋਕ-ਹਿਤ ਫ਼ੈਸਲੇ ਪੰਜਾਬ ਦੇ ਨੌਜਵਾਨਾਂ ਨੂੰ ਆਪਣਾ ਸੰਵਾਰਨ ਲਈ ਅੱਗੇ ਵਧਣ ਲਈ ਹੌਸਲਾ ਦਿੰਦੇ ਹਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਪੀੜਤ ਕਿਸਾਨਾਂ ਦੀ ਸਾਰ ਲੈ ਰਹੀ ਹੈ-ਵਿਧਾਇਕ ਬਿਲਾਸਪੁਰ ਅਗਲੀ ਖ਼ਬਰ ਦਸਮੇਸ਼ ਸਕੂਲ ਦੇ ਵਿਦਿਆਰਥੀਆਂ ਨੇ ਪੂਲ ਪਾਰਟੀ ਦੌਰਾਨ ਕੀਤਾ ਖੂਬ ਮਨੋਰੰਜਨ
Ad Position 24