ਮੋਗਾ, 24 ਮਈ (ਸੁਰਿੰਦਰਪਾਲ ਸਿੰਘ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਕਿ ਪੰਜਾਬ ਸਰਕਾਰ ਦੀਆਂ ਅਧਿਆਪਕ ਮੁਲਾਜ਼ਮ ਤੇ ਪੈਨਸ਼ਨਰ ਵਿਰੋਧੀ ਨੀਤੀਆਂ ਖ਼ਾਸ ਕਰ ਮਹਿੰਗਾਈ ਭੱਤੇ ਦੇ ਮਸਲੇ 'ਤੇ ਸਰਕਾਰ ਦੀ ਨਾ ਪੱਖੀ ਨੀਤੀ ਦੀ ਨਿਖੇਧੀ ਕੀਤੀ ਗਈ | ਜਥੇਬੰਦੀ ਵਲੋਂ ਫ਼ੈਸਲਾ ਕੀਤਾ ਗਿਆ ਕਿ 2 ਜੂਨ ਨੂੰ ਮੋਹਾਲੀ ਸਿੱਖਿਆ ਭਵਨ ਵਿਖੇ ਰੋਸ ਪ੍ਰਦਰਸ਼ਨ ਤੇ ਰੋਸ ਰੈਲੀ ਕੀਤੀ ਜਾਵੇਗੀ | ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਗੁਰਬਿੰਦਰ ਸਿੰਘ ਸਸਕੌਰ, ਵਿੱਤ ਸਕੱਤਰ ਮਨੋਹਰ ਲਾਲ ਸ਼ਰਮਾ, ਸੀਨੀਅਰ ਮੀਤ ਪ੍ਰਧਾਨ ਤੀਰਥ ਸਿੰਘ ਬਾਸੀ, ਮੀਤ ਪ੍ਰਧਾਨ ਗੁਰਦੀਪ ਸਿੰਘ ਬਾਜਵਾ, ਮੀਤ ਪ੍ਰਧਾਨ ਰਛਪਾਲ ਸਿੰਘ ਵੜੈਚ ਨੇ ਕਿਹਾ ਕਿ ਇਸ ਮਈ ਮਹੀਨੇ ਵਿਚ ਪ੍ਰੋਗਰਾਮਾਂ ਦੀ ਤਿਆਰੀ ਲਈ ਜੀ.ਟੀ.ਯੂ. ਪੰਜਾਬ ਵਲੋਂ ਜ਼ਿਲ੍ਹਾ ਪੱਧਰੀ ਤਿਆਰੀ ਮੀਟਿੰਗਾਂ ਕੀਤੀਆਂ ਜਾਣਗੀਆਂ | 27 ਸਤੰਬਰ ਨੂੰ ਅੰਮਿ੍ਤਸਰ ਵਿਖੇ ਜਨਰਲ ਕੌਂਸਲ ਇਜਲਾਸ ਕਰਨ ਦਾ ਫ਼ੈਸਲਾ ਕੀਤਾ ਗਿਆ | ਇਸ ਸਮੇਂ ਫ਼ਿਰੋਜ਼ਪੁਰ ਤੋਂ ਬਲਵਿੰਦਰ ਸਿੰਘ ਭੱਟੋ, ਮੋਗਾ ਤੋਂ ਜੱਜਪਾਲ ਸਿੰਘ ਬਾਜੇਕੇ, ਪਟਿਆਲਾ ਤੋਂ ਜਸਵਿੰਦਰ ਸਮਾਣਾ, ਸੰਗਰੂਰ ਤੋਂ ਦੇਵੀ ਦਿਆਲ, ਸਰਬਜੀਤ ਸਿੰਘ, ਬਰਨਾਲਾ ਤੋਂ ਹਰਿੰਦਰ ਮੱਲੀਆਂ, ਮਾਨਸਾ ਤੋਂ ਨਰਿੰਦਰ ਮਾਖਾ ਅਤੇ ਗੁਰਦਾਸ ਸਿੰਘ, ਰੋਪੜ ਤੋਂ ਧਰਮਿੰਦਰ ਭੰਗੂ, ਫ਼ਤਿਹਗੜ੍ਹ ਸਾਹਿਬ ਤੋਂ ਰਜੇਸ਼ ਕੁਮਾਰ, ਮੋਹਾਲੀ ਤੋਂ ਰਵਿੰਦਰ ਪੱਪੀ, ਹੁਸ਼ਿਆਰਪੁਰ ਤੋਂ ਪਿ੍ਤਪਾਲ ਚੌਟਾਲਾ ਅਤੇ ਅਮਨਦੀਪ ਸ਼ਰਮਾ, ਸ੍ਰੀ ਅੰਮਿ੍ਤਸਰ ਸਾਹਿਬ ਤੋਂ ਸੁੱਚਾ ਸਿੰਘ ਟਰਪਈ, ਗੁਰਦਾਸਪੁਰ ਤੋਂ ਦਿਲਦਾਰ ਭੰਡਾਲ, ਕੁਲਦੀਪ ਪੁਰੋਵਾਲ, ਪਠਾਨਕੋਟ ਤੋਂ ਸੁਭਾਸ਼ ਚੰਦਰ ਅਤੇ ਜੀ.ਟੀ.ਯੂ. ਪੰਜਾਬ ਦੇ ਸਾਬਕਾ ਜਰਨਲ ਸਕੱਤਰ ਕੁਲਦੀਪ ਸਿੰਘ ਦੌੜਕਾ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |