08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਸਰਕਾਰ ਦੇ ਨੁਮਾਇੰਦਿਆਂ ਨੇ ਸ਼ਰੇਆਮ ਕੀਤਾ ਲੋਕਤੰਤਰ ਦਾ ਘਾਣ-ਲਾਭ ਸਿੰਘ ਆਹਲੂਵਾਲੀਆ

Ad Position 21
No active advertisement
ਅਜੀਤ ਡੈਸਕ 27-05-2026
ਮੋਗਾ, 26 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੱਜ ਹੋਈਆਂ ਚੋਣਾਂ ਦੌਰਾਨ ਸੱਤਾਧਾਰੀ ਆਪ ਸਰਕਾਰ ਨੇ ਸ਼ਰੇਆਮ ਲੋਕਤੰਤਰ ਦੀਆਂ ਧੱਜੀਆਂ ਉਡਾਈਆਂ ਤੇ ਵਿਰੋਧੀ ਪਾਰਟੀਆਂ ਖ਼ਾਸ ਕਰਕੇ ਕਾਂਗਰਸ ਦੇ ਉਮੀਦਵਾਰਾਂ ਨਾਲ ਸ਼ਰੇਆਮ ਧੱਕੇਸ਼ਾਹੀ ਕੀਤੀ ਪਰ ਕਾਂਗਰਸ ਦੇ ਜੁਝਾਰੂ ਵਰਕਰਾਂ ਤੇ ਆਗੂਆਂ ਨੇ ਧੱਕੇਸ਼ਾਹੀ ਦਾ ਡਟ ਕੇ ਵਿਰੋਧ ਕੀਤਾ ਤੇ ਹਿੱਕ ਡਾਹ ਕੇ ਲੜਾਈ ਲੜੀ | ਇਹ ਪ੍ਰਗਟਾਵਾ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਚੇਅਰਮੈਨ ਲਾਭ ਸਿੰਘ ਆਹਲੂਵਾਲੀਆ ਨੇ 'ਅਜੀਤ' ਲਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਨਗਰ ਨਿਗਮ ਚੋਣਾਂ ਵਿਚ ਕਾਂਗਰਸ ਦੇ ਮਜ਼ਬੂਤ ਉਮੀਦਵਾਰਾਂ ਸਾਹਮਣੇ ਆਪ ਦੇ ਉਮੀਦਵਾਰ ਬੇਬਸ ਨਜ਼ਰ ਆਏ ਇਸ ਲਈ ਬੌਖਲਾਹਟ ਵਿਚ ਆਏ ਸੱਤਾਧਾਰੀ ਸਰਕਾਰ ਦੇ ਬੰਦਿਆਂ ਨੇ ਸ਼ਰੇਆਮ ਗੰੁਡਾਗਰਦੀ ਤੇ ਧੱਕੇਸ਼ਾਹੀ ਕਰਨੀ ਸ਼ੁਰੂ ਕਰ ਦਿੱਤੀ ਤੇ ਪੁਲਿਸ ਪ੍ਰਸ਼ਾਸਨ ਇਹ ਸਭ ਮੂਕ ਦਰਸ਼ਕ ਬਣ ਕੇ ਵੇਖਦੇ ਰਹੇ | ਆਹਲੂਵਾਲੀਆਂ ਨੇ ਕਿਹਾ ਕਿ ਨਗਰ ਨਿਗਮ ਮੋਗਾ ਅੰਦਰ ਕਾਂਗਰਸ ਸਪਸ਼ਟ ਬਹੁਮਤ ਵਿਚ ਆ ਕੇ ਆਪਣੇ ਮੇਅਰ ਚੁਣੇਗੀ ਤੇ ਸ਼ਹਿਰ ਦੇ ਵਿਕਾਸ ਵਿਚ ਕੋਈ ਕਸਰ ਬਾਕੀ ਨਹੀ ਛੱਡੇਗੀ |
Ad Position 22
No active advertisement
ਪਿਛਲੀ ਖ਼ਬਰ ਵਾਰਡ ਨੰ: 17 'ਚ ਛਿੜਿਆ ਵਿਵਾਦ, ਵਿਧਾਇਕ ਦੇ ਪੀ.ਏ 'ਤੇ ਪੋਲਿੰਗ ਏਜੰਟਾਂ ਨੂੰ ਜ਼ਬਰਦਸਤੀ ਬਾਹਰ ਕੱਢਣ ਦਾ ਦੋਸ਼ ਅਗਲੀ ਖ਼ਬਰ ਗੁਰੂ ਨਾਨਕ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਹੋਇਆ ਵਿਧਾਇਕ ਬਿਲਾਸਪੁਰ ਮੁੱਖ ਮਹਿਮਾਨ ਵਜੋਂ ਹੋਏ ਸ਼ਾਮਿਲ <br/>
Ad Position 24