ਕੋਟ ਈਸੇ ਖਾਂ, 24 ਮਈ (ਗੁਰਮੀਤ ਸਿੰਘ ਖ਼ਾਲਸਾ)-ਕੋਟ ਈਸੇ ਖਾਂ ਨਗਰ ਪੰਚਾਇਤ ਦੀਆਂ ਚੋਣਾਂ ਨੂੰ ਲੈ ਕੇ ਜਿਉਂ-ਜਿਉਂ 26 ਮਈ ਵੋਟਾਂ ਵਾਲਾ ਦਿਨ ਨੇੜੇ ਆ ਰਿਹਾ ਹੈ, ਤਿਉਂ ਤਿਉਂ ਹੀ ਸਿਆਸੀ ਪਾਰਟੀਆਂ ਵਲੋਂ ਆਪਣੇ ਚੋਣ ਪ੍ਰਚਾਰ ਵਿਚ ਲਗਾਤਾਰ ਤੇਜ਼ੀ ਲਿਆਂਦੀ ਜਾ ਰਹੀ ਹੈ | ਇਸੇ ਦੇ ਚੱਲਦਿਆਂ ਸਥਾਨਕ ਵਾਰਡ ਨੰਬਰ 10 ਤੋਂ ਅਕਾਲੀ ਦਲ ਦੇ ਉਮੀਦਵਾਰ ਗੁਰਮੀਤ ਸਿੰਘ ਲੱਡੂ ਦੇ ਹੱਕ ਵਿਚ ਅਕਾਲੀ ਦਲ ਦੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਵਲੋਂ ਘਰ-ਘਰ ਜਾ ਕੇ ਪ੍ਰਚਾਰ ਕਰਦਿਆਂ 26 ਮਈ ਨੂੰ ਤੱਕੜੀ ਚੋਣ ਨਿਸ਼ਾਨ 'ਤੇ ਮੋਹਰਾਂ ਲਗਾਉਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਸਵ: ਜਥੇਦਾਰ ਤੋਤਾ ਸਿੰਘ ਦੇ ਸਮੇਂ ਸ਼ਹਿਰ ਦਾ ਵੱਡੀ ਪੱਧਰ 'ਤੇ ਵਿਕਾਸ ਹੋਇਆ ਤੇ ਹੁਣ ਵੀ ਲੋਕ ਉਨ੍ਹਾਂ ਦੇ ਕੰਮਾਂ ਨੂੰ ਚੇਤੇ ਕਰਦੇ ਹੋਏ ਸ਼ਹਿਰ ਦੀਆਂ ਨਗਰ ਚੋਣਾਂ ਵਿਚ ਖੜੇ ਅਕਾਲੀ ਉਮੀਦਵਾਰਾਂ ਦਾ ਪੂਰਨ ਸਾਥ ਦੇ ਰਹੇ ਹਨ | ਇਸ ਡੋਰ ਟੂ ਡੋਰ ਚੋਣ ਪ੍ਰਚਾਰ ਵਿਚ ਅਕਾਲੀ ਉਮੀਦਵਾਰ ਗੁਰਮੀਤ ਸਿੰਘ ਦੀ ਧਰਮ ਪਤਨੀ ਸਿੰਮੀ ਕਾਲੜਾ ਨੇ ਵੀ ਵਾਰਡ ਵਾਸੀਆਂ ਨੂੰ ਡਟ ਕੇ ਸਾਥ ਦੇਣ ਦੀ ਅਪੀਲ ਕੀਤੀ | ਚੋਣ ਪ੍ਰਚਾਰ ਸਮੇਂ ਉਨ੍ਹਾਂ ਦੇ ਨਾਲ ਸਾਬਕਾ ਚੇਅਰਮੈਨ ਸੁਖਵਿੰਦਰ ਸਿੰਘ ਦਾਤੇਵਾਲ, ਸਰਕਲ ਪ੍ਰਧਾਨ ਜਸਵੀਰ ਸਿੰਘ ਸੀਰਾ, ਰਣਜੀਤ ਸਿੰਘ ਰਾਣਾ ਸਾਬਕਾ ਡਾਇਰੈਕਟਰ ਮੰਡੀ ਬੋਰਡ ਪੰਜਾਬ, ਗੁਰਪ੍ਰੀਤ ਹੇਰ ਘਲੋਟੀ, ਪਰਮਜੀਤ ਸਿੰਘ ਧਰਮ ਸਿੰਘ ਵਾਲਾ, ਸਰਕਲ ਪ੍ਰਧਾਨ ਬਲਜੀਤ ਸਿੰਘ ਕੰਗ, ਚੌਧਰੀ ਜਸਵੰਤ ਸਿੰਘ, ਜਰਨੈਲ ਸਿੰਘ ਧਾਲੀਵਾਲ, ਬਲਜੀਤ ਸਿੰਘ, ਗੁਰਜੰਟ ਸਿੰਘ, ਨਿਸ਼ਾਨ ਸਿੰਘ ਬਾਜੇ ਕੇ, ਬਾਬਾ ਲਖਵਿੰਦਰ ਸਿੰਘ ਰਾਜਪੂਤ ਤੇ ਹੋਰ ਅਕਾਲੀ ਆਗੂ ਵੱਡੀ ਗਿਣਤੀ 'ਚ ਸ਼ਾਮਿਲ ਸਨ |