16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਪੰਜਾਬ ਸਰਕਾਰ ਪੀੜਤ ਕਿਸਾਨਾਂ ਦੀ ਸਾਰ ਲੈ ਰਹੀ ਹੈ-ਵਿਧਾਇਕ ਬਿਲਾਸਪੁਰ

Ad Position 21
repet_subhas-goyals [Copy P29]
ਅਜੀਤ ਡੈਸਕ 25-05-2026
ਮੋਗਾ, 24 ਮਈ (ਸੁਰਿੰਦਰਪਾਲ ਸਿੰਘ)-ਤੇਜ਼ ਝੱਖੜ ਅਤੇ ਗੜੇਮਾਰੀ ਰਾਹੀਂ ਨਿਹਾਲ ਸਿੰਘ ਵਾਲਾ ਹਲਕੇ ਦੇ ਪਿੰਡਾਂ ਵਿਚ ਹੋਏ ਵੱਡੇ ਨੁਕਸਾਨ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ | ਕੁਦਰਤ ਦੀ ਕਰੋਪੀ ਸਦਕਾ ਲੁਹਾਰਾ, ਕੁੱਸਾ, ਤਖ਼ਤੂਪੁਰਾ ਸਾਹਿਬ, ਹਿੰਮਤਪੁਰਾ, ਮਾਛੀਕੇ, ਬਿਲਾਸਪੁਰ ਆਦਿ ਦਰਜਨਾਂ ਪਿੰਡਾਂ ਵਿਚ ਸਾਰੀਆਂ ਫ਼ਸਲਾਂ ਬੁਰੀ ਤਰ੍ਹਾਂ ਤਬਾਹ ਹੋ ਗਈਆਂ ਹਨ | ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਦੱਸਿਆ ਕਿ ਮੈਂ ਆਪਣੀ ਟੀਮ ਨਾਲ ਪੀੜਤ ਕਿਸਾਨਾਂ ਨੂੰ ਮਿਲਿਆ ਹਾਂ ਅਤੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਹੈ | ਪੰਜਾਬ ਸਰਕਾਰ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ੂ ਹੋਏ ਨੁਕਸਾਨ ਦੀ ਜਾਂਚ ਲਈ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਹਨ | ਜਾਂਚ ਪੜਤਾਲ ਉਪਰੰਤ ਪੀੜਤ ਕਿਸਾਨਾਂ ਦੀ ਸੂਬਾ ਸਰਕਾਰ ਵਲੋਂ ਮਦਦ ਕੀਤੀ ਜਾਵੇਗੀ | ਵਿਧਾਇਕ ਨੇ ਦੱਸਿਆ ਕਿ ਲੁਹਾਰਾ ਪਿੰਡ ਦੀਆਂ ਸਾਰੀਆਂ ਫ਼ਸਲਾਂ ਪੂਰੀ ਤਰ੍ਹਾਂ ਤਬਾਹ ਹੋ ਗਈਆਂ ਹਨ | ਸਬਜ਼ੀ ਉਤਪਾਦਕਾਂ ਦਾ ਵੀ ਵੱਡਾ ਨੁਕਸਾਨ ਹੋਇਆ ਹੈ | ਬੌਰੀਆ ਭਾਈਚਾਰੇ ਵਲੋਂ ਇਨ੍ਹਾਂ ਪਿੰਡਾਂ ਵਿਚ ਸਬਜ਼ੀ ਪੈਦਾ ਕਰਨ ਦਾ ਕਿੱਤਾ ਕੀਤਾ ਜਾ ਰਿਹਾ ਹੈ ਪਰ ਗੜੇਮਾਰੀ ਸਦਕਾ ਸਬਜ਼ੀ ਦੀਆਂ ਫ਼ਸਲਾਂ ਪੂਰੀ ਤਰ੍ਹਾਂ ਬਰਬਾਦ ਹੋ ਗਈਆਂ ਹਨ | ਅਸੀਂ ਕਿਸਾਨ ਭਾਈਚਾਰੇ ਦੀ ਹਰ ਸੰਭਵ ਮਦਦ ਕਰਾਂਗੇ ਤਾਂ ਕਿ ਉਹ ਇਸ ਵੱਡੇ ਨੁਕਸਾਨ 'ਚੋਂ ਉੱਭਰ ਸਕਣ ਦੇ ਸਮਰੱਥ ਹੋ ਸਕਣ |
Ad Position 22
No active advertisement
ਪਿਛਲੀ ਖ਼ਬਰ ਨਿਹਾਲ ਸਿੰਘ ਵਾਲਾ ਦੇ ਅਕਾਲੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਅਹਿਮ ਮੀਟਿੰਗ-ਰਾਜਵਿੰਦਰ ਸਿੰਘ ਅਗਲੀ ਖ਼ਬਰ ਨੀਟ ਦੀ ਪ੍ਰੀਖਿਆ ਲਈ ਵਿਦਿਆਰਥੀਆਂ ਨੂੰ ਮੁਫ਼ਤ ਬੱਸ ਸਫ਼ਰ ਸਰਕਾਰ ਦਾ ਸ਼ਲਾਘਾਯੋਗ ਕਦਮ- ਹਰਸਿਮਰਨਜੀਤ ਸਰਾਂ
Ad Position 24