06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਗਰਮੀ ਤੋਂ ਬਚਾਅ ਲਈ ਤਰਲ ਪਦਾਰਥਾਂ ਦਾ ਸੇਵਨ ਬਹੁਤ ਜ਼ਰੂਰੀ- ਡਾ. ਹਨੀਸ਼ ਬਾਂਸਲ

Ad Position 21
No active advertisement
ਅਜੀਤ ਡੈਸਕ 28-05-2026
ਕਿਸ਼ਨਪੁਰਾ ਕਲਾਂ, 27 ਮਈ (ਅਮੋਲਕ ਸਿੰਘ ਕਲਸੀ)-ਦਇਆਨੰਦ ਮੈਡੀਕਲ ਕਾਲਜ ਤੇ ਹਸਪਤਾਲ ਦੇ ਦਿਮਾਗ਼ ਦੇ ਉੱਘੇ ਪ੍ਰਸਿੱਧ ਡਾ. ਹਨੀਸ਼ ਬਾਂਸਲ ਨਿਊਰੋ ਸਰਜਰੀ ਦੇ ਵਿਸ਼ੇਸ਼ ਗੋਲਡ ਮੈਡਲਿਸਟ ਲੁਧਿਆਣਾ ਨੇ ਗਰਮੀ ਦੇ ਮੱਦੇਨਜ਼ਰ ਲੋਕਾਂ ਲਈ ਸਲਾਹ ਜਾਰੀ ਕੀਤੀ ਹੈ | ਗੋਲਡ ਮੈਡਲਿਸਟ ਡਾ. ਹਨੀਸ਼ ਬਾਂਸਲ ਨੇ ਕਿਹਾ ਕਿ ਤੇਜ਼ ਗਰਮੀ ਦੇ ਇਸ ਮੌਸਮ ਵਿਚ ਕੁੱਝ ਜ਼ਰੂਰੀ ਸਾਵਧਾਨੀਆਂ ਵਰਤੀਆਂ ਜਾਣੀਆਂ ਚਾਹੀਦੀਆਂ ਹਨ ਤਾਂ ਜੋ ਗਰਮੀ ਦੇ ਮਾੜੇ ਅਸਰ ਤੋਂ ਬਚਿਆ ਜਾ ਸਕੇ | ਉਨ੍ਹਾਂ ਕਿਹਾ ਕਿ ਅੱਜ-ਕੱਲ੍ਹ ਤੇਜ਼ ਗਰਮੀ ਚੱਲ ਰਹੀ ਹੈ ਅਤੇ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿਚ ਵੀ ਤਿੱਖੀ ਗਰਮੀ ਦੀ ਭਵਿੱਖਬਾਣੀ ਕੀਤੀ ਹੈ, ਇਸ ਲਈ ਸਾਰਿਆਂ ਨੂੰ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਸਰੀਰ ਦਾ ਤਾਪਮਾਨ ਸਹੀ ਰੱਖਣ ਲਈ ਤਰਲ ਪਦਾਰਥਾਂ ਦਾ ਸੇਵਨ ਬਹੁਤ ਜ਼ਰੂਰੀ ਹੈ | ਵੱਧ ਤੋਂ ਵੱਧ ਤਰਲ ਪਦਾਰਥਾਂ ਦਾ ਸੇਵਨ ਕੀਤਾ ਜਾਵੇ, ਜਿਨ੍ਹਾਂ 'ਚ ਸਾਦਾ ਪਾਣੀ, ਲੱਸੀ, ਨਿੰਬੂ ਪਾਣੀ, ਜੂਸ, ਨਾਰੀਅਲ ਦਾ ਪਾਣੀ, ਓ.ਆਰ.ਐਸ. ਦਾ ਘੋਲ ਆਦਿ ਸ਼ਾਮਲ ਹਨ | ਉਨ੍ਹਾਂ ਲੋਕਾਂ ਨੂੰ ਸਲਾਹ ਦਿੱਤੀ ਕਿ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਜਾਂ ਸਿਖਰ ਦੁਪਹਿਰੇ ਬਾਹਰ ਨਿਕਲਣ ਤੋਂ ਪ੍ਰਹੇਜ਼ ਕੀਤਾ ਜਾਵੇ ਕਿਉਂਕਿ ਇਸ ਸਮੇਂ ਦੌਰਾਨ ਸੂਰਜੀ ਤਪਸ਼ ਬਹੁਤ ਜ਼ਿਆਦਾ ਹੁੰਦੀ ਹੈ | ਇਸ ਤੋਂ ਇਲਾਵਾ, ਬੱਚਿਆਂ ਅਤੇ ਬਜ਼ੁਰਗਾਂ ਦਾ ਖ਼ਾਸ ਖਿਆਲ
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਵੱਡਾ ਘਰ ਨੂੰ ਭੇਜੀ 25 ਲੱਖ ਦੀ ਗਰਾਂਟ ਅਗਲੀ ਖ਼ਬਰ ਅੱਜ ਭੋਗ 'ਤੇ ਵਿਸ਼ੇਸ਼- ਬਹੁਪੱਖੀ ਸ਼ਖ਼ਸੀਅਤ ਸਰਦਾਰਨੀ ਸੁਰਜੀਤ ਕੌਰ
Ad Position 24