06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਮੋਗਾ-2 ਦੀ ਮਹੀਨਾਵਾਰ ਮੀਟਿੰਗ

Ad Position 21
No active advertisement
ਅਜੀਤ ਡੈਸਕ 28-05-2026
ਮੋਗਾ, 27 ਮਈ (ਸੁਰਿੰਦਰਪਾਲ ਸਿੰਘ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਮੋਗਾ-2 ਦੀ ਮਹੀਨਾਵਾਰ ਮੀਟਿੰਗ ਪਿੰਡ ਡਰੋਲੀ ਭਾਈ ਵਿਖੇ ਪ੍ਰਧਾਨ ਡਾ. ਪਰਮਜੀਤ ਸਿੰਘ ਵੱਡਾਘਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜ਼ਿਲ੍ਹਾ ਆਗੂ ਡਾ. ਭਗਵੰਤ ਸਿੰਘ ਦੁੱਨੇਕੇ, ਚੇਅਰਮੈਨ ਡਾ. ਲਖਵਿੰਦਰ ਸਿੰਘ ਸਮੇਤ ਵੱਖ-ਵੱਖ ਪਿੰਡਾਂ ਤੋਂ ਡਾਕਟਰ ਸਾਥੀਆਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਪਰਮਜੀਤ ਸਿੰਘ ਨੇ ਕਿਹਾ ਕਿ ਸਾਡੀ ਮੰਗ ਦੇ ਸਬੰਧ ਵਿਚ ਸਰਕਾਰ ਵਲੋਂ ਜੋ ਭਰੋਸਾ ਦਿੱਤਾ ਗਿਆ ਹੈ, ਉਸ ਦਾ ਅਸੀਂ ਸਵਾਗਤ ਕਰਦੇ ਹਾਂ ਤੇ ਆਸ ਵੀ ਕਰਦੇ ਹਾਂ ਕਿ ਸਰਕਾਰ ਸਾਡੀ ਮੰਗ ਦਾ ਹੱਲ ਜ਼ਰੂਰ ਕਰੇਗੀ | ਸੂਬਾ ਕਮੇਟੀ ਇਸ ਸਬੰਧੀ ਸਰਕਾਰ ਦੇ ਲਗਾਤਾਰ ਸੰਪਰਕ ਵਿਚ ਹੈ ਤੇ ਗੱਲਬਾਤ ਜਾਰੀ ਹੈ | ਸਕੱਤਰ ਡਾ. ਬੋਹੜ ਸਿੰਘ ਨੇ ਆਪਣੇ ਸੰਬੋਧਨ ਵਿਚ ਡਾ. ਸਾਥੀਆਂ ਨੂੰ ਜਥੇਬੰਦਕ ਤਾਕਤ ਨੂੰ ਹੋਰ ਵਧਾਉਣ ਦਾ ਸੱਦਾ ਦਿੱਤਾ ਤੇ ਕਿਹਾ ਕਿ ਸਾਡੇ ਏਕੇ ਕਰ ਕੇ ਹੀ ਅਸੀਂ ਹੁਣ ਤੱਕ ਆਪਣੇ ਕਿੱਤੇ ਨੂੰ ਬਚਾਉਣ ਵਿਚ ਸਫਲ ਹੋ ਸਕੇ | ਇਸ ਤੋਂ ਇਲਾਵਾ ਡਾ. ਧਰਮਪਾਲ ਜੋਸ਼ੀ, ਡਾ. ਅਮਨਦੀਪ, ਡਾ. ਗੋਬਿੰਦ, ਡਾ. ਰਣਜੀਤ ਸਿੰਘ ਜੈਮਲ ਵਾਲਾ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਡਾ. ਲਖਵੀਰ ਸਿੰਘ, ਡਾ. ਮਹਿੰਦਰਪਾਲ, ਡਾ. ਬਲਦੇਵ ਸਿੰਘ, ਡਾ. ਗੁਰਜੰਟ ਸਿੰਘ, ਡਾ. ਸੁਖਦੇਵ ਸਿੰਘ, ਡਾ. ਕੁਲਵਿੰਦਰ ਸਿੰਘ, ਡਾ. ਕੁਲਦੀਪ ਸਿੰਘ, ਡਾ. ਪ੍ਰਦੀਪ, ਡਾ. ਬਲਵੰਤ ਸਿੰਘ, ਡਾ. ਹਰਜੀਤ ਸਿੰਘ, ਡਾ. ਗਮਦੂਰ ਸਿੰਘ, ਡਾ. ਸਤਪਾਲ ਚੌਧਰੀ, ਡਾ. ਭਗਤ ਸਿੰਘ, ਡਾ. ਸਤਪਾਲ ਚੌਧਰੀ, ਡਾ. ਭਗਤ ਸਿੰਘ, ਡਾ. ਜਸਵਿੰਦਰ ਸਿੰਘ, ਡਾ. ਮਹਿਲ ਸਿੰਘ, ਡਾ. ਤਜਿੰਦਰ ਸਿੰਘ, ਡਾ. ਨਛੱਤਰ ਸਿੰਘ, ਡਾ. ਗੁਰਪਾਲ ਸਿੰਘ, ਡਾ. ਮਨਜਿੰਦਰ ਸਿੰਘ, ਡਾ. ਗੁਰਤੇਜ ਸਿੰਘ, ਡਾ. ਰਜਿੰਦਰ ਸਿੰਘ, ਡਾ. ਮਨਦੀਪ ਸਿੰਘ, ਡਾ. ਰਾਜ, ਡਾ. ਰਮਨ ਕੁਮਾਰ, ਡਾ. ਸੁਖਵਿੰਦਰ ਸਿੰਘ, ਡਾ. ਗੁਰਪ੍ਰੀਤ ਕੌਰ, ਡਾ. ਵੀਰਪਾਲ ਕੌਰ, ਡਾ. ਸਰਬਜੀਤ ਕੌਰ, ਡਾ. ਕਰਤਾਰ ਸਿੰਘ, ਡਾ. ਕਿਸ਼ਨ ਪੱਪੂ, ਡਾ. ਸਰਬਜੀਤ ਸਿੰਘ, ਡਾ. ਜਗਸੀਰ ਖ਼ਾਨ, ਡਾ. ਬਲਵਿੰਦਰ ਸਿੰਘ, ਡਾ. ਸੁਖਮੰਦਰ ਸਿੰਘ, ਡਾ. ਗੁਰਮੇਲ ਸਿੰਘ, ਡਾ. ਕਿਸ਼ਨ ਕੁਮਾਰ, ਡਾ. ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਬੱਤ ਦਾ ਭਲਾ ਟਰੱਸਟ ਅਤੇ ਰੂਰਲ ਐਨ.ਜੀ.ਓ ਮੋਗਾ ਨੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਅਗਲੀ ਖ਼ਬਰ ਡੀਜ਼ਲ-ਪਟਰੋਲ ਨੂੰ ਮਹਿੰਗਾ ਕਰਕੇ ਕੇਂਦਰ ਸਰਕਾਰ ਨੇ ਕੀਤਾ ਲੋਕਾਂ ਨਾਲ ਧੋਖਾ- ਪ੍ਰਧਾਨ ਹਰਨੇਕ ਸਿੰਘ ਲਾਦੀਆਂ
Ad Position 24