16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਕੇਂਦਰ ਸਰਕਾਰ ਨੇ ਨਾ ਮਾਤਰ ਐਮ.ਐਸ.ਪੀ. ਦੇ ਕੇ ਕਿਸਾਨਾਂ ਨਾਲ ਕੋਝਾ ਮਜ਼ਾਕ ਕੀਤਾ-ਬੀ.ਕੇ.ਯੂ. ਖੋਸਾ

Ad Position 21
repet_subhas-goyals [Copy P29]
ਅਜੀਤ ਡੈਸਕ 25-05-2026
ਬਾਘਾ ਪੁਰਾਣਾ, 24 ਮਈ (ਗੁਰਮੀਤ ਸਿੰਘ ਮਾਣੂੰਕੇ)-ਭਾਰਤੀ ਕਿਸਾਨ ਯੂਨੀਅਨ ਖੋਸਾ ਨੇ ਕੇਂਦਰ ਸਰਕਾਰ ਵਲੋਂ ਝੋਨੇ ਦੀ ਫ਼ਸਲ ਤੇ ਦਿੱਤੀ 72 ਰੁਪਏ ਐਮ.ਐਸ.ਪੀ. ਨੂੰ ਰੱਦ ਕਰਦਿਆਂ ਇਸ ਨੂੰ ਦੇਸ ਦੇ ਕਿਸਾਨਾਂ ਨਾਲ ਕੋਝਾ ਮਜ਼ਾਕ ਕੀਤਾ ਹੈ | ਇਹ ਪ੍ਰਗਟਾਵਾ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਗੁਰਦਰਸ਼ਨ ਸਿੰਘ ਕਾਲੇਕੇ, ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਅਤੇ ਬਲਾਕ ਪ੍ਰਧਾਨ ਸੁਰਜੀਤ ਸਿੰਘ ਵਿਰਕ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਕਰਦੇ ਹੋਏ ਕੀਤਾ.ਉਨ੍ਹਾਂ ਕਿਹਾ ਕਿ ਨਾ ਮਾਤਰ ਐਮ.ਐਸ.ਪੀ. ਦੇਣ ਨਾਲ ਦੇਸ਼ ਦੇ ਕਿਸਾਨਾਂ ਦੇ ਹਾਲਾਤ ਨਹੀਂ ਸੁਧਰਨਗੇ | ਉਨ੍ਹਾਂ ਕਿਹਾ ਕਿ ਦੇਸ਼ ਦਾ ਕਿਸਾਨ ਅੱਜ ਗੰਭੀਰ ਆਰਥਿਕ ਮੰਦਹਾਲੀ ਦੇ ਦੌਰ ਵਿਚੋਂ ਗੁਜ਼ਰ ਰਿਹਾ ਹੈ ਅਤੇ ਕੇਂਦਰ ਸਰਕਾਰ ਨੂੰ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਕੇ ਦੇਸ਼ ਦੀ ਕਿਸਾਨੀ ਨੂੰ ਹੁਲਾਰਾ ਦੇਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕੇ ਭਾਜਪਾ ਸਰਕਾਰ ਨੇ ਦੇਸ਼ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਸਾਡੀ ਸਰਕਾਰ ਆਉਂਦਿਆਂ ਹੀ ਸਵਾਮੀਨਾਥਨ ਕਮਿਸ਼ਨ ਦੀਆਂ ਰਿਪੋਰਟਾਂ ਨੂੰ ਤੁਰੰਤ ਲਾਗੂ ਕੀਤਾ ਜਾਵੇਗਾ | ਪਰ ਸੱਤਾ ਵਿਚ ਆਉਂਦਿਆਂ ਹੀ ਭਾਜਪਾ ਸਰਕਾਰ ਆਪਣੇ ਵਾਅਦਿਆਂ ਤੋਂ ਮੁੱਕਰ ਗਈ ਅਤੇ ਅਜੇ ਤੱਕ ਸਵਾਮੀਨਾਥਨ ਕਮਿਸ਼ਨ ਦੀਆਂ ਰਿਪੋਰਟਾਂ ਨੂੰ ਲਾਗੂ ਨਹੀਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਸਰਕਾਰ ਵਾਰ-ਵਾਰ ਕਿਸਾਨਾਂ ਦੇ ਹਿਤਾਂ ਨਾਲ ਖਿਲਵਾੜ ਕਰ ਰਹੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤੀ ਜਾਵੇਗਾ | ਉਕਤ ਆਗੂਆਂ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਖੋਸਾ ਮੋਦੀ ਸਰਕਾਰ ਦੇ ਇਸ ਦੀਆਂ ਕਿਸਾਨ ਵਿਰੋਧੀ ਨੀਤੀਆਂ ਵਿਰੁੱਧ ਹਮੇਸ਼ਾ ਸੰਘਰਸ਼ ਕਰਦੀ ਰਹੇਗੀ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਭਾਜਪਾ ਦੇ ਛਲਾਵਿਆਂ ਵਿਚ ਆਉਣ ਦੀ ਬਜਾਏ ਕਿਸਾਨ ਜਥੇਬੰਦੀਆਂ ਦਾ ਡਟ ਕੇ ਸਾਥ ਦੇਣ |
Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਜਲ ਜੀਵਨ ਮਿਸ਼ਨ ਤਹਿਤ ਕਾਰਜਾਂ ਦੀ ਸਮੀਖਿਆ ਕਿਹਾ, ਸਾਰੇ ਵਿਕਾਸ ਕਾਰਜ ਤੈਅ ਸਮਾਂ ਸੀਮਾ ਵਿਚ ਪੂਰ... ਅਗਲੀ ਖ਼ਬਰ ਖੱਤਰੀ ਸਭਾ ਵਲੋਂ ਸ਼ਹੀਦ ਸੁਖਦੇਵ ਥਾਪਰ ਦਾ ਜਨਮ ਦਿਨ ਮਨਾਇਆ
Ad Position 24