08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਪੈਟਰੋਲ ਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਨਾਲ ਲੋਕਾਂ ਦੀਆਂ ਜੇਬਾਂ 'ਤੇ ਪਵੇਗੀ ਮਾਰ- ਭੁੱਲਰ, ਔਲਖ, ਸ਼ਾਹ <br/>

Ad Position 21
No active advertisement
ਅਜੀਤ ਡੈਸਕ 27-05-2026
ਕਿਸ਼ਨਪੁਰਾ ਕਲਾਂ, 26 ਮਈ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਪੱਛਮੀ ਏਸ਼ੀਆ 'ਚ ਚੱਲ ਰਹੀ ਜੰਗ ਕਾਰਨ ਕੱਚੇ ਤੇਲ ਦੀਆਂ ਕੀਮਤਾਂ ਵਿਚ ਦਿਨ ਪ੍ਰਤੀ ਦਿਨ ਕੀਤੇ ਜਾ ਰਹੇ ਵਾਧੇ 'ਤੇ ਗੱਲਬਾਤ ਕਰਦਿਆਂ ਸਾਬਕਾ ਸਰਪੰਚ ਪਰਮਿੰਦਰ ਸਿੰਘ ਭੁੱਲਰ ਨਸੀਰੇ ਵਾਲਾ ਕਸਬਾ ਕਿਸ਼ਨਪੁਰਾ ਕਲਾਂ ਤੋਂ ਵਾਰਡ ਨੰਬਰ 08 ਤੋਂ ਮੈਂਬਰ ਪੰਚਾਇਤ ਜਸਵਿੰਦਰ ਸਿੰਘ ਔਲਖ, ਸਾਬਕਾ ਬਲਾਕ ਸੰਮਤੀ ਮੈਂਬਰ ਇੰਦਰਜੀਤ ਸਿੰਘ ਸ਼ਾਹ ਅਮਰੀਕਾ ਨੇ ਕਿਹਾ ਕਿ ਤੇਲ ਕੰਪਨੀਆਂ ਵਲੋਂ ਵਾਰ-ਵਾਰ ਤੇਲ ਦੀਆਂ ਕੀਮਤਾਂ ਵਧਾਉਣ ਨਾਲ ਮਹਿੰਗਾਈ ਹੋਰ ਵਧੇਗੀ 'ਤੇ ਉਪਭੋਗਤਾਵਾਂ ਦੀ ਜੇਬ 'ਤੇ ਵੱਡੀ ਮਾਰ ਪਵੇਗੀ | ਉਨ੍ਹਾਂ ਕਿਹਾ ਕਿ ਤੇਲ ਕੰਪਨੀਆਂ ਨੇ 15 ਮਈ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ 3-3 ਰੁਪਏ ਦਾ ਵਾਧਾ ਕੀਤਾ ਸੀ, ਇਸ ਤੋਂ ਬਾਅਦ 19 ਮਈ ਨੂੰ 90 ਪੈਸੇ ਪ੍ਰਤੀ ਲੀਟਰ, ਫਿਰ ਸਨਿੱਚਰਵਾਰ ਨੂੰ 87 ਪੈਸੇ ਹੋਰ ਵਾਧਾ ਕੀਤਾ ਗਿਆ ਸੀ ਅਤੇ ਹੁਣ ਚੌਥੀ ਵਾਰ 25 ਮਈ ਨੂੰ ਪੈਟਰੋਲ ਦੀਆਂ ਕੀਮਤਾਂ 'ਚ 2.61 ਪੈਸੇ 'ਤੇ ਡੀਜ਼ਲ ਦੀਆਂ ਕੀਮਤਾਂ 'ਚ 2.71 ਰੁਪਏ ਪ੍ਰਤੀ ਲੀਟਰ ਵਾਧਾ ਕੀਤਾ ਗਿਆ ਹੈ | ਇਸ ਤਰ੍ਹਾਂ ਲਗਾਤਾਰ ਚਾਰ ਵਾਧੇ ਤੋਂ ਬਾਅਦ ਤੇਲ ਦੀਆਂ ਕੀਮਤਾਂ 'ਚ ਹੁਣ ਤੱਕ 7.50 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ | ਜਿਸ ਨਾਲ ਲੋਕਾਂ ਨੂੰ ਮਹਿੰਗਾਈ ਦੀ ਵੱਡੀ ਮਾਰ ਝੱਲਣੀ ਪੈ ਰਹੀ ਹੈ | ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਕੇਂਦਰ ਤੇਲ ਦੀਆਂ ਵਾਰ-ਵਾਰ ਵੱਧ ਰਹੀਆਂ ਕੀਮਤਾਂ 'ਤੇ ਕੰਟਰੋਲ ਕਰੇ ਨਹੀਂ ਤਾਂ ਮਹਿੰਗਾਈ ਬਹੁਤ ਵੱਧ ਜਾਵੇਗੀ, ਜਿਸ ਨਾਲ ਜ਼ਰੂਰੀ ਵਸਤਾਂ ਦੇ ਭਾਅ ਬਹੁਤ ਵੱਧ ਜਾਣਗੇ ਅਤੇ ਹਰ ਵਿਅਕਤੀ ਦੀ ਜੇਬ 'ਤੇ ਵੱਡਾ ਆਰਥਿਕ ਬੋਝ ਪਵੇਗਾ |


Ad Position 22
No active advertisement
ਪਿਛਲੀ ਖ਼ਬਰ ਸੰਜੀਤ ਸਿੰਘ ਸੰਨੀ ਗਿੱਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਵੋਟਰਾਂ ਤੇ ਸਪੋਰਟਰਾਂ ਦਾ ਕੀਤਾ ਧੰਨਵਾਦ •ਕਿਹਾ-ਧੱਕੇਸ਼ਾਹੀ ਦੇ... ਅਗਲੀ ਖ਼ਬਰ ਜਦੋਂ 'ਆਪ' ਆਗੂ ਅਤੇ ਅਕਾਲੀ ਆਗੂ ਆਪਸ ਵਿਚ ਭਿੜੇ
Ad Position 24