20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਖਾਦ ਵਿਕ੍ਰੇਤਾਵਾਂ, ਥੋਕ ਵਿਕ੍ਰੇਤਾਵਾਂ, ਪਰਚੂਨ ਵਿਕ੍ਰੇਤਾਵਾਂ ਨੂੰ ਅਹਿਮ ਆਦੇਸ਼ ਜਾਰੀ

Ad Position 21
No active advertisement
ਅਜੀਤ ਡੈਸਕ 26-05-2026
ਮੋਗਾ, 25 ਮਈ (ਸੁਰਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟ੍ਰੇਟ ਸਾਗਰ ਸੇਤੀਆ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮੋਗਾ ਦੀ ਹਦੂਦ ਮਹੱਤਵਪੂਰਨ ਆਦੇਸ਼ ਜਾਰੀ ਕੀਤੇ ਹਨ | ਹੁਕਮਾਂ ਵਿਚ ਕਿਹਾ ਗਿਆ ਕਿ ਕੋਈ ਵੀ ਖਾਦ ਵਿਕਰੇਤਾ, ਥੋਕ ਵਿਕਰੇਤਾ, ਪਰਚੂਨ ਵਿਕਰੇਤਾ ਸਰਕਾਰ ਵਲੋਂ ਨਿਰਧਾਰਿਤ ਕੀਮਤਾਂ ਤੋਂ ਵੱਧ ਰੇਟ 'ਤੇ ਖਾਦਾਂ ਦੀ ਵਿੱਕਰੀ ਨਹੀਂ ਕਰੇਗਾ | ਕੋਈ ਵੀ ਵਿਕਰੇਤਾ ਖਾਦਾਂ ਦੇ ਨਾਲ ਕਿਸੇ ਹੋਰ ਸਮਾਨ, ਉਤਪਾਦ ਦੀ ਜ਼ਬਰਦਸਤੀ ਖ਼ਰੀਦ ਨਹੀਂ ਕਰਵਾਏਗਾ | ਖਾਦਾਂ ਦੀ ਜਮ੍ਹਾਖ਼ੋਰੀ, ਗ਼ੈਰ ਅਧਿਕਾਰਤ ਭੰਡਾਰਨ ਅਤੇ ਕਾਲਾਬਾਜ਼ਾਰੀ ਕਰਨ 'ਤੇ ਪੂਰਨ ਪਾਬੰਦੀ ਹੋਵੇਗੀ | ਖਾਦਾਂ ਦੀ ਗ਼ੈਰ ਅਧਿਕਾਰਤ ਵਿਅਕਤੀਆਂ ਜਾਂ ਗ਼ੈਰ ਮਨਜ਼ੂਰਸ਼ੁਦਾ ਉਦੇਸ਼ਾਂ ਲਈ ਡਾਇਵਰਜ਼ਨ ਕਰਨ 'ਤੇ ਪਾਬੰਦੀ ਹੋਵੇਗੀ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮੂਹ ਖਾਦ ਵਿਕਰੇਤਾ ਆਪਣੇ ਸਟਾਕ ਰਜਿਸਟਰ, ਵਿੱਕਰੀ ਰਿਕਾਰਡ ਅਤੇ ਬਿੱਲ ਆਦਿ ਨਿਯਮਾਂ ਅਨੁਸਾਰ ਸੰਭਾਲ ਕੇ ਰੱਖਣਗੇ ਅਤੇ ਜਾਂਚ ਦੌਰਾਨ ਮੰਗੇ ਜਾਣ 'ਤੇ ਤੁਰੰਤ ਪੇਸ਼ ਕਰਨਗੇ | ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ, ਸਿਵਲ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਵਲੋਂ ਖਾਦਾਂ ਦੀਆਂ ਦੁਕਾਨਾਂ, ਗੋਦਾਮਾਂ ਅਤੇ ਭੰਡਾਰਨ ਸਥਾਨਾਂ ਦੀ ਨਿਯਮਿਤ ਜਾਂਚ ਕੀਤੀ ਜਾਵੇਗੀ ਤਾਂ ਜੋ ਉਪਰੋਕਤ ਹੁਕਮਾਂ ਦੀ ਪਾਲਣਾ ਯਕੀਨੀ ਬਣਾਈ ਜਾ ਸਕੇ | ਉਪਰੋਕਤ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਬਣਦੀ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਇਹ ਹੁਕਮ 19 ਜੁਲਾਈ 2026 ਤੱਕ ਲਾਗੂ ਰਹੇਗਾ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੋਗਾ ਅੰਦਰ ਕੁਝ ਖਾਦ ਵਿਕਰੇਤਾ, ਥੋਕ ਵਿਕਰੇਤਾ, ਪਰਚੂਨ ਵਿਕਰੇਤਾ ਅਤੇ ਹੋਰ ਸਬੰਧਿਤ ਵਿਅਕਤੀਆਂ ਵਲੋਂ ਖਾਦਾਂ ਦੀ ਓਵਰ ਪ੍ਰਾਇਸਿੰਗ, ਓਵਰ ਪਾਸਿੰਗ, ਟੈਗਿੰਗ, ਜਮ੍ਹਾਖ਼ੋਰੀ, ਕਾਲਾਬਾਜ਼ਾਰੀ, ਗ਼ੈਰ ਕਾਨੂੰਨੀ ਭੰਡਾਰਨ ਅਤੇ ਖਾਦਾਂ ਦੀ ਡਾਇਵਰਜ਼ਨ ਸਬੰਧੀ ਗਤੀਵਿਧੀਆਂ ਕੀਤੀ ਜਾ ਰਹੀਆਂ ਹਨ, ਜਿਸ ਕਾਰਨ ਖਾਦਾਂ ਦੀ ਸਪਲਾਈ ਵਿਚ ਕਮੀ ਆ ਰਹੀ ਹੈ ਅਤੇ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ | ਲੋਕ ਹਿਤ, ਕਾਨੂੰਨ ਅਤੇ ਵਿਵਸਥਾ ਕਾਇਮ ਰੱਖਣ ਲਈ ਕਿਸਾਨਾਂ ਨੂੰ ਖਾਦਾਂ ਦੀ ਨਿਰਵਿਘਨ ਉਪਲਬਧਤਾ ਯਕੀਨੀ ਬਣਾਉਣ ਲਈ ਉਕਤ ਹੁਕਮ ਜਾਰੀ ਕੀਤੇ ਗਏ ਹਨ |
Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਪਾਵਰ ਕਾਮ ਸਰਕਲ ਕਮੇਟੀ ਦੀ ਮੀਟਿੰਗ ਅਗਲੀ ਖ਼ਬਰ ਕਿਸਾਨ ਯੂਰੀਆ ਰੇਹਾਂ ਸਪਰੇਹਾਂ ਦਾ ਪੱਕਾ ਬਿੱਲ ਜ਼ਰੂਰ ਲੈਣ-ਪੱਕੇ ਬਿੱਲ ਤੋਂ ਬਗੈਰ ਕੋਈ ਵੀ ਵਸਤੂ ਨਾ ਖਰੀਦੀ ਜਾਵੇ-ਭੁਪਿ...
Ad Position 24