08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਕਾਂਗਰਸੀ ਉਮੀਦਵਾਰਾਂ ਲਈ ਸੱਤਾ ਧਿਰ ਦੀ ਧੱਕੇਸ਼ਾਹੀ ਖ਼ਿਲਾਫ਼ ਵਿਨੋਦ ਬਾਂਸਲ ਨੇ ਡਟ ਕੇ ਲੜਾਈ ਲੜੀ

Ad Position 21
No active advertisement
ਅਜੀਤ ਡੈਸਕ 27-05-2026
ਮੋਗਾ, 26 ਮਈ (ਗੁਰਤੇਜ ਸਿੰਘ ਬੱਬੀ)-ਨਗਰ ਨਿਗਮ ਮੋਗਾ ਦੀਆਂ ਚੋਣਾਂ ਦੌਰਾਨ ਸੱਤਾਧਾਰੀ ਸਰਕਾਰ ਵਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਦੇ ਖ਼ਿਲਾਫ਼ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਚੇਅਰਮੈਨ ਨਗਰ ਸੁਧਾਰ ਟਰੱਸਟ ਵਿਨੋਦ ਬਾਂਸਲ ਨੇ ਆਪਣੇ ਉਮੀਦਵਾਰਾਂ ਲਈ ਹਰ ਵਾਰਡ ਵਿਚ ਜਾ ਕੇ ਡਟ ਕੇ ਲੜਾਈ ਲੜੀ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਨੋਦ ਬਾਂਸਲ ਨੇ ਕਿਹਾ ਕਿ ਨਗਰ ਨਿਗਮ ਚੋਣਾਂ ਵਿਚ ਸੱਤਾਧਾਰੀ ਸਰਕਾਰ ਦੀ ਹੋ ਰਹੀ ਹਾਰ ਨੂੰ ਲੈ ਕੇ ਬੌਖਲਾਹਟ ਵਿਚ ਆਏ ਸੱਤਾਧਾਰੀ ਨੁਮਾਇੰਦਿਆਂ ਨੇ ਕਾਂਗਰਸੀ ਉਮੀਦਵਾਰਾਂ ਨਾਲ ਸ਼ਰੇਆਮ ਧੱਕੇਸ਼ਾਹੀ ਕੀਤੀ ਅਤੇ ਕਾਂਗਰਸ ਉਮੀਦਵਾਰਾਂ ਨੂੰ ਪੋਲਿੰਗ ਸਟੇਸ਼ਨਾਂ ਦੇ ਕਮਰਿਆਂ ਵਿਚੋਂ ਵੀ ਜਾਣ ਤੋਂ ਰੋਕਿਆ ਗਿਆ ਅਤੇ ਸਰਕਾਰ ਨੇ ਲੋਕਤੰਤਰ ਦੀਆਂ ਖੁੱਲ੍ਹ ਕੇ ਧੱਜੀਆਂ ਉਡਾਈਆਂ | ਉਨ੍ਹਾਂ ਕਿਹਾ ਕਿ ਐਨੀ ਧੱਕੇਸ਼ਾਹੀ ਦੇ ਬਾਵਜੂਦ ਕਾਂਗਰਸ ਦੇ ਉਮੀਦਵਾਰ ਵੱਡੀ ਗਿਣਤੀ ਵਿਚ ਜਿੱਤ ਪ੍ਰਾਪਤ ਕਰਨਗੇ ਅਤੇ ਨਗਰ ਨਿਗਮ ਅੰਦਰ ਆਪਣਾ ਮੇਅਰ ਚੁਣ ਕੇ ਸ਼ਹਿਰ ਦਾ ਸਰਬਪੱਖੀ ਵਿਕਾਸ ਕਰਵਾਇਆ ਜਾਵੇਗਾ | ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ, ਸੀਨੀਅਰ ਆਗੂ ਸਵਰਨ ਸਿੰਘ ਆਦੀਵਾਲ ਅਤੇ ਸਾਬਕਾ ਚੇਅਰਮੈਨ ਉਪਿੰਦਰ ਸਿੰਘ ਗਿੱਲ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਕਮੇਟੀ ਮੋਗਾ ਵਲੋਂ ਮੀਟਿੰਗ ਕੀਤੀ ਅਗਲੀ ਖ਼ਬਰ ਡਾ. ਸੀਮਾਂਤ ਗਰਗ ਨੇ ਵੱਖ-ਵੱਖ ਵਾਰਡਾਂ ਦਾ ਦੌਰਾ ਕਰਕੇ ਭਾਜਪਾ ਉਮੀਦਵਾਰਾਂ ਨੂੰ ਕੀਤਾ ਉਤਸ਼ਾਹਿਤ
Ad Position 24