08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਮੋਦੀ ਸਰਕਾਰ ਵਿਰੁੱਧ ਕਾਂਗਰਸੀ ਵਰਕਰਾਂ ਨੇ ਤੇਲ ਕੀਮਤਾਂ ਨੂੰ ਲੈ ਕੇ ਕੀਤੀ ਨਾਅਰੇਬਾਜ਼ੀ

Ad Position 21
No active advertisement
ਅਜੀਤ ਡੈਸਕ 27-05-2026
ਬਾਘਾ ਪੁਰਾਣਾ, 26 ਮਈ (ਗੁਰਮੀਤ ਸਿੰਘ ਮਾਣੂੰਕੇ)-ਦਿਨ ਪ੍ਰਤੀ ਦਿਨ ਪੈਟਰੋਲ ਅਤੇ ਡੀਜ਼ਲ ਤੇਲ ਦੀਆਂ ਵਧਦੀਆਂ ਕੀਮਤਾਂ ਦੇ ਵਿਰੋਧ 'ਚ ਕਾਂਗਰਸੀ ਆਗੂਆਂ ਨੇ ਭੋਲਾ ਸਿੰਘ ਬਰਾੜ ਸਮਾਧ ਭਾਈ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਗਟ ਕਰਦਿਆਂ ਨਾਅਰੇਬਾਜ਼ੀ ਕੀਤੀ | ਬਾਘਾ ਪੁਰਾਣਾ ਹਲਕੇ 'ਚ ਕਾਂਗਰਸ ਪਾਰਟੀ ਦੀ ਅਗਵਾਈ ਕਰਦਿਆਂ ਸੇਵਾਵਾਂ ਨਿਭਾ ਰਹੇ ਸੀਨੀਅਰ ਕਾਂਗਰਸੀ ਆਗੂ ਭੋਲਾ ਸਿੰਘ ਬਰਾੜ ਸਮਾਧ ਭਾਈ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਹਰ ਸਾਲ ਮਹਿੰਗਾਈ ਦੀ ਦਰ ਵਧਾ ਰਹੀ ਹੈ ਅਤੇ ਲੋਕਾਂ ਦੀ ਆਮਦਨ ਘਟਾ ਰਹੀ ਹੈ ਜਿਸ ਨਾਲ ਹਰੇਕ ਵਰਗ ਦਾ ਜਿਉਣਾ ਦੁੱਭਰ ਹੋਇਆ ਪਿਆ ਹੈ | ਉਨ੍ਹਾਂ ਕਿਹਾ ਕਿ ਜਦੋਂ ਦੀ ਕੇਂਦਰ 'ਚ ਮੋਦੀ ਸਰਕਾਰ ਬਣੀ ਹੈ ਉਸ ਸਮੇਂ ਤੋਂ ਹੁਣ ਤੱਕ ਪੈਟਰੋਲ ਅਤੇ ਡੀਜ਼ਲ ਤੇਲ ਦੇ ਰੇਟ ਅਸਮਾਨੀ ਚੜ੍ਹ ਗਏ ਹਨ ਅਤੇ ਕਾਂਗਰਸ ਸਰਕਾਰ ਤੋਂ ਬਿਨਾਂ ਕੇਂਦਰ ਸਰਕਾਰ ਦੀ ਇਸ ਦਿਨ ਪ੍ਰਤੀ ਦਿਨ ਕੀਤੀ ਜਾ ਰਹੀ ਧੱਕੀਸ਼ਾਹੀ ਦਾ ਕੋਈ ਹੋਰ ਪਾਰਟੀ ਵਿਰੋਧ ਨਹੀਂ ਕਰ ਰਹੀ | ਇਸ ਮੌਕੇ ਭੋਲਾ ਸਿੰਘ ਬਰਾੜ ਸਮਾਧ ਭਾਈ ਅਤੇ ਪਾਰਟੀ ਵਰਕਰਾਂ ਨੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਗਟ ਕਰਦੇ ਹੋਏ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਪੰਜਾਬ ਅੰਦਰ ਪਿਛਲੇ ਦਸ ਦਿਨਾਂ ਤੋਂ ਪੈਟਰੋਲ ਤੇ ਡੀਜ਼ਲ ਤੇਲ ਦੀਆਂ ਕੀਮਤਾਂ 'ਚ ਲਗਪਗ 7-7 ਰੁਪਏ ਤੱਕ ਦਾ ਵਾਧਾ ਕਰ ਦਿੱਤਾ ਹੈ ਜਿਸ ਨਾਲ ਆਉਣ ਵਾਲੇ ਦਿਨਾਂ 'ਚ ਖਾਣ-ਪੀਣ ਦੀਆਂ ਵਸਤਾਂ, ਬੱਸ ਸਫਰ ਅਤੇ ਹੋਰ ਵਸਤਾਂ ਦੀਆਂ ਕੀਮਤਾਂ 'ਚ ਰਿਕਾਰਡ ਤੋੜ ਵਾਧਾ ਹੋਵੇਗਾ ਜਿਸ ਨਾਲ ਲੋਕਾਂ ਦਾ ਮਹਿੰਗਾਈ ਨਾਲ ਲੱਕ ਟੁੱਟ ਜਾਵੇਗਾ | ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਲੋਕ ਮਹਿੰਗਾਈ ਤੋਂ ਛੁਟਕਾਰਾ (ਮੁਕਤੀ) ਪਾਉਣਾ ਚਾਹੁੰਦੇ ਹਨ ਤਾਂ ਮੋਦੀ ਦੀ ਭਾਜਪਾ ਸਰਕਾਰ ਦਾ ਹਰੇਕ ਫਰੰਟ (ਹਰ ਥਾਂ) 'ਤੇ ਵਿਰੋਧ ਕੀਤਾ ਜਾਵੇ ਤਾਂ ਜੋ ਮਹਿੰਗਾਈ ਵਧਾਉਣ ਵਾਲੀ ਪਾਰਟੀ ਨੂੰ ਸੱਤਾ ਤੋਂ ਲਾਂਭੇ ਕੀਤਾ ਜਾ ਸਕੇ | ਇਸ ਸਮੇਂ ਸੈਕਟਰੀ ਨਾਹਰ ਸਿੰਘ, ਸਰਪੰਚ ਰਾਜ ਸਿੰਘ, ਸਰਪੰਚ ਤੇਜਾ ਸਿੰਘ, ਹਰਪ੍ਰੀਤ ਸਿੰਘ ਪੰਚ, ਸੁਲੱਖਣ ਸਿੰਘ ਪੰਚ, ਲਖਵੀਰ ਸਿੰਘ ਪੰਚ, ਬੱਬੀ ਢਿੱਲੋਂ, ਮੁਖਤਿਆਰ ਸਿੰਘ, ਜੋਗਿੰਦਰ ਸਿੰਘ

Ad Position 22
No active advertisement
ਪਿਛਲੀ ਖ਼ਬਰ ਦਿ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ਵਿਖੇ ਕਿੰਡਰਗਾਰਟਨ ਦੇ ਵਿਦਿਆਰਥੀਆਂ ਲਈ ''ਰੀਚ ਦ ਟੀਚੇ'' ਗਤੀਵਿਧੀ ਦਾ ਆਯੋਜਨ ਅਗਲੀ ਖ਼ਬਰ ਸਾਬਕਾ ਸੈਨਿਕ ਹਰਬੰਸ ਸਿੰਘ ਕੈਨੇਡੀਅਨ ਨੂੰ ਦਿੱਤੀ ਨਿੱਘੀ ਵਿਦਾਇਗੀ <br/>
Ad Position 24