16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਦ ਅਪ੍ਰੈਂਟਿਸ ਪ੍ਰਾਜੈਕਟ ਨੇ ਮੋਗਾ ਵਿਖੇ ਉਤਸਵ 2026 ਪ੍ਰੋਗਰਾਮ ਕਰਵਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 25-05-2026
ਮੋਗਾ, 24 ਮਈ (ਸੁਰਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਦੀ ਅਗਵਾਈ ਅਤੇ ਜ਼ਿਲ੍ਹਾ ਸਿੱਖਿਆ ਵਿਭਾਗ ਮੋਗਾ ਦੀ ਅਗਵਾਈ ਹੇਠ ਦ ਅਪ੍ਰੈਂਟਿਸ ਪ੍ਰੋਜੈਕਟ ਨੇ ਮੋਗਾ ਵਿਖੇ ਉਤਸਵ 2026 ਪ੍ਰੋਗਰਾਮ ਦਾ ਸਫਲਤਾ ਪੂਰਵਕ ਆਯੋਜਨ ਕੀਤਾ | ਵਿਦਿਆਰਥੀਆਂ ਨੇ ਵਿਗਿਆਨ, ਕਲਾ, ਕੋਡਿੰਗ ਅਤੇ ਵਿੱਤੀ ਸਾਖਰਤਾ 'ਤੇ ਪ੍ਰੋਜੈਕਟ ਪੇਸ਼ ਕੀਤੇ, ਜਿਸ ਵਿਚ ਤਕਨਾਲੋਜੀ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਰਾਹੀਂ ਸਿੱਖਿਆ ਦੇ ਪਰਿਵਰਤਨ ਨੂੰ ਦਰਸਾਇਆ ਗਿਆ | ਇਹ ਪ੍ਰੋਗਰਾਮ ਵਧੀਕ ਡਿਪਟੀ ਕਮਿਸ਼ਨਰ ਜਨਰਲ ਮੋਗਾ ਜਸਪਿੰਦਰ ਸਿੰਘ ਦੀ ਮੁੱਖ ਸਰਪ੍ਰਸਤੀ ਹੇਠ ਆਯੋਜਿਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਵਿਦਿਆਰਥੀਆਂ ਨੂੰ ਰਵਾਇਤੀ ਸਿੱਖਿਆ ਦੇ ਨਾਲ-ਨਾਲ ਕੋਡਿੰਗ, ਤਕਨਾਲੋਜੀ ਅਤੇ ਏ.ਆਈ. ਵਰਗੇ ਭਵਿੱਖਮੁਖੀ ਹੁਨਰਾਂ ਨਾਲ ਜੋੜਨਾ ਬਹੁਤ ਜ਼ਰੂਰੀ ਹੈ, ਤਾਂ ਜੋ ਉਹ ਭਵਿੱਖ ਦੀਆਂ ਚੁਣੌਤੀਆਂ ਲਈ ਤਿਆਰ ਹੋ ਸਕਣ | ਉਨ੍ਹਾਂ ਵਿਦਿਆਰਥੀਆਂ ਦੁਆਰਾ ਪੇਸ਼ ਕੀਤੇ ਗਏ ਪ੍ਰੋਜੈਕਟਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਬੱਚਿਆਂ ਵਿਚ ਵਿਸ਼ਵਾਸ, ਰਚਨਾਤਮਿਕਤਾ ਅਤੇ ਵਿਵਹਾਰਿਕ ਸੋਚ ਵਿਕਸਤ ਕਰਦੇ ਹਨ | ਇਹ ਪ੍ਰੋਗਰਾਮ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਮੋਗਾ ਜ਼ਿਲ੍ਹੇ ਦੇ 236 ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਲਾਗੂ ਕੀਤਾ ਜਾ ਰਿਹਾ ਹੈ | ਇਹ ਪ੍ਰੋਗਰਾਮ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਅਸ਼ੀਸ਼ ਸ਼ਰਮਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਦਿਆਲ ਸਿੰਘ ਦੀ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ | ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਮੰਜੂ ਭਾਰਦਵਾਜ, ਪ੍ਰੋਜੈਕਟ ਕੋਆਰਡੀਨੇਟਰ ਪ੍ਰੀਤਾ ਸਿੰਗਲਾ, ਵੱਖ-ਵੱਖ ਬਲਾਕਾਂ ਦੇ ਬੀ.ਐਨ.ਓ. ਅਤੇ ਬੀ.ਪੀ.ਈ.ਓ. ਅਤੇ ਕਈ ਸਿੱਖਿਆ ਸ਼ਾਸਤਰੀ ਇਸ ਪ੍ਰੋਗਰਾਮ ਵਿਚ ਮੌਜੂਦ ਸਨ | ਮੋਗਾ ਵਿਚ ਟੈਪ ਪ੍ਰੋਗਰਾਮ ਦੇ ਟੀਮ ਲੀਡ ਮੈਂਬਰ ਦੁਰਗੇਸ਼ ਰਾਏ ਅਤੇ ਪੂਰੀ ਟੈਪ ਟੀਮ ਨੇ ਪ੍ਰੋਗਰਾਮ ਨੂੰ ਸਫਲ ਬਣਾਉਣ ਵਿਚ ਮੁੱਖ ਭੂਮਿਕਾ ਨਿਭਾਈ | ਪ੍ਰੋਗਰਾਮ ਦੌਰਾਨ ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਇਕ ਵਿਸ਼ੇਸ਼ ਪੈਨਲ ਚਰਚਾ ਵੀ ਕੀਤੀ ਗਈ, ਜਿਸ ਵਿਚ ਅੱਜ ਸਕੂਲਾਂ ਵਿਚ ਅਜਿਹੇ ਨਵੀਨਤਾ ਆਧਾਰਿਤ ਪ੍ਰੋਗਰਾਮਾਂ ਦੀ ਜ਼ਰੂਰਤ 'ਤੇ ਚਰਚਾ ਕੀਤੀ ਗਈ | ਵਿਦਿਆਰਥੀਆਂ ਨੇ ਆਪਣੇ ਪ੍ਰੋਜੈਕਟਾਂ ਰਾਹੀਂ ਰਚਨਾਤਮਿਕ ਸੋਚ, ਸਮੱਸਿਆ ਹੱਲ ਅਤੇ ਤਕਨੀਕੀ ਹੁਨਰ ਦਾ ਪ੍ਰਦਰਸ਼ਨ ਕੀਤਾ |
Ad Position 22
No active advertisement
ਪਿਛਲੀ ਖ਼ਬਰ ਰਾਈਸ ਇੰਡਸਟਰੀ ਬਾਘਾ ਪੁਰਾਣਾ ਦੀ ਮੀਟਿੰਗ 'ਚ ਨਵੀਂ ਕਾਰਜਕਾਰਨੀ ਦਾ ਐਲਾਨ • ਮਨੀਸ਼ ਗਰਗ ਟੀਨੀ ਮੁੜ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਡਾ. ਸੈਫੂਦੀਨ ਕਿਚਲੂ ਸਕੂਲ ਦੇ ਵਿਦਿਆਰਥੀਆਂ ਨੂੰ ਪ੍ਰੀਖਿਆ ਦੀ ਸਫਲਤਾ ਲਈ ਦਿੱਤੇ ਗਏ ਮੰਤਰ
Ad Position 24