ਨੱਥੂਵਾਲਾ ਗਰਬੀ, 25 ਮਈ (ਨਵਦੀਪ ਸਿੰਘ)-ਅੱਜ ਭਾਰਤੀ ਕਿਸਾਨ ਯੂਨੀਅਨ ਖੋਸਾ ਬਲਾਕ ਬਾਘਾ ਪੁਰਾਣਾ ਦੀ ਮੀਟਿੰਗ ਪਿੰਡ ਮਾਹਲਾ ਕਲਾਂ ਵਿਖੇ ਕੀਤੀ ਗਈ ਜਿਸ ਵਿਚ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਗੁਰਦਰਸ਼ਨ ਸਿੰਘ ਕਾਲੇਕੇ, ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਉਗੋਕੇ, ਬਲਾਕ ਪ੍ਰਧਾਨ ਸੁਰਜੀਤ ਸਿੰਘ ਵਿਰਕ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਸਮੂਹ ਨਗਰ ਪੰਚਾਇਤ, ਮੌਜੂਦਾ ਬਲਾਕ ਸੰਮਤੀ ਮੈਂਬਰ ਅਤੇ ਪਿੰਡ ਵਾਸੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ | ਇਸ ਮੌਕੇ ਸੰਬੋਧਨ ਕਰਦਿਆਂ ਗੁਰਦਰਸ਼ਨ ਸਿੰਘ ਕਾਲੇਕੇ, ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਉਗੋਕੇ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਖੋਸਾ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ, ਦੁਕਾਨਦਾਰਾਂ ਅਤੇ ਆਮ ਲੋਕਾਂ ਦੇ ਹੱਕਾਂ ਲਈ ਲੜਨ ਵਾਲੀ ਜਥੇਬੰਦੀ ਹੈ ਅਤੇ ਜਥੇਬੰਦੀ ਦੇ ਕੌਮੀ ਪ੍ਰਧਾਨ ਸੁਖਜਿੰਦਰ ਸਿੰਘ ਖੋਸਾ ਦੀ ਅਗਵਾਈ ਹੇਠ ਪੰਜਾਬ ਦੇ ਮੁੱਦਿਆਂ 'ਤੇ ਡਟ ਕੇ ਪਹਿਰਾ ਦੇ ਰਹੀ ਹੈ | ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਦੇਸ਼ ਦੀ ਕਿਸਾਨੀ ਦਾ ਗਲਾ ਘੁੱਟ ਰਹੀ ਹੈ ਅਤੇ ਕਿਰਸਾਨੀ ਨੂੰ ਖ਼ਤਮ ਕਰਨ ਲਈ ਨਾਦਰਸ਼ਾਹੀ ਨੀਤੀਆਂ ਅਪਣਾ ਰਹੀ ਹੈ, ਜਿਸ ਦੀ ਮਿਸਾਲ ਦਿੰਦਿਆਂ ਉਨ੍ਹਾਂ ਕਿਹਾ ਕਿ ਝੋਨੇ ਦੇ ਰੇਟ ਵਿਚ ਮਹਿਜ਼ 72 ਪੈਸੇ ਪ੍ਰਤੀ ਕਿੱਲੋ ਵਾਧਾ ਕਰਕੇ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਚਾਰ ਰੁਪਏ ਪ੍ਰਤੀ ਲੀਟਰ ਵਾਧਾ ਕਰਕੇ ਦੇਸ਼ ਦੀ ਕਿਸਾਨੀ ਦਾ ਲੱਕ ਤੋੜਨ ਵਾਲੀ ਗੱਲ ਕੀਤੀ ਹੈ, ਜੋ ਕਿ ਸਿੱਧੀ ਕਾਰਪੋਰੇਟ ਘਰਾਨਿਆਂ ਨੂੰ ਲਾਭ ਦੇਣ ਅਤੇ ਸਰਕਾਰ ਦਾ ਖ਼ਜ਼ਾਨਾ ਭਰ ਸਰਕਾਰੀ ਮੰਤਰੀਆਂ ਅਤੇ ਸਰਕਾਰ ਨਾਲ ਸਬੰਧਿਤ ਸਿਆਸੀ ਆਗੂਆਂ ਦੇ ਐਸ਼ ਆਰਾਮ ਲਈ ਰਾਹ ਪੱਧਰਾ ਕੀਤਾ ਹੈਂ | ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਡਟ ਕੇ ਇਸ ਦਾ ਵਿਰੋਧ ਕਰਨਾ ਚਾਹੀਦਾ ਹੈ | ਇਸ ਮੌਕੇ ਜਥੇਬੰਦੀ ਦੇ ਸੀਨੀਅਰ ਆਗੂ ਰਵਿੰਦਰ ਸਿੰਘ ਗੁਲਾਬ ਸਿੰਘ ਵਾਲਾ, ਬਲਵਿੰਦਰ ਸਿੰਘ ਰੋਡੇ, ਜਸਵੀਰ ਸਿੰਘ ਮਾਹਲਾ ਨੇ ਸੰਬੋਧਨ ਕਰਦਿਆਂ ਵੱਧ ਤੋਂ ਵੱਧ ਲੋਕਾਂ ਨੂੰ ਭਾਰਤੀ ਕਿਸਾਨ ਯੂਨੀਅਨ ਖੋਸਾ ਦਾ ਸਾਥ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਜਥੇਬੰਦੀ ਕਿਸੇ ਸਿਆਸੀ ਮੁਫ਼ਾਦ ਲਈ ਨਹੀਂ ਸਗੋਂ ਲੋਕਾਂ ਦੇ ਮਸਲਿਆਂ ਦੇ ਹੱਲ ਲਈ ਮੈਦਾਨ ਵਿਚ ਆਈ ਹੈ | ਇਸ ਲਈ ਹਰ ਵਰਗ ਦੇ ਲੋਕਾਂ ਨੂੰ ਜਥੇਬੰਦੀ ਦਾ ਡਟ ਕੇ ਸਾਥ ਦੇਣਾ ਚਾਹੀਦਾ ਹੈ | ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਬਲਾਕ ਸਕੱਤਰ ਲਖਵੀਰ ਸਿੰਘ ਕੋਮਲ ਨੇ ਨਿਭਾਈ ਅਤੇ ਜਸਵੀਰ ਸਿੰਘ ਵਲੋਂ ਮੀਟਿੰਗ ਵਿਚ ਸ਼ਾਮਲ ਹੋਏ ਸਭ ਲੋਕਾਂ ਅਤੇ ਕਿਸਾਨ ਆਗੂਆਂ ਦਾ ਧੰਨਵਾਦ ਕੀਤਾ | ਇਸ ਮੌਕੇ ਜ਼ਿਲ੍ਹਾ ਸਲਾਹਕਾਰ ਨਿਰਮਲ ਸਿੰਘ ਕਾਲੇਕੇ, ਤਾਰ ਸਿੰਘ ਸਿੱਧੂ, ਗੁਰਦੇਵ ਸਿੰਘ ਗੁਲਾਬ ਸਿੰਘ ਵਾਲਾ, ਗੁਰਸੇਵਕ ਸਿੰਘ ਆਲਮ ਵਾਲਾ, ਇਕਾਈ ਪ੍ਰਧਾਨ ਹਰਜਿੰਦਰ ਸਿੰਘ, ਹਰਮੇਲ ਸਿੰਘ, ਇਕਬਾਲ ਸਿੰਘ, ਰਾਮ ਸਿੰਘ, ਬਲਵਿੰਦਰ ਸਿੰਘ, ਜਸਵੀਰ ਸਿੰਘ, ਲਖਵੀਰ ਸਿੰਘ, ਜੋਰਾ ਸਿੰਘ, ਜਰਨੈਲ ਸਿੰਘ, ਜਸਵਿੰਦਰ ਸਿੰਘ, ਚੰਦ ਸਿੰਘ, ਤੇਜ ਸਿੰਘ, ਰਾਮਪਾਲ ਸਿੰਘ, ਕਮਲਜੀਤ ਸਿੰਘ, ਜੋਗਿੰਦਰ ਸਿੰਘ, ਇਕਬਾਲ ਸਿੰਘ, ਤਾਰਾ ਸਿੰਘ, ਜਸਮੇਲ ਸਿੰਘ, ਹਰਨੇਕ ਸਿੰਘ, ਨਿਰੰਜਨ ਸਿੰਘ, ਬਲਵਿੰਦਰ ਸਿੰਘ, ਕੁਲਵਿੰਦਰ ਸਿੰਘ, ਕੁਲਦੀਪ ਸਿੰਘ, ਜੱਗਾ ਸਿੰਘ, ਅਮਰਜੀਤ ਸਿੰਘ, ਗੁਰਬਚਨ ਸਿੰਘ, ਸੁਖਦੇਵ ਸਿੰਘ, ਗੁਰਦੀਪ ਸਿੰਘ, ਗੁਰਵਿੰਦਰ ਸਿੰਘ, ਗੁਰਨੇਕ ਸਿੰਘ, ਗੁਰਮੇਲ ਸਿੰਘ, ਮਰਕੀਤ ਸਿੰਘ, ਲਖਵੀਰ ਸਿੰਘ, ਜਸਪ੍ਰੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ |