20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਨਿਗਮ ਚੋਣਾਂ 'ਚ ਭਾਜਪਾ ਦੀ ਜਿੱਤ ਨਾਲ ਮੋਗਾ 'ਚ ਇਕ ਨਵਾਂ ਵਿਕਾਸ ਯੁੱਗ ਸ਼ੁਰੂ ਹੋਵੇਗਾ-ਐਡਵੋਕੇਟ ਅਮਿਤ ਅਗਰਵਾਲ੍ਰ

Ad Position 21
No active advertisement
ਅਜੀਤ ਡੈਸਕ 26-05-2026
ਬਾਘਾ ਪੁਰਾਣਾ, 25 ਮਈ (ਟਿੰਕੂ ਕਾਠਪਾਲ)-ਨਗਰ ਨਿਗਮ ਚੋਣਾਂ ਅਤੇ ਨਗਰ ਪੰਚਾਇਤ ਚੋਣਾਂ ਨੂੰ ਲੈ ਕੇ ਰਾਜਨੀਤਿਕ ਗਤੀਵਿਧੀਆਂ ਵਿਚ ਤੇਜ਼ੀ ਆ ਗਈ ਹੈ ਅਤੇ ਹਰ ਪਾਰਟੀ ਆਪਣੇ ਹੱਕ ਵਿਚ ਮਾਹੌਲ ਬਣਾਉਣ ਲਈ ਜੁੱਟੀ ਹੋਈ ਹੈ | ਇਸ ਸਬੰਧੀ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਐਡਵੋਕੇਟ ਅਮਿਤ ਅਗਰਵਾਲ ਵਲੋਂ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਦੌਰੇ ਕਰ ਕੇ ਲੋਕਾਂ ਨਾਲ ਮੁਲਾਕਾਤਾਂ ਕੀਤੀਆਂ ਗਈਆਂ ਅਤੇ ਪਾਰਟੀ ਦੇ ਹੱਕ ਵਿਚ ਸਮਰਥਨ ਮੰਗਿਆ ਗਿਆ | ਇਸ ਮੌਕੇ ਐਡਵੋਕੇਟ ਅਮਿਤ ਅਗਰਵਾਲ ਨੇ ਕਿਹਾ ਕਿ ਭਾਜਪਾ ਹਮੇਸ਼ਾ ਵਿਕਾਸ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੀ ਹਮਾਇਤੀ ਰਹੀ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਦਾ ਲਾਭ ਹਰ ਵਰਗ ਤੱਕ ਪਹੁੰਚਾਇਆ ਗਿਆ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਇਹ ਸਿਲਸਿਲਾ ਜਾਰੀ ਰਹੇਗਾ | ਐਡਵੋਕੇਟ ਅਗਰਵਾਲ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ ਅਤੇ ਭਰੋਸੇ ਦੀ ਰਾਜਨੀਤੀ ਨੂੰ ਤਰਜੀਹ ਦੇਣ ਅਤੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਨੂੰ ਭਾਰੀ ਮਤਾ ਨਾਲ ਜਿਤਾਉਣ | ਉਨ੍ਹਾਂ ਕਿਹਾ ਕਿ ਭਾਜਪਾ ਦੀ ਜਿੱਤ ਨਾਲ ਮੋਗਾ ਵਿਚ ਇਕ ਨਵਾਂ ਵਿਕਾਸ ਯੁੱਗ ਸ਼ੁਰੂ ਹੋਵੇਗਾ | ਇਸ ਦੌਰਾਨ ਕਈ ਸਥਾਨਕ ਵਰਕਰ ਅਤੇ ਸਮਰਥਕ ਵੀ ਮੌਜੂਦ ਸਨ, ਜਿਨ੍ਹਾਂ ਨੇ ਭਾਜਪਾ ਦੇ ਹੱਕ ਵਿਚ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ |
Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ 6 ਤੋਂ ਆਪ ਪਾਰਟੀ ਦੇ ਉਮੀਦਵਾਰ ਰਮਨਦੀਪ ਕੌਰ ਖੋਸਾ ਨੂੰ ਵੋਟਰਾਂ ਵਲੋਂ ਮਿਲ ਰਿਹਾ ਭਰਵਾਂ ਹੁੰਗਾਰਾ ਅਗਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਪਾਵਰ ਕਾਮ ਸਰਕਲ ਕਮੇਟੀ ਦੀ ਮੀਟਿੰਗ
Ad Position 24