20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਨਗਰ ਨਿਗਮ, ਨਗਰ ਕੌਂਸਲ, ਨਗਰ ਪੰਚਾਇਤ ਚੋਣਾਂ ਅੱਜ, ਪੋਲਿੰਗ ਪਾਰਟੀਆਂ ਦੀ ਹੋਈ ਰਵਾਨਗੀ

Ad Position 21
No active advertisement
ਅਜੀਤ ਡੈਸਕ 26-05-2026
ਮੋਗਾ, 25 ਮਈ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਕਿਹਾ ਕਿ 26 ਮਈ ਨੂੰ ਹੋਣ ਜਾ ਰਹੀਆਂ ਨਗਰ ਕੌਂਸਲ, ਨਗਰ ਪੰਚਾਇਤ ਚੋਣਾਂ ਲਈ ਜ਼ਿਲ੍ਹਾ ਮੋਗਾ ਵਿਚ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਜ਼ਿਲ੍ਹਾ ਪ੍ਰਸ਼ਾਸਨ ਇਨ੍ਹਾਂ ਚੋਣਾਂ ਨੂੰ ਪਾਰਦਰਸ਼ਤਾ, ਨਿਰਪੱਖਤਾ ਅਤੇ ਬਿਨਾਂ ਕਿਸੇ ਦਬਾਓ ਦੇ ਸ਼ਾਂਤੀਪੂਰਨ ਤਰੀਕੇ ਨਾਲ ਸਿਰੇ ਚਾੜ੍ਹਨ ਲਈ ਦਿ੍ੜ੍ਹ ਸੰਕਲਪ ਹੈ | ਪੂਰੀ ਵੋਟ ਪ੍ਰਕਿਰਿਆ ਦੌਰਾਨ ਕਿਸੇ ਵੀ ਵਿਅਕਤੀ ਵਿਸ਼ੇਸ਼ ਜਾਂ ਪਾਰਟੀ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ | ਇਸ ਕਰ ਕੇ ਵੋਟਰ ਆਪਣੀ ਵੋਟ ਦਾ ਬਿਨਾਂ ਕਿਸੇ ਡਰ, ਭੈਅ ਜਾਂ ਲਾਲਚ ਦੇ ਜ਼ਰੂਰੀ ਅਤੇ ਸਹੀ ਇਸਤੇਮਾਲ ਕਰਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਕੀਤਾ | ਉਨ੍ਹਾਂ ਵਲੋਂ ਅੱਜ ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਤੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਜਸਪਿੰਦਰ ਸਿੰਘ ਨਾਲ ਮੋਗਾ, ਕੋਟ ਈਸੇ ਖਾਂ ਵਿਖੇ ਬਣਾਏ ਗਏ ਡਿਸਪੈਚ ਸੈਂਟਰਾਂ ਦਾ ਦੌਰਾ ਕੀਤਾ | ਉਨ੍ਹਾਂ ਕਿਹਾ ਕਿ ਵੋਟਰ ਆਪਣੀ ਵੋਟ ਦਾ ਬਿਨਾਂ ਕਿਸੇ ਡਰ, ਭੈਅ ਜਾਂ ਲਾਲਚ ਦੇ ਸਹੀ ਇਸਤੇਮਾਲ ਕਰਨ | ਉਨ੍ਹਾਂ ਦੱਸਿਆ ਕਿ ਪੋਲਿੰਗ 26 ਮਈ (ਮੰਗਲਵਾਰ) ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗੀ | ਉਨ੍ਹਾਂ ਦੱਸਿਆ ਕਿ ਨਗਰ ਨਿਗਮ ਦੇ 50 ਵਾਰਡਾਂ ਲਈ 130321 ਵੋਟਰ ਅਤੇ ਨਗਰ ਪੰਚਾਇਤ ਕੋਟ ਈਸੇ ਖਾਂ ਦੇ 13 ਵਾਰਡਾਂ ਲਈ 10452 ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ | ਪੋਲ ਹੋਈਆਂ ਵੋਟਾਂ ਦੀ ਗਿਣਤੀ 29 ਮਈ 2026 (ਸ਼ੁੱਕਰਵਾਰ) ਨੂੰ ਹੋਵੇਗੀ | ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣਾਂ ਲਈ 710 ਪੋਲਿੰਗ ਪਾਰਟੀਆਂ ਤੇ 497 ਰਿਜ਼ਰਵ ਪੋਲਿੰਗ ਪਾਰਟੀਆਂ ਨਿਯੁਕਤ ਕੀਤੀਆਂ ਗਈਆਂ ਹਨ | ਕਾਊਾਟਿੰਗ ਲਈ 336 ਕਰਮੀਆਂ ਦੀ ਡਿਊਟੀ ਲਗਾਈ ਗਈ ਹੈ | ਉਨ੍ਹਾਂ ਕਿਹਾ ਕਿ ਚੋਣਾਂ ਨੂੰ ਵਧੀਆ ਤਰੀਕੇ ਨਾਲ ਕਰਵਾਉਣ ਲਈ ਨਗਰ ਨਿਗਮ ਮੋਗਾ ਦੇ 50 ਵਾਰਡਾਂ ਲਈ 129 ਪੋਲਿੰਗ ਬੂਥ ਅਤੇ ਨਗਰ ਪੰਚਾਇਤ ਕੋਟ ਈਸੇ ਖਾਂ ਦੇ 13 ਵਾਰਡਾਂ ਲਈ 13 ਪੋਲਿੰਗ ਬੂਥ ਤਿਆਰ ਕੀਤੇ ਗਏ ਹਨ | ਇਸ ਮੌਕੇ ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਨੇ ਕਿਹਾ ਕਿ“ ਪੰਜਾਬ ਪੁਲਿਸ ਵਲੋਂ ਨਿਰਧਾਰਿਤ ਮਾਪਦੰਡਾਂ ਅਨੁਸਾਰ ਵੱਡੀ ਗਿਣਤੀ ਵਿਚ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਅਮਨ ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਡਿਊਟੀ ਉੱਤੇ ਤਾਇਨਾਤ ਰਹਿਣਗੇ | ਉਨ੍ਹਾਂ ਕਿਹਾ ਕਿ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਮਹਿੰਗਾਈ ਭੱਤਾ ਮੁਲਾਜ਼ਮਾਂ ਦਾ ਹੱਕ, ਕੋਈ ਭੀਖ ਨਹੀਂ-ਵਿਜੇਪਾਲ ਬਿਲਾਸਪੁਰ ਅਗਲੀ ਖ਼ਬਰ ਸਾਂਝੇ ਧੜੇ ਦੇ ਸੱਦੇ 'ਤੇ ਮੋਗਾ ਵਿਖੇ ਰੋਹ ਭਰਪੂਰ ਰੈਲੀ
Ad Position 24