ਅਜੀਤਵਾਲ, 25 ਮਈ (ਹਰਦੇਵ ਸਿੰਘ ਮਾਨ)-ਲਾਲਾ ਲਾਜਪਤ ਰਾਏ ਮੈਮੋਰੀਅਲ ਕਾਲਜ ਆਫ਼ ਐਜੂਕੇਸ਼ਨ ਢੁੱਡੀਕੇ (ਮੋਗਾ) ਦਾ ਐਮ.ਐਡ. ਤੀਸਰੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਰੋਹਨ ਸਚਦੇਵਾ, ਮੈਨੇਜਿੰਗ ਡਾਇਰੈਕਟਰ ਹੀਰਾ ਲਾਲ ਸ਼ਰਮਾ, ਜਨਰਲ ਸਕੱਤਰ ਡਾ. ਹਰਜੋਤ ਕਮਲ ਅਤੇ ਪਿ੍ੰਸੀਪਲ ਡਾ. ਉਮੇਸ਼ ਕੁਮਾਰੀ ਨੇ ਖ਼ੁਸ਼ੀ ਜਾਹਿਰ ਕਰਦਿਆਂ ਦੱਸਿਆ ਕਿ ਹਰ ਸਾਲ ਕਾਲਜ ਦੇ ਬੀ.ਐਡ, ਐਮ.ਐਡ ਅਤੇ ਈ.ਟੀ.ਟੀ. ਦੇ ਵਿਦਿਆਰਥੀ ਚੰਗੇ ਅੰਕ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕਰਦੇ ਹਨ | ਹਾਲ ਹੀ ਵਿਚ ਪੰਜਾਬ ਯੂਨੀਵਰਸਿਟੀ ਨੇ ਐਮ.ਐਡ. ਤੀਸਰੇ ਸਮੈਸਟਰ ਦਾ ਨਤੀਜਾ ਐਲਾਨਿਆ, ਜਿਸ ਵਿਚ ਕਾਲਜ ਦੇ ਸਾਰੇ ਵਿਦਿਆਰਥੀਆਂ ਨੇ ਪਹਿਲੇ ਦਰਜੇ ਵਿਚ ਐਮ.ਐਡ. ਪਾਸ ਕੀਤੀ | ਕਾਲਜ ਵਿਚੋਂ ਉੱਚ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀ ਤਾਨੀਆ ਅਰੋੜਾ ਨੇ 82 ਫ਼ੀਸਦੀ ਨਾਲ ਪਹਿਲਾ ਸਥਾਨ, 81 ਫ਼ੀਸਦੀ ਨਾਲ ਦਾਨੀਅਲ ਮਸੀਹ, ਜੈਸਮੀਨ ਕੌਰ ਬੇਦੀ ਅਤੇ ਪਿ੍ਅੰਕਾ ਦੂਸਰਾ ਸਥਾਨ ਅਤੇ ਦਿਵਿਆ ਜਯੋਤੀ ਨੇ 80 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਿਲ ਕੀਤਾ | ਕਾਲਜ ਦੇ ਸੀਨੀਅਰ ਪ੍ਰੋਫੈਸਰ ਡਾ. ਅਜੇ ਕੁਮਾਰ ਨੇ ਕਿਹਾ ਕਿ ਇਸ ਸਾਲ ਸਾਡੇ ਕਾਲਜ ਦੇ 75 ਫ਼ੀਸਦੀ ਤੋਂ ਵੱਧ ਵਿਦਿਆਰਥੀਆਂ ਨੇ 70 ਫ਼ੀਸਦੀ ਤੋ ਵਧੇਰੇ ਅੰਕ ਪ੍ਰਾਪਤ ਕਰਕੇ ਐਮ. ਐਡ ਪਾਸ ਕੀਤੀ, ਇਹ ਸਭ ਕਾਲਜ ਦੇ ਮਿਹਨਤੀ ਸਟਾਫ਼ ਦੀ ਲਗਨ ਨਾਲ ਹੀ ਸੰਭਵ ਹੋਇਆ | ਉਨ੍ਹਾਂ ਨੇ ਸਮੂਹ ਸਟਾਫ਼ ਅਤੇ ਉੱਚ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਹਾਰਦਿਕ ਵਧਾਈ ਦਿੱਤੀ ਅਤੇ ਪਾਸ ਹੋਏ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦੇ ਹੋਏ ਸ਼ੁੱਭ ਕਾਮਨਾਵਾਂ ਦਿੱਤੀਆਂ |