08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਡਾ. ਸੀਮਾਂਤ ਗਰਗ ਨੇ ਵੱਖ-ਵੱਖ ਵਾਰਡਾਂ ਦਾ ਦੌਰਾ ਕਰਕੇ ਭਾਜਪਾ ਉਮੀਦਵਾਰਾਂ ਨੂੰ ਕੀਤਾ ਉਤਸ਼ਾਹਿਤ

Ad Position 21
No active advertisement
ਅਜੀਤ ਡੈਸਕ 27-05-2026
ਮੋਗਾ, 26 ਮਈ (ਸੁਰਿੰਦਰਪਾਲ ਸਿੰਘ)-ਮੋਗਾ ਨਗਰ ਨਿਗਮ ਚੋਣਾਂ ਲਈ ਵੋਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਹੀ, ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਡਾ. ਸੀਮਾਂਤ ਗਰਗ ਨੇ ਭਾਜਪਾ ਉਮੀਦਵਾਰਾਂ ਨੂੰ ਉਤਸ਼ਾਹਿਤ ਕਰਨ ਲਈ ਸਵੇਰੇ-ਸਵੇਰੇ ਵੱਖ-ਵੱਖ ਵਾਰਡਾਂ ਦਾ ਦੌਰਾ ਕੀਤਾ | ਉਨ੍ਹਾਂ ਕਿਹਾ ਕਿ ਪਹਿਲੀ ਵਾਰ, ਭਾਜਪਾ ਉਮੀਦਵਾਰ ਨਗਰ ਨਿਗਮ ਚੋਣਾਂ ਵਿਚ ਦੂਜੀਆਂ ਰਾਜਨੀਤਿਕ ਪਾਰਟੀਆਂ ਨੂੰ ਇਕ ਵੱਡੀ ਚੁਨੌਤੀ ਦੇ ਰਹੇ ਹਨ, ਜਿਸ ਨਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਲਈ ਰਾਹ ਆਸਾਨ ਹੋ ਗਿਆ ਹੈ | ਇਸ ਮੌਕੇ ਆਈ.ਟੀ.ਸੈਲ ਇੰਚਾਰਜ ਮੁਕੇਸ਼ ਸ਼ਰਮਾ, ਜਤਿੰਦਰ ਚੱਢਾ, ਵਾਰਡ ਨੰਬਰ 21 ਦੇ ਉਮੀਦਵਾਰ ਵਿੱਕੀ ਸਿਤਾਰਾ, ਵਾਰਡ ਨੰਬਰ 39 ਦੇ ਉਮੀਦਵਾਰ ਨਰਿੰਦਰ ਬਾਲੀ, ਦੀਪਕ ਤਲਵਾੜ, ਸ਼ਿਵ ਟੰਡਨ ਅਤੇ ਬੋਹੜ ਸਿੰਘ ਸਮੇਤ ਹੋਰ ਭਾਜਪਾ ਵਰਕਰ ਮੌਜੂਦ ਸਨ | ਡਾ. ਸੀਮਾਂਤ ਗਰਗ ਨੇ ਟਿੱਪਣੀ ਕੀਤੀ ਕਿ ਜਿੱਥੇ ਭਾਜਪਾ ਉਮੀਦਵਾਰਾਂ ਵਿਚ ਨਗਰ ਨਿਗਮ ਚੋਣਾਂ ਪ੍ਰਤੀ ਭਾਰੀ ਉਤਸ਼ਾਹ ਦਿਖਾਈ ਦੇ ਰਿਹਾ ਹੈ, ਉੱਥੇ ਹੀ ਆਮ ਲੋਕਾਂ ਵਿਚ ਵੀ ਭਾਜਪਾ ਉਮੀਦਵਾਰਾਂ ਦੇ ਹੱਕ ਵਿਚ ਉਤਸ਼ਾਹ ਦੀ ਲਹਿਰ ਦੇਖੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਨਗਰ ਨਿਗਮ ਚੋਣਾਂ ਵਿਚ ਸ਼ਹਿਰ ਦੇ ਵਸਨੀਕਾਂ ਵਲੋਂ ਭਾਜਪਾ ਨੂੰ ਮਿਲ ਰਿਹਾ ਸਮਰਥਨ ਨਾ ਸਿਰਫ਼ ਪਾਰਟੀ ਨੂੰ ਦੂਜੀਆਂ ਰਾਜਨੀਤਿਕ ਪਾਰਟੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚੁਨੌਤੀ ਦੇਣ ਦੇ ਯੋਗ ਬਣਾਉਂਦਾ ਹੈ, ਸਗੋਂ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਵਿਚ ਭਾਜਪਾ ਸਰਕਾਰ ਸਥਾਪਤ ਕਰਨ ਲਈ ਇਕ ਅਨੁਕੂਲ ਰਸਤਾ ਵੀ ਬਣਾਉਂਦਾ ਹੈ | ਉਨ੍ਹਾਂ ਕਿਹਾ ਕਿ ਜਿੱਥੇ ਪੂਰੇ ਦੇਸ਼ ਦੇ ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਤੋਂ ਸਕਾਰਾਤਮਿਕ ਤੌਰ 'ਤੇ ਪ੍ਰਭਾਵਿਤ ਹੋ ਰਹੇ ਹਨ, ਉੱਥੇ ਹੀ ਪੰਜਾਬ ਦੇ ਹਰ ਵਰਗ ਦੇ ਲੋਕ ਹੁਣ ਭਾਜਪਾ ਨਾਲ ਜੁੜ ਰਹੇ ਹਨ | ਭਾਜਪਾ ਦੇ ਨਗਰ ਨਿਗਮ ਉਮੀਦਵਾਰਾਂ ਨੂੰ ਉਤਸ਼ਾਹਿਤ ਕਰਦਿਆਂ ਉਨ੍ਹਾਂ ਕਿਹਾ ਕਿ ਚੋਣਾਂ ਵਿਚ ਜਿੱਤ ਬਹੁਤ ਮਹੱਤਵਪੂਰਨ ਨਹੀਂ ਹੈ, ਸਗੋਂ ਇਹ ਚੋਣਾਂ ਆਉਣ ਵਾਲੇ ਸਮੇਂ ਵਿਚ ਭਾਜਪਾ ਨੂੰ ਮਜ਼ਬੂਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਣਗੀਆਂ, ਜਿਸ ਨਾਲ ਪਾਰਟੀ ਨੂੰ ਪੰਜਾਬ ਵਿਚ ਸੱਤਾ ਸੰਭਾਲਣ ਦਾ ਰਾਹ ਪੱਧਰਾ ਹੋਵੇਗਾ |
Ad Position 22
No active advertisement
ਪਿਛਲੀ ਖ਼ਬਰ ਕਾਂਗਰਸੀ ਉਮੀਦਵਾਰਾਂ ਲਈ ਸੱਤਾ ਧਿਰ ਦੀ ਧੱਕੇਸ਼ਾਹੀ ਖ਼ਿਲਾਫ਼ ਵਿਨੋਦ ਬਾਂਸਲ ਨੇ ਡਟ ਕੇ ਲੜਾਈ ਲੜੀ ਅਗਲੀ ਖ਼ਬਰ ਹਰਮਨਪ੍ਰੀਤ ਨੂੰ ਪਦਮਸ੍ਰੀ ਐਵਾਰਡ ਮਿਲਣਾ ਮਾਣ ਵਾਲੀ ਗੱਲ- ਦਵਿੰਦਰਪਾਲ ਸਿੰਘ ਚੇਅਰਮੈਨ <br/>
Ad Position 24