ਧਰਮਕੋਟ, 24 ਮਈ (ਪਰਮਜੀਤ ਸਿੰਘ)-ਐਸ.ਐਫ.ਸੀ. ਕਾਨਵੈਂਟ ਸਕੂਲ ਜਲਾਲਾਬਾਦ ਪੂਰਬੀ (ਮੋਗਾ) ਜੋ ਕਿ ਆਈ.ਸੀ.ਐਸ.ਈ. ਬੋਰਡ ਨਵੀਂ ਦਿੱਲੀ ਤੋਂ ਮਾਨਤਾ ਪ੍ਰਾਪਤ ਹੈ, ਵਿਚ ਅੱਜ ਪੰਜਾਬ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੇ ਨਿਰਦੇਸ਼ਾਂ ਅਨੁਸਾਰ ਸਕੂਲ ਵਿਚ ''ਨੈਸ਼ਨਲ ਟੈਕਨੌਲੋਜੀ ਦਿਵਸ'' ਮਨਾਇਆ ਗਿਆ | ਸਭ ਤੋਂ ਪਹਿਲਾਂ ਸਕੂਲ ਦੀ ਪ੍ਰਾਰਥਨਾ ਸਭਾ ਦੌਰਾਨ ਬੱਚਿਆਂ ਅਤੇ ਅਧਿਆਪਕਾਂ ਵਲੋਂ ਸਾਰਿਆਂ ਨੂੰ ਨੈਸ਼ਨਲ ਟੈਕਨੌਲੋਜੀ ਦਿਵਸ ਬਾਰੇ ਜਾਣੂੰ ਕਰਵਾਇਆ ਗਿਆ ਅਤੇ ਇਸ ਦਿਵਸ ਦੀ ਮਹੱਤਤਾ, ਭਾਰਤ ਦੀ ਸਾਇੰਸ ਟੈਕਨੌਲੋਜੀ, ਆਈ.ਟੀ., ਖ਼ਲਾਅ, ਆਰਟੀਫ਼ੀਸ਼ਲ ਇੰਟੈਲੀਜੈਂਸ ਖੇਤਰ ਦੀਆਂ ਵਿਸ਼ੇਸ਼ ਉਪਲਬਧੀਆਂ, ਸਿੱਖਿਆ ਅਤੇ ਭਵਿੱਖ ਦੇ ਰੋਜ਼ਗਾਰ ਵਿਚ ਟੈਕਨੌਲੋਜੀ ਦੀ ਭੂਮਿਕਾ ਆਦਿ ਬਾਰੇ ਵਿਸਥਾਰ ਨਾਲ ਦੱਸਿਆ ਗਿਆ | ਇਸ ਤੋਂ ਬਾਅਦ ਸਵੇਰ ਦੀ ਪ੍ਰਾਰਥਨਾ ਸਭਾ ਵਿਚ ਹੀ ਬੱਚਿਆਂ ਅਤੇ ਅਧਿਆਪਕਾਂ ਵਲੋਂ ਸ਼ਪਥ ਸਮਾਰੋਹ ਦਾ ਆਯੋਜਨ ਕੀਤਾ ਗਿਆ | ਸਕੂਲ ਪਿ੍ੰਸੀਪਲ ਸ਼੍ਰੀਮਤੀ ਮਨੀਸ਼ਾ ਕੌਸ਼ਿਕ ਦੀ ਦੇਖ-ਰੇਖ ਹੇਠ ਟੈਕਨੌਲੋਜੀ ਕੁਇਜ਼ ਮੁਕਾਬਲਾ ਵੀ ਕਰਵਾਇਆ ਗਿਆ | ਸਕੂਲ ਦੇ ਸੀ.ਐਮ.ਡੀ. ਅਭਿਸ਼ੇਕ ਜਿੰਦਲ, ਸ਼ੀਨਮ ਜਿੰਦਲ ਅਤੇ ਸਰੋਜ ਰਾਣੀ ਜਿੰਦਲ ਨੇ ਵੀ ਜ਼ਿਲ੍ਹਾ ਅਫ਼ਸਰਾਂ ਵੱਲੋਂ ਚੁੱਕੇ ਗਏ ਇਸ ਕਦਮ ਦੀ ਤਰੀਫ ਕਰਦੇ ਹੋਏ ਕਿਹਾ ਕਿ ਸਾਨੂੰ ਸਾਰਿਆਂ ਨੂੰ ਟੈਕਨੌਲੋਜੀ ਦੇ ਸਹੀ ਇਸਤੇਮਾਲ ਲਈ ਹਮੇਸ਼ਾ ਜਾਗਰੂਕ ਰਹਿਣਾ ਚਾਹੀਦਾ ਹੈ |