20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਸਰਕਾਰ ਦੇ ਨਸ਼ਾ ਮੁਕਤ ਪੰਜਾਬ ਦੇ ਦਾਅਵੇ ਇਸ਼ਤਿਹਾਰਾਂ ਤੱਕ ਸੀਮਤ-ਆਦੀਵਾਲ

Ad Position 21
No active advertisement
ਅਜੀਤ ਡੈਸਕ 26-05-2026
ਅਜੀਤਵਾਲ, 25 ਮਈ (ਹਰਦੇਵ ਸਿੰਘ ਮਾਨ)-ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਸਰਕਾਰੀ ਦਾਅਵੇ ਸਿਰਫ਼ ਇਸ਼ਤਿਹਾਰਾਂ ਤੱਕ ਹੀ ਸੀਮਤ ਹਨ, ਅਸਲੀਅਤ ਵਿਚ ਜੋ ਪੰਜਾਬ ਵਿਚ ਨਸ਼ਿਆਂ ਨੇ ਕਹਿਰ ਮਚਾਇਆ ਹੋਇਆ ਹੈ ਉਸ ਨੇ ਸਮੁੱਚੇ ਪੰਜਾਬ ਵਾਸੀਆਂ ਨੂੰ ਤੜਫਾ ਕੇ ਰੱਖਿਆ ਹੋਇਆ ਹੈ | ਇਹ ਪ੍ਰਗਟਾਵਾ ਕਾਂਗਰਸ ਦੇ ਸੀਨੀਅਰ ਆਗੂ ਅਤੇ ਹਲਕਾ ਨਿਹਾਲ ਸਿੰਘ ਵਾਲਾ ਵਿਚ ਸਮਾਜ ਸੇਵਾ ਦੇ ਕਾਰਜਾਂ ਵਿਚ ਜੁਟੇ ਸਵਰਨ ਸਿੰਘ ਆਦੀਵਾਲ ਨੇ ਗੱਲਬਾਤ ਕਰਦਿਆਂ ਕੀਤੇ | ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਅਸਲੀਅਤ ਤੋਂ ਕੋਹਾਂ ਦੂਰ ਵਾਲੇ ਇਸ਼ਤਿਹਾਰਾਂ 'ਤੇ ਖਰਚਾ ਕਰਨ ਦੀ ਬਜਾਏ ਨਸ਼ਾ ਛੁਡਾਊ ਕੇਂਦਰਾਂ ਵਿਚ ਪੂਰੀਆਂ ਸਹੂਲਤਾਂ ਮੁਹੱਈਆ ਕਰਵਾ ਕੇ ਗਲਤ ਰਾਹ ਪੈ ਚੁੱਕੇ ਨੌਜਵਾਨਾਂ ਨੂੰ ਸਹੀ ਦਿਸ਼ਾ ਦੇਣ ਲਈ ਦਵਾਈਆਂ ਅਤੇ ਸਿਹਤ ਸਹੂਲਤਾਂ ਦੇ ਨਾਲ-ਨਾਲ ਜ਼ਮੀਨੀ ਪੱਧਰ 'ਤੇ ਨਸ਼ੇ ਨੂੰ ਖ਼ਤਮ ਕਰੇ ਤਾਂ ਜੋ ਪੰਜਾਬ ਨੂੰ ਨਸ਼ੇ ਦੇ ਕੋਹੜ ਤੋਂ ਛੁਟਕਾਰਾ ਮਿਲ ਸਕੇ |
Ad Position 22
No active advertisement
ਪਿਛਲੀ ਖ਼ਬਰ ਮਾਹਲਾ ਕਲਾਂ 'ਚ ਬੀ. ਕੇ. ਯੂ. ਖੋਸਾ ਦੀ ਮੀਟਿੰਗ ਅਗਲੀ ਖ਼ਬਰ ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਪੀ.ਟੀ.ਐੱਮ. ਦੌਰਾਨ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ 'ਤੇ ਹੋਈ ਵਿਸ਼ੇਸ਼ ਚਰਚਾ
Ad Position 24