ਮੋਗਾ, 26 ਮਈ (ਸੁਰਿੰਦਰਪਾਲ ਸਿੰਘ)-ਮੋਗਾ ਦੀ ਸ਼ਾਨ ਭਾਰਤੀ ਕਿ੍ਕਟ ਟੀਮ ਦੀ ਕਪਤਾਨ ਹਰਮਿੰਦਰ ਸਿੰਘ ਭੁੱਲਰ ਦੀ ਧੀ ਨੇ ਪਦਮਸ੍ਰੀ ਐਵਾਰਡ ਪ੍ਰਾਪਤ ਕਰਕੇ ਆਪਣੇ ਪਰਿਵਾਰ ਦੇ ਨਾਲ-ਨਾਲ ਮੋਗਾ ਦਾ ਨਾਮ ਵੀ ਰੌਸ਼ਨ ਕੀਤਾ ਹੈ | ਇਸ ਮੌਕੇ 'ਤੇ ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਦੇ ਚੇਅਰਮੈਨ ਸਟੇਟ ਐਵਾਰਡੀ ਦਵਿੰਦਰਪਾਲ ਸਿੰਘ ਪੈ੍ਰਜ਼ੀਡੈਂਟ ਕੁਲਦੀਪ ਸਿੰਘ ਸਹਿਗਲ, ਬੀ.ਬੀ.ਐਸ. ਗਰੁੱਪ ਦੇ ਚੇਅਰਮੈਨ ਸੰਜੀਵ ਸੈਣੀ ਬਾਬਾ ਕੁੰਦਨ ਸਿੰਘ ਮੈਮੋਰੀਅਲ ਲਾਅ ਕਾਲਜ ਦੇ ਚੇਅਰਮੈਨ ਰਵਿੰਦਰ ਗੋਇਲ ਸੀ.ਏ. ਦੇਸ਼ ਭਗਤ ਕਾਲਜ ਮੋਗਾ ਦੇ ਡਾਇਰੈਕਟਰ ਗੌਰਵ ਗੁਪਤਾ, ਨਾਰਥ ਵੈਸਟ ਗਰੁੱਪ ਦੇ ਚੇਅਰਮੈਨ ਲਖਬੀਰ ਸਿੰਘ ਗਿੱਲ, ਹੋਲੀ ਹਾਰਟ ਸਕੂਲ ਦੇ ਚੇਅਰਮੈਨ ਸੁਭਾਸ਼ ਪਲਤਾ, ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲ ਦੇ ਪੰਜਾਬ ਦੇ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ ਨੇ ਹਰਮਨਪ੍ਰੀਤ ਕੌਰ ਨੂੰ ਅਤੇ ਉਸ ਦੇ ਮਾਤਾ ਪਿਤਾ ਨੂੰ ਮੁਬਾਰਕਬਾਦ ਦਿੱਤੀ ਅਤੇ ਹਰਮਨਪ੍ਰੀਤ ਕੌਰ ਦਾ ਫੈਡਰੇਸ਼ਨ ਵਲੋਂ ਵੱਡਾ ਪ੍ਰੋਗਰਾਮ ਕਰਕੇ ਸਨਮਾਨ ਕਰਨ ਦਾ ਐਲਾਨ ਕੀਤਾ | ਦਵਿੰਦਰਪਾਲ ਸਿੰਘ ਨੇ ਕਿਹਾ ਕਿ ਹਰਮਨਪ੍ਰੀਤ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਸ੍ਰੋਤ ਹੈ, ਜੋ ਕੰਮ ਉਸ ਨੇ ਮੋਗਾ ਜਿਹੇ ਛੋਟੇ ਜ਼ਿਲੇ੍ਹ ਵਿਚੋਂ ਉੱਠ ਕੇ ਕੀਤਾ ਹੈ, ਉਹ ਕਈ ਦਹਾਕਿਆਂ ਤੱਕ ਯਾਦ ਕੀਤਾ ਜਾਵੇਗਾ |