19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਫਾਰਮ.ਡੀ ਦੇ ਵਿਦਿਆਰਥੀ ਕਮਲਜੀਤ ਦਾ ਸਨਮਾਨ <br/>

Ad Position 21
No active advertisement
ਅਜੀਤ ਡੈਸਕ 26-05-2026
ਮੋਗਾ, 25 ਮਈ (ਸੁਰਿੰਦਰਪਾਲ ਸਿੰਘ)-ਸੂਬੇ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਦੇ ਫਾਰਮ.ਡੀ ਦੇ ਅੰਤਿਮ ਸਾਲ ਦੇ ਵਿਦਿਆਰਥੀ ਕਮਲਜੀਤ ਸਿੰਘ ਨੂੰ ਇਮਰਜਿੰਗ ਰਿਸਰਚਰ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ | ਫਾਰਮ.ਡੀ ਵਿਭਾਗ ਦੇ ਮੁਖੀ ਡਾ. ਸੌਰਭ ਕੋਸੇ ਨੇ ਦੱਸਿਆ ਕਿ ਇਹ ਪੁਰਸਕਾਰ ਖ਼ਾਸ ਤੌਰ 'ਤੇ ਇਮਰਜਿੰਗ ਰਿਸਰਚਰ ਅਵਾਰਡ ਇਨ ਫਾਰਮੇਸੀ ਪ੍ਰੈਕਟਿਸ ਕਮਲਜੀਤ ਨੂੰ ਸਾਇੰਟਿਫਿਕ ਲੌਰੇਲਸ ਦੁਆਰਾ ਫਾਰਮੇਸੀ ਦੇ ਖੇਤਰ ਵਿਚ ਉਨ੍ਹਾਂ ਦੇ ਨਿਰੰਤਰ ਯੋਗਦਾਨ ਦੇ ਸਨਮਾਨ ਵਿਚ ਪੇਸ਼ ਕੀਤਾ ਗਿਆ ਸੀ | ਕਮਲਜੀਤ ਪਹਿਲਾਂ ਵਿਦਿਆਰਥੀ ਚੈਪਟਰ ਦੇ ਪ੍ਰਧਾਨ ਵਜੋਂ ਸੇਵਾ ਨਿਭਾ ਚੁੱਕੇ ਹਨ | ਇਸ ਮੌਕੇ ਸੰਸਥਾ ਦੇ ਚੇਅਰਮੈਨ ਪ੍ਰਵੀਨ ਗਰਗ, ਸਕੱਤਰ ਇੰਜੀਨੀਅਰ ਜਨੇਸ਼ ਗਰਗ, ਡਾ. ਮੁਸਕਾਨ ਗਰਗ, ਡਾਇਰੈਕਟਰ ਡਾ. ਜੀ.ਡੀ. ਗੁਪਤਾ, ਪਿ੍ੰਸੀਪਲ ਡਾ. ਆਰ.ਕੇ. ਨਾਰੰਗ ਅਤੇ ਫੈਕਲਟੀ ਮੈਂਬਰਾਂ ਨੇ ਕਮਲਜੀਤ ਨੂੰ ਇਸ ਪ੍ਰਾਪਤੀ 'ਤੇ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਮਾਤਾ ਹਰਜਿੰਦਰ ਕੌਰ ਕੈਨੇਡਾ ਦੀ ਯਾਦ 'ਚ ਪਰਿਵਾਰ ਵਲੋਂ ਵੱਖ-ਵੱਖ ਸੰਸਥਾਵਾਂ ਨੂੰ ਦਾਨ ਰਾਸ਼ੀ ਭੇਟ <br/> ਅਗਲੀ ਖ਼ਬਰ ਆਲ ਇੰਡੀਆ ਆਸ਼ਾ ਵਰਕਰਜ਼ ਫੈਸੀਲੀਟੇਟਰਜ਼ ਯੂਨੀਅਨ ਪੰਜਾਬ ਦਾ ਵਫ਼ਦ ਸਿਵਲ ਸਰਜਨ ਮੋਗਾ ਨੂੰ ਮਿਲਿਆ
Ad Position 24