06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਮੋਗਾ ਨੇ 13 ਸੇਵਾ ਕੇਂਦਰ ਬੰਦ ਕਰਕੇ ਦਿੱਤਾ ਧਰਨਾ

Ad Position 21
No active advertisement
ਅਜੀਤ ਡੈਸਕ 28-05-2026
ਮੋਗਾ, 27 ਮਈ (ਜਸਪਾਲ ਸਿੰਘ ਬੱਬੀ)-ਸੇਵਾ ਕੇਂਦਰ ਮੁਲਾਜ਼ਮ ਵੈੱਲਫੇਅਰ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਵਲੋਂ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਦੇ ਲਈ ਸਾਰੇ ਪੰਜਾਬ ਦੇ ਸੇਵਾ ਕੇਂਦਰਾਂ ਨੂੰ ਬੰਦ ਕਰਨ ਦੀ ਕਾਲ ਤੇ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਮੋਗਾ ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਬਾਂਸਲ ਦੀ ਅਗਵਾਈ ਹੇਠ ਜ਼ਿਲ੍ਹਾ ਮੋਗਾ ਦੇ 13 ਸੇਵਾ ਕੇਂਦਰ ਬੰਦ ਕਰਕੇ ਡੀ.ਸੀ. ਦਫ਼ਤਰ ਮੋਗਾ ਵਿਖੇ ਮੁੱਖ ਸੇਵਾ ਕੇਂਦਰ ਦੇ ਬਾਹਰ ਮੋਗਾ ਜ਼ਿਲੇ੍ਹ ਦੇ ਮੁਲਾਜ਼ਮਾਂ ਵਲੋਂ ਧਰਨਾ ਪ੍ਰਦਰਸ਼ਨ ਕੀਤਾ ਗਿਆ | ਜ਼ਿਲ੍ਹਾ ਪ੍ਰਧਾਨ ਦਵਿੰਦਰ ਬਾਂਸਲ ਨੇ ਮੰਗਾਂ ਬਾਰੇ ਦੱਸਦਿਆਂ ਕਿਹਾ ਕਿ ਸਰਕਾਰ ਦੇ ਕਾਨੂੰਨ ਮੁਤਾਬਿਕ ਜੇਕਰ ਕੋਈ 10 ਸਾਲ ਕਿਸੇ ਵੀ ਸਰਕਾਰੀ ਦਫ਼ਤਰ ਵਿਚ ਪ੍ਰਾਈਵੇਟ ਤੌਰ 'ਤੇ ਕੰਮ ਕਰਦਾ ਹੈ ਤਾਂ ਉਸ ਨੂੰ ਪੱਕਾ ਕੀਤਾ ਜਾਂਦਾ ਹੈ | ਬਰਾਬਰ ਕੰਮ ਬਰਾਬਰ ਤਨਖ਼ਾਹ ਦਿੱਤੀ ਜਾਵੇ | ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰ ਵਿਚ 430 ਤੋਂ ਵੱਧ ਸਰਵਿਸਿਜ਼ ਦਿੱਤੀਆਂ ਜਾਂਦੀਆਂ ਹਨ ਉਸ ਹਿਸਾਬ ਨਾਲ ਸੇਵਾ ਕੇਂਦਰ ਮੁਲਾਜ਼ਮਾਂ ਦੀ ਤਨਖ਼ਾਹ 45000 ਕੀਤੀ ਜਾਵੇ | ਸੇਵਾ ਕੇਂਦਰਾਂ ਨੂੰ ਸੰਚਾਲਿਤ ਕਰਨ ਵਾਲੀ ਕੰਪਨੀ ਨੂੰ ਬਾਹਰ ਕੀਤਾ ਜਾਵੇ | ਇਸ ਮੌਕੇ ਤੇ ਸੇਵਾ ਕੇਂਦਰ ਯੂਨੀਅਨ ਮੋਗਾ ਦੇ ਆਪਰੇਟਰ, ਡੋਰ ਸਟੈੱਪ ਡਲਿਵਰੀ ਆਪਰੇਟਰ, ਸਕਿਉਰਿਟੀ ਗਾਰਡ ਅਤੇ ਸਫ਼ਾਈ ਸੇਵਕ ਨੇ ਮੰਗਾਂ ਮੰਨਣ ਦੀ ਅਪੀਲ ਕੀਤੀ |
Ad Position 22
No active advertisement
ਪਿਛਲੀ ਖ਼ਬਰ ਔਰਤਾਂ ਦੇ ਵਧ ਰਹੇ ਰੋਗ - ਆਧੁਨਿਕ ਜੀਵਨ ਸ਼ੈਲੀ ਦਾ ਪ੍ਰਭਾਵ ਅਗਲੀ ਖ਼ਬਰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਸੁੱਖ ਗਿੱਲ ਮੋਗਾ ਨੂੰ ਮਿਲੀ ਜ਼ਮਾਨਤ 19 ਦਿਨਾਂ ਬਾਅਦ ਤਿਹਾੜ ਜੇਲ੍ਹ ਤੋਂ ਆਏ ਬਾਹ...
Ad Position 24