08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਨਗਰ ਨਿਗਮ ਤੇ ਨਗਰ ਪੰਚਾਇਤ ਚੋਣਾਂ 'ਚ ਪਾਰਟੀ ਵਰਕਰਾਂ ਨੇ ਬੇਮਿਸਾਲ ਮਿਹਨਤ ਕੀਤੀ- ਜਥੇਦਾਰ ਮਾਹਲਾ

Ad Position 21
No active advertisement
ਅਜੀਤ ਡੈਸਕ 27-05-2026
ਬਾਘਾ ਪੁਰਾਣਾ, 26 ਮਈ (ਟਿੰਕੂ ਕਾਠਪਾਲ)- ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੀ ਵੋਟਿੰਗ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਬਾਘਾ ਪੁਰਾਣਾ ਦੇ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਨੇ ਗੱਲਬਾਤ ਕਰਦਿਆਂ ਪਾਰਟੀ ਦੇ ਹੱਕ 'ਚ ਦਿਨ ਰਾਤ ਚੋਣ ਪ੍ਰਚਾਰ ਕਰਨ ਵਾਲੇ ਆਗੂਆਂ ਅਤੇ ਵਰਕਰਾਂ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਦੇ ਨਿਸ਼ਠਾਵਾਨ ਵਰਕਰਾਂ ਨੇ ਚੋਣ ਮੁਹਿੰਮ ਦੌਰਾਨ ਬੇਮਿਸਾਲ ਮਿਹਨਤ ਕੀਤੀ ਹੈ, ਜਿਸ ਦਾ ਨਤੀਜਾ ਆਉਣ ਵਾਲੇ ਦਿਨਾਂ 'ਚ ਸਾਫ ਨਜ਼ਰ ਆਵੇਗਾ ¢ ਜਥੇਦਾਰ ਮਾਹਲਾ ਨੇ ਦਾਅਵਾ ਕੀਤਾ ਕਿ 29 ਮਈ ਨੂੰ ਆਉਣ ਵਾਲੇ ਨਤੀਜਿਆਂ 'ਚ ਅਕਾਲੀ ਦਲ ਦੇ ਉਮੀਦਵਾਰ ਵੱਡੀ ਲੀਡ ਨਾਲ ਜਿੱਤ ਦਰਜ ਕਰਨਗੇ ¢ ਉਨ੍ਹਾਂ ਦੱਸਿਆ ਕਿ ਚੋਣ ਪ੍ਰਚਾਰ ਦੌਰਾਨ ਉਨ੍ਹਾਂ ਨੂੰ ਹਰ ਇਲਾਕੇ ਵਿਚ ਲੋਕਾਂ ਵਲੋਂ ਭਰਪੂਰ ਸਮਰਥਨ ਮਿਲਿਆ ਜੋ ਕਿ ਪਾਰਟੀ ਦੀ ਜਿੱਤ ਦਾ ਸਪੱਸ਼ਟ ਸੰਕੇਤ ਹੈ ¢ ਜਥੇਦਾਰ ਮਾਹਲਾ ਨੇ ਇਸ ਦੇ ਨਾਲ ਹੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੀ ਆਪਣਾ ਵਿਸ਼ਵਾਸ ਜਤਾਇਆ ¢ ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਸੂਬੇ 'ਚ ਦੁਬਾਰਾ ਸਰਕਾਰ ਬਣਾਏਗਾ ¢
Ad Position 22
No active advertisement
ਪਿਛਲੀ ਖ਼ਬਰ ਕਸਬਾ ਕੋਟ ਈਸੇ ਖਾਂ ਵੋਟਿੰਗ ਦੌਰਾਨ ਆਈ.ਜੀ. ਫ਼ਰੀਦਕੋਟ ਰੇਂਜ ਅਤੇ ਐਸ.ਐਸ.ਪੀ ਮੋਗਾ ਵਲੋਂ ਮਤਦਾਨ ਕੇਂਦਰਾਂ ਦਾ ਦੌਰਾ <b... ਅਗਲੀ ਖ਼ਬਰ ਸੰਜੀਤ ਸਿੰਘ ਸੰਨੀ ਗਿੱਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਵੋਟਰਾਂ ਤੇ ਸਪੋਰਟਰਾਂ ਦਾ ਕੀਤਾ ਧੰਨਵਾਦ •ਕਿਹਾ-ਧੱਕੇਸ਼ਾਹੀ ਦੇ...
Ad Position 24