ਕਿਸ਼ਨਪੁਰਾ ਕਲਾਂ, 24 ਮਈ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਪੰਜਾਬ ਵਿਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਗਰਮਾਇਆ ਹੋਇਆ ਹੈ | ਹਲਕਾ ਧਰਮਕੋਟ ਵਿਚ ਕਾਂਗਰਸ ਪਾਰਟੀ ਵਲੋਂ ਚੋਣ ਪ੍ਰਚਾਰ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ | ਹਲਕਾ ਧਰਮਕੋਟ ਦੇ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਵਲੋਂ ਪਾਰਟੀ ਉਮੀਦਵਾਰਾਂ ਦੇ ਹੱਕ ਵਿਚ ਧਰਮਕੋਟ, ਕੋਟ ਈਸੇ ਖਾਂ ਦੇ ਵੱਖ-ਵੱਖ ਵਾਰਡਾਂ ਅਤੇ ਇਲਾਕਿਆਂ ਵਿਚ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ | ਉਨ੍ਹਾਂ ਨਾਲ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੋਹਣ ਸਿੰਘ ਖੇਲਾ ਅਤੇ ਕਾਂਗਰਸ ਪਾਰਟੀ ਦੇ ਆਗੂ ਗੁਰਵਿੰਦਰ ਸਿੰਘ ਜਵੰਦਾ ਕੋਕਰੀ ਬੁੱਟਰਾਂ ਵੀ ਸਰਗਰਮ ਤੌਰ 'ਤੇ ਲੋਕਾਂ ਨਾਲ ਸੰਪਰਕ ਬਣਾ ਰਹੇ ਹਨ | ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੇ ਗੱਲਬਾਤ ਕਰਦਿਆਂ ਕਿਹਾ ਕਿ ਨਗਰ ਨਿਗਮ ਚੋਣਾਂ ਦੌਰਾਨ ਕਾਂਗਰਸ ਪਾਰਟੀ ਦੇ ਉਮੀਦਵਾਰ ਭਾਰੀ ਬਹੁਮਤ ਨਾਲ ਜਿੱਤ ਦਰਜ ਕਰਨਗੇ, ਕਿਉਂਕਿ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਨਿਰਾਸ਼ ਹੋ ਚੁੱਕੇ ਹਨ | ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੋਹਣ ਸਿੰਘ ਖੇਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਵਿਚ ਭਿ੍ਸ਼ਟਾਚਾਰ, ਗੁੰਡਾਗਰਦੀ ਤੇ ਨਸੇ ਵਰਗੀਆਂ ਅਲਾਮਤਾਂ ਵਿਚ ਭਾਰੀ ਵਾਧਾ ਹੋਇਆ | ਕਾਂਗਰਸੀ ਆਗੂ ਗੁਰਵਿੰਦਰ ਸਿੰਘ ਜਵੰਦਾ ਨੇ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਵੀ ਕਾਫੀ ਖ਼ਰਾਬ ਹੋਈ ਹੈ ਅਤੇ ਨਸ਼ਿਆਂ ਦੀ ਸਮੱਸਿਆ ਨੂੰ ਰੋਕਣ ਵਿਚ ਸਰਕਾਰ ਨਾਕਾਮ ਸਾਬਤ ਹੋਈ ਹੈ | ਇਸ ਮੌਕੇ ਉਨ੍ਹਾਂ ਦੇ ਨਾਲ ਜਸਮੱਤ ਸਿੰਘ ਮੱਤਾ ਸਾਬਕਾ ਸਰਪੰਚ ਕਿਸ਼ਨਪੁਰਾ ਖ਼ੁਰਦ (ਦਾਨੂੰਵਾਲਾ) ਰਵਿੰਦਰ ਸਿੰਘ ਰਵੀ ਭਿੰਡਰ, ਸਾਬਕਾ ਸਰਪੰਚ ਗੁਰਜਿੰਦਰ ਸਿੰਘ ਸੋਨੀ ਇੰਦਰਗੜ੍ਹ, ਸਾਬਕਾ ਸਰਪੰਚ ਅਸ਼ੋਕ ਸਿੰਘ ਜੀਂਦੜਾ, ਸਾਬਕਾ ਸਰਪੰਚ ਜੰਗ ਸਿੰਘ ਤਲਵੰਡੀ ਮੱਲ੍ਹੀਆਂ, ਸਾਬਕਾ ਸਰਪੰਚ ਕਰਮਜੀਤ ਸਿੰਘ ਦਾਤਾ, ਸਾਬਕਾ ਸਰਪੰਚ ਜਗਸੀਰ ਸਿੰਘ ਭਿੰਡਰ ਖ਼ੁਰਦ, ਬਾਬਾ ਸ਼ਿੰਦਰ ਸਿੰਘ ਪੰਚ ਭਿੰਡਰ ਕਲਾਂ, ਹਰਵਿੰਦਰ ਸਿੰਘ ਸਾਬਕਾ ਪੰਚ ਭਿੰਡਰ ਕਲਾ, ਸੁਖਦੇਵ ਸਿੰਘ ਸਾਬਕਾ ਪੰਚ ਭਿੰਡਰ ਖ਼ੁਰਦ, ਠੇਕੇਦਾਰ ਸੁਰਿੰਦਰ ਸਿੰਘ ਵਹਿਣੀਵਾਲ ਆਦਿ ਹਾਜ਼ਰ ਸਨ |