19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਬਾਬਾ ਜਸਵੰਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੌਂਤਾ ਦਾ ਦਸਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ

Ad Position 21
No active advertisement
ਅਜੀਤ ਡੈਸਕ 26-05-2026
ਨਿਹਾਲ ਸਿੰਘ ਵਾਲਾ, 25 ਮਈ (ਸੁਖਦੇਵ ਸਿੰਘ ਖ਼ਾਲਸਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ 'ਚ ਇਲਾਕੇ ਦੀ ਵਿਦਿਅਕ ਅਤੇ ਹਰ ਪੱਖੋਂ ਮੋਹਰੀ ਵਿਦਿਅਕ ਸੰਸਥਾ ਬਾਬਾ ਜਸਵੰਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੌਂਤਾ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ 100 ਫ਼ੀਸਦੀ ਰਿਹਾ | ਸਕੂਲ ਦੇ ਪਿ੍ੰਸੀਪਲ ਰਾਮ ਸਿੰਘ ਰੌਂਤਾ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੂ ਵਿਦਿਆਰਥਣ ਮੋਨਿਕਾਜੀਤ ਕੌਰ ਪੁੱਤਰੀ ਗੁਰਜੀਤ ਸਿੰਘ ਰੌਂਤਾ ਨੇ 92 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਨਾਜੀਆ ਬੀਬੀ ਪੁੱਤਰੀ ਸ਼ੌਕਤ ਅਲੀ ਬਾਰੇਵਾਲਾ ਨੇ 90 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਅਤੇ ਸੁਖਮਨਪ੍ਰੀਤ ਕੌਰ ਪੁੱਤਰੀ ਗੁਰਦੀਪ ਸਿੰਘ ਖਾਈ ਨੇ 84 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਿਲ ਕੀਤਾ ਅਤੇ ਬਾਕੀ ਵਿਦਿਆਰਥੀਆਂ ਨੇ 60 ਫ਼ੀਸਦੀ ਤੋਂ 80 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲੇ ਦਰਜੇ 'ਚ ਦਸਵੀਂ ਦੀ ਪ੍ਰੀਖਿਆ ਪਾਸ ਕਰਦਿਆਂ ਆਪਣੇ ਸਕੂਲ ਅਧਿਆਪਕਾਂ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ | ਇਸ ਸਮੇਂ ਸਕੂਲ ਦੇ ਚੇਅਰਮੈਨ ਬਾਬਾ ਅਜੀਤ ਸਿੰਘ, ਪਿ੍ੰਸੀਪਲ ਰਾਮ ਸਿੰਘ ਰੌਂਤਾ ਅਤੇ ਵਾਈਸ ਪਿ੍ੰਸੀਪਲ ਮੈਡਮ ਅਮਨਦੀਪ ਕੌਰ, ਮੈਡਮ ਰਮਨਪ੍ਰੀਤ ਕੌਰ ਕੋਆਰਡੀਨੇਟਰ ਪ੍ਰਾਇਮਰੀ ਵਿੰਗ ਨੇ ਵਿਦਿਆਰਥੀਆਂ ਦੀ ਇਸ ਪ੍ਰਾਪਤੀ ਲਈ ਸਕੂਲ ਅਤੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ | ਇਸ ਮੌਕੇ ਸੁਖਦੇਵ ਸਿੰਘ, ਨਰਿੰਦਰ ਕੁਮਾਰ, ਬਲਜਿੰਦਰ ਕੌਰ, ਵੀਰਪਾਲ ਕੌਰ, ਸੁਖਪਾਲ ਕੌਰ, ਹਰਪ੍ਰੀਤ ਕੌਰ, ਹਰਬੰਸ ਕੌਰ, ਪੁਸ਼ਪਿੰਦਰ ਕੌਰ, ਕੰਵਲਜੀਤ ਕੌਰ, ਕਮਲਪ੍ਰੀਤ ਕੌਰ, ਗੁਰਪ੍ਰੀਤ ਕੌਰ, ਕਰਮਜੀਤ ਕੌਰ ਡੀ. ਪੀ., ਲੱਖਾ ਸਿੰਘ, ਗੁਰਸੇਵਕ ਸਿੰਘ, ਡੀ.ਪੀ. ਗੁਰਚਰਨ ਸਿੰਘ, ਪਰਵਿੰਦਰ ਸਿੰਘ, ਪ੍ਰਮਾਤਮਾ ਸਿੰਘ, ਗੁਰਮੀਤ ਸਿੰਘ, ਹਰਪ੍ਰੀਤ ਸਿੰਘ ਸਕੂਲ ਸਟਾਫ਼ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਆਲ ਇੰਡੀਆ ਆਸ਼ਾ ਵਰਕਰਜ਼ ਫੈਸੀਲੀਟੇਟਰਜ਼ ਯੂਨੀਅਨ ਪੰਜਾਬ ਦਾ ਵਫ਼ਦ ਸਿਵਲ ਸਰਜਨ ਮੋਗਾ ਨੂੰ ਮਿਲਿਆ ਅਗਲੀ ਖ਼ਬਰ ਸੋਸ਼ਲ ਵੈੱਲਫੇਅਰ ਕਲੱਬ ਨੇ ਸਰਕਾਰੀ ਪ੍ਰਾਇਮਰੀ ਸਕੂਲ ਪੱਤੀ ਰੂਪਾ 'ਚ ਵੰਡੀ ਪਾਠਕ ਸਮੱਗਰੀ-ਪ੍ਰਧਾਨ ਓ.ਪੀ. ਕੁਮਾਰ
Ad Position 24