08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਸੰਜੀਤ ਸਿੰਘ ਸੰਨੀ ਗਿੱਲ ਵਲੋਂ ਅਕਾਲੀ ਦਲ ਦੇ ਵੋਟਰਾਂ ਤੇ ਸਪੋਰਟਰਾਂ ਦਾ ਧੰਨਵਾਦ

Ad Position 21
No active advertisement
ਅਜੀਤ ਡੈਸਕ 27-05-2026
ਮੋਗਾ, 26 ਮਈ (ਸੁਰਿੰਦਰਪਾਲ ਸਿੰਘ)-ਅੱਜ ਨਗਰ ਨਿਗਮ ਮੋਗਾ ਦੀਆਂ ਹੋਈਆਂ ਚੋਣਾਂ ਵਿਚ ਸੱਤਾਧਾਰੀ ਆਪ ਸਰਕਾਰ ਦੀ ਧੱਕੇਸ਼ਾਹੀ ਦੇ ਬਾਵਜੂਦ ਸ਼੍ਰੋਮਣੀ ਅਕਾਲੀ ਦਲ ਦੇ ਜੁਝਾਰੂ ਵਰਕਰ ਅਤੇ ਸਪੋਰਟਰ ਚੋਣ ਮੈਦਾਨ ਵਿਚ ਪੂਰੀ ਤਰ੍ਹਾਂ ਡਟੇ ਰਹੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ | ਆਪ ਸਰਕਾਰ ਦੇ ਆਗੂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਤੇ ਵੋਟਰਾਂ ਤੇ ਦਬਾਅ ਪਾਉਂਦੇ ਵੇਖੇ ਗਏ ਪਰ ਵੋਟਰਾਂ ਨੇ ਬਿਨਾਂ ਕਿਸੇ ਡਰ ਦੇ ਆਪਣੀਆਂ ਵੋਟਾਂ ਦਾ ਮਤਦਾਨ ਕੀਤਾ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਮੋਗਾ ਸੰਜੀਤ ਸਿੰਘ ਸੰਨੀ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਆਪ ਪਾਰਟੀ ਦੀ ਨਗਰ ਨਿਗਮ ਹੁੰਦਿਆਂ ਸ਼ਹਿਰ ਵਾਸੀਆਂ ਲਈ ਮਾੜੀ ਕਾਰਗੁਜ਼ਾਰੀ ਕਰਕੇ ਸ਼ਹਿਰ ਵਾਸੀ ਇਨ੍ਹਾਂ ਨੂੰ ਮੂੰਹ ਨਹੀਂ ਲਗਾ ਰਹੇ ਤੇ ਉਹ ਸਰਕਾਰੀ ਤੰਤਰ ਦਾ ਸਹਾਰਾ ਲੈ ਕੇ ਨਗਰ ਨਿਗਮ ਤੇ ਦੁਬਾਰਾ ਕਾਬਜ਼ ਹੋਣ ਦੀ ਸੋਚ ਰਹੇ ਹਨ ਪਰ ਉਨ੍ਹਾਂ ਦੀਆਂ ਚਾਲਾਂ ਸਫਲ ਨਹੀਂ ਹੋਣ ਦਿੱਤੀਆਂ ਜਾਣਗੀਆਂ |
Ad Position 22
No active advertisement
ਪਿਛਲੀ ਖ਼ਬਰ ਸੱਤਾ ਧਿਰ ਨੇ ਵਿਰੋਧੀ ਪਾਰਟੀਆਂ ਨਾਲ ਸ਼ਰੇਆਮ ਕੀਤੀ ਧੱਕੇਸ਼ਾਹੀ-ਰਵੀ ਗਰੇਵਾਲ ਅਗਲੀ ਖ਼ਬਰ ਦਿ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ਵਿਖੇ ਕਿੰਡਰਗਾਰਟਨ ਦੇ ਵਿਦਿਆਰਥੀਆਂ ਲਈ ''ਰੀਚ ਦ ਟੀਚੇ'' ਗਤੀਵਿਧੀ ਦਾ ਆਯੋਜਨ
Ad Position 24