16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਰਾਈਸ ਇੰਡਸਟਰੀ ਬਾਘਾ ਪੁਰਾਣਾ ਦੀ ਮੀਟਿੰਗ 'ਚ ਨਵੀਂ ਕਾਰਜਕਾਰਨੀ ਦਾ ਐਲਾਨ • ਮਨੀਸ਼ ਗਰਗ ਟੀਨੀ ਮੁੜ ਪ੍ਰਧਾਨ ਨਿਯੁਕਤ

Ad Position 21
repet_subhas-goyals [Copy P29]
ਅਜੀਤ ਡੈਸਕ 25-05-2026
ਬਾਘਾ ਪੁਰਾਣਾ, 24 ਮਈ (ਟਿੰਕੂ ਕਾਠਪਾਲ, ਗੁਰਮੀਤ ਸਿੰਘ ਮਾਣੰੂਕੇ)-ਰਾਈਸ ਇੰਡਸਟਰੀ ਬਾਘਾ ਪੁਰਾਣਾ ਦੇ ਮੈਂਬਰਾਂ ਵਲੋਂ ਸਥਾਨਕ ਪੱਧਰ 'ਤੇ ਇਕ ਅਹਿਮ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਇੰਡਸਟਰੀ ਨਾਲ ਜੁੜੇ ਵਪਾਰੀਆਂ ਅਤੇ ਮੈਂਬਰਾਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ | ਮੀਟਿੰਗ ਦੌਰਾਨ ਰਾਈਸ ਇੰਡਸਟਰੀ ਨਾਲ ਸੰਬੰਧਿਤ ਵੱਖ-ਵੱਖ ਵਪਾਰਕ ਮੁੱਦਿਆਂ, ਉਦਯੋਗ ਦੀ ਮਜ਼ਬੂਤੀ ਅਤੇ ਭਵਿੱਖੀ ਯੋਜਨਾਵਾਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ | ਮੀਟਿੰਗ ਦੇ ਅੰਤ ਵਿਚ ਨਵੀਂ ਕਾਰਜਕਾਰਨੀ ਦੀ ਚੋਣ ਕੀਤੀ ਗਈ, ਜਿਸ ਵਿਚ ਸਾਰੇ ਮੈਂਬਰਾਂ ਨੇ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਮਨੀਸ਼ ਗਰਗ ਟੀਨੀ ਨੂੰ ਮੁੜ ਰਾਈਸ ਇੰਡਸਟਰੀ ਬਾਘਾ ਪੁਰਾਣਾ ਦਾ ਪ੍ਰਧਾਨ ਨਿਯੁਕਤ ਕੀਤਾ | ਇਸ ਐਲਾਨ 'ਤੇ ਮੌਜੂਦ ਮੈਂਬਰਾਂ ਨੇ ਤਾਲੀਆਂ ਵਜਾ ਕੇ ਖ਼ੁਸ਼ੀ ਦਾ ਇਜ਼ਹਾਰ ਕੀਤਾ ਅਤੇ ਉਨ੍ਹਾਂ 'ਤੇ ਪੂਰਾ ਵਿਸ਼ਵਾਸ ਜਤਾਇਆ | ਇਸ ਦੇ ਨਾਲ ਹੀ ਬਾਲ ਕਿਸ਼ਨ ਬਾਲੀ ਨੂੰ ਪੰਜਾਬ ਪ੍ਰਧਾਨ ਬਾਸਮਤੀ, ਬਲਵਿੰਦਰ ਗਰਗ ਨੂੰ ਕੈਸ਼ੀਅਰ, ਰਜੀਵ ਮਿੱਤਲ ਰਿੰਕੂ ਨੂੰ ਸੈਕਟਰੀ ਅਤੇ ਅਸ਼ੋਕ ਗਰਗ ਸ਼ੋਕੀ ਅਤੇ ਮਿਲਨ ਗਰਗ ਨੂੰ ਮੈਂਬਰ ਵਜੋਂ ਚੁਣਿਆ ਗਿਆ | ਨਵੀਂ ਟੀਮ ਦੇ ਐਲਾਨ ਤੋਂ ਬਾਅਦ ਮੈਂਬਰਾਂ ਵਿਚ ਖੂਬ ਉਤਸ਼ਾਹ ਦੇਖਣ ਨੂੰ ਮਿਲਿਆ | ਮੀਟਿੰਗ ਦੌਰਾਨ ਬੋਲਣ ਵਾਲਿਆਂ ਨੇ ਕਿਹਾ ਕਿ ਮਨੀਸ਼ ਗਰਗ ਟੀਨੀ ਪਹਿਲਾਂ ਵੀ ਪ੍ਰਧਾਨ ਵਜੋਂ ਆਪਣੀਆਂ ਜ਼ਿੰਮੇਵਾਰੀਆਂ ਬਹੁਤ ਹੀ ਸੁਚੱਜੇ ਢੰਗ ਨਾਲ ਨਿਭਾ ਚੁੱਕੇ ਹਨ | ਉਨ੍ਹਾਂ ਨੇ ਹਮੇਸ਼ਾ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਤਰਜੀਹ ਦੇ ਆਧਾਰ 'ਤੇ ਉਠਾਇਆ ਅਤੇ ਉਨ੍ਹਾਂ ਦੇ ਹੱਲ ਲਈ ਅਹਿਮ ਭੂਮਿਕਾ ਨਿਭਾਈ | ਮੈਂਬਰਾਂ ਨੇ ਉਨ੍ਹਾਂ ਦੀ ਇਮਾਨਦਾਰੀ, ਤਜਰਬੇ ਅਤੇ ਮਿਲਣਸਾਰ ਸੁਭਾਅ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਸੀ ਕਾਰਨ ਉਨ੍ਹਾਂ ਨੂੰ ਦੁਬਾਰਾ ਸਰਬਸੰਮਤੀ ਨਾਲ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ | ਬੁਲਾਰਿਆਂ ਨੇ ਇਹ ਵੀ ਕਿਹਾ ਕਿ ਮੌਜੂਦਾ ਸਮੇਂ ਵਿਚ ਰਾਈਸ ਇੰਡਸਟਰੀ ਕਈ ਚੁਨੌਤੀਆਂ ਦਾ ਸਾਹਮਣਾ ਕਰ ਰਹੀ ਹੈ, ਜਿਸ ਵਿਚ ਮਾਰਕੀਟ ਦੀਆਂ ਉਥਲ-ਪੁਥਲਾਂ, ਵਧਦਾ ਵਪਾਰਕ ਮੁਕਾਬਲਾ ਅਤੇ ਆਰਥਿਕ ਦਬਾਅ ਸ਼ਾਮਲ ਹਨ | ਅਜਿਹੇ ਹਾਲਾਤਾਂ ਵਿਚ ਮਜ਼ਬੂਤ ਅਤੇ ਤਜਰਬੇਕਾਰ ਲੀਡਰਸ਼ਿਪ ਦੀ ਲੋੜ ਹੈ, ਜਿਸ ਨੂੰ ਮਨੀਸ਼ ਗਰਗ ਟੀਨੀ ਪੂਰੀ ਤਰ੍ਹਾਂ ਨਿਭਾਉਣ ਦੇ ਯੋਗ ਹਨ | ਨਵ-ਨਿਯੁਕਤ ਪ੍ਰਧਾਨ ਮਨੀਸ਼ ਗਰਗ ਟੀਨੀ ਨੇ ਇਸ ਮੌਕੇ ਸਾਰੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਦੇ ਵਿਸ਼ਵਾਸ 'ਤੇ ਖਰੇ ਉੱਤਰਨ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨਗੇ | ਉਨ੍ਹਾਂ ਕਿਹਾ ਕਿ ਹਰ ਮੈਂਬਰ ਦੇ ਹਿਤਾਂ ਦੀ ਰੱਖਿਆ ਕਰਨਾ ਉਨ੍ਹਾਂ ਦੀ ਪਹਿਲ ਹੋਵੇਗੀ ਅਤੇ ਉਦਯੋਗ ਦੀ ਤਰੱਕੀ ਲਈ ਹਰ ਸੰਭਵ ਯਤਨ ਕੀਤੇ ਜਾਣਗੇ | ਉਨ੍ਹਾਂ ਨੇ ਇਹ ਵੀ ਕਿਹਾ ਕਿ ਰਾਈਸ ਇੰਡਸਟਰੀ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਨੌਜਵਾਨ ਵਪਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਨਵੀਆਂ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ | ਮੀਟਿੰਗ ਦੇ ਅੰਤ ਵਿਚ ਸਾਰੇ ਮੈਂਬਰਾਂ ਨੇ ਇਕਤਾ ਬਣਾਈ ਰੱਖਣ ਅਤੇ ਉਦਯੋਗ ਦੇ ਹਿਤਾਂ ਦੀ ਰੱਖਿਆ ਲਈ ਮਿਲਜੁਲ ਕੇ ਕੰਮ ਕਰਨ ਦਾ ਸੰਕਲਪ ਲਿਆ |
Ad Position 22
No active advertisement
ਪਿਛਲੀ ਖ਼ਬਰ ਸੋਸ਼ਲ ਵੈੱਲਫੇਅਰ ਕਲੱਬ ਨੇ ਸਰਕਾਰੀ ਹਾਈ ਸਕੂਲ ਘੱਲ ਕਲਾਂ ਵਿਖੇ ਨੈਤਿਕ ਸਿੱਖਿਆ ਸੰਬੰਧੀ ਸੈਮੀਨਾਰ ਲਗਾਇਆ ਅਗਲੀ ਖ਼ਬਰ ਦ ਅਪ੍ਰੈਂਟਿਸ ਪ੍ਰਾਜੈਕਟ ਨੇ ਮੋਗਾ ਵਿਖੇ ਉਤਸਵ 2026 ਪ੍ਰੋਗਰਾਮ ਕਰਵਾਇਆ
Ad Position 24