ਕਿਸ਼ਨਪੁਰਾ ਕਲਾਂ, 24 ਮਈ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਗੁਰਦੁਆਰਾ ਅਕਾਲਸਰ ਦੂਖ ਨਿਵਾਰਨ ਸਾਹਿਬ ਜੀਂਦੜਾ ਵਿਖੇ ਸਾਲਾਨਾ ਜੋੜ ਮੇਲਾ 24 ਮਈ ਦਿਨ ਐਤਵਾਰ ਨੂੰ ਨਗਰ ਨਿਵਾਸੀ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ¢ ਮੁੱਖ ਸੇਵਾਦਾਰ ਭਾਈ ਗੁਰਮੇਲ ਸਿੰਘ ਨੇ ਦੱਸਿਆ ਕਿ ਸੱਚਖੰਡ ਵਾਸੀ ਸੰਤ ਬਾਬਾ ਕਾਰਜ ਸਿੰਘ ਜੀਂਦੜੇ ਵਾਲੇ ਵਲੋਂ ਚਲਾਈ ਮਰਿਯਾਦਾ ਅਨੁਸਾਰ ਸਾਲਾਨਾ ਜੋੜ ਮੇਲੇ ਤੇ ਅੱਜ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਅੰਮਿ੍ਤ ਸੰਚਾਰ ਕਰਵਾਇਆ ਗਿਆ, ਜਿਸ ਵਿਚ 52 ਪ੍ਰਾਣੀਆਂ ਨੇ ਅੰਮਿ੍ਤ ਪਾਨ ਕੀਤਾ¢ ਮੁੱਖ ਸੇਵਾਦਾਰ ਸੰਤ ਬਾਬਾ ਗੁਰਮੇਲ ਸਿੰਘ ਜੀਂਦੜੇ ਵਾਲਿਆਂ ਨੇ ਅੰਮਿ੍ਤ ਪਾਨ ਕਰਨ ਵਾਲੇ ਪ੍ਰਾਣੀਆਂ ਨੂੰ ਲੱਖ ਲੱਖ ਮੁਬਾਰਕਬਾਦ ਦਿੰਦਿਆਂ ਪੰਜ ਪਿਆਰਿਆਂ ਦਾ ਸਨਮਾਨ ਕੀਤਾ ਗਿਆ¢ ਇਸ ਮÏਕੇ ਚੇਅਰਮੈਨ ਜਸਵੰਤ ਸਿੰਘ ਭੁੱਲਰ, ਚੇਅਰਮੈਨ ਗੁਰਨਾਮ ਸਿੰਘ ਭੁੱਲਰ, ਡਾਕਟਰ ਕਾਰਜ ਸਿੰਘ, ਪ੍ਰਭਜੋਤ ਸਿੰਘ ਭੁੱਲਰ ਆਦਿ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ¢ੋ