06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਗੁਰੂ ਨਾਨਕ ਕਾਲਜ ਵਿਖੇ ਸੈਸ਼ਨ 2026-27 ਦੇ ਨਵੇਂ ਦਾਖ਼ਲਿਆਂ ਲਈ ਭਾਰੀ ਉਤਸ਼ਾਹ -ਪਿ੍ੰਸੀਪਲ ਡਾ. ਭੁੱਲਰ

Ad Position 21
No active advertisement
ਅਜੀਤ ਡੈਸਕ 28-05-2026
ਮੋਗਾ, 27 ਮਈ (ਜਸਪਾਲ ਸਿੰਘ ਬੱਬੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਤੇ ਐਡਵੋਕੇਟ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਸੁਖਮਿੰਦਰ ਸਿੰਘ ਸਕੱਤਰ (ਵਿੱਦਿਆ) ਦੀ ਰਹਿਨੁਮਾਈ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗੁਰੂ ਨਾਨਕ ਕਾਲਜ ਮੋਗਾ ਅਤੇ ਕਾਲਜ ਦੇ ਪਿ੍ੰਸੀਪਲ ਡਾ. ਗੁਰਿੰਦਰਜੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਚੱਲ ਰਹੀ ਹੈ | ਇਹ ਵਿੱਦਿਅਕ ਸੰਸਥਾ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ 'ਵਿੱਦਿਆ ਵਿਚਾਰੀ ਤਾਂ ਪਰਉਪਕਾਰੀ' ਦੇ ਤਹਿਤ ਲੰਮੇ ਸਮੇਂ ਤੋਂ ਗਿਆਨ ਦਾ ਪਾਸਾਰ ਕਰ ਰਹੀ ਹੈ | ਕਾਲਜ ਦੀ ਮੈਨੇਜਿੰਗ ਕਮੇਟੀ ਦੇ ਮੈਂਬਰ ਸੰਜੀਤ ਸਿੰਘ ਗਿੱਲ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਮੋਗਾ ਵਲੋਂ ਕਾਲਜ ਦੀ ਬਿਹਤਰੀ ਲਈ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ ਤਾਂ ਕਿ ਕਾਲਜ ਨੂੰ ਹੋਰ ਵੀ ਬਿਹਤਰੀ ਨਾਲ ਚਲਾਇਆ ਜਾ ਸਕੇ | ਪਿ੍ੰਸੀਪਲ ਡਾ. ਗੁਰਿੰਦਰਜੀਤ ਸਿੰਘ ਭੁੱਲਰ ਨੇ ਦੱਸਿਆ ਹੈ ਕਿ ਇੱਥੇ ਬੀ.ਏ., ਬੀ.ਕਾਮ, ਬੀ.ਸੀ.ਏ., ਪੀ.ਜੀ.ਡੀ.ਸੀ.ਏ., ਐਮ.ਏ. ਪੰਜਾਬੀ ਅਤੇ ਅੰਗਰੇਜ਼ੀ ਦੇ ਕੋਰਸ ਚੱਲ ਰਹੇ ਹਨ | ਇਸ ਮੌਕੇ ਸੈਸ਼ਨ 2026-27 ਲਈ ਵਿਦਿਆਰਥੀਆਂ ਦਾ ਇਸ ਸੰਸਥਾ ਵਿਚ ਦਾਖ਼ਲਾ ਲੈਣ ਸਬੰਧੀ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ ਹੈ | ਉਨ੍ਹਾਂ ਕਿਹਾ ਕਿ ਡਾਇਰੈਕਟੋਰੇਟ ਆਫ਼ ਐਜੂਕੇਸ਼ਨ, ਐਸ.ਜੀ.ਪੀ.ਸੀ. ਵਲੋਂ ਚੰਗੇ ਅਤੇ ਪੜ੍ਹੇ ਲਿਖੇ ਸਮਾਜ ਦੀ ਸਿਰਜਨਾ ਲਈ ਵੱਡੇ ਕਦਮ ਚੁੱਕੇ ਹਨ, ਉਨ੍ਹਾਂ ਵਲੋਂ ਨਿਸਚੈ ਅਕੈਡਮੀ ਖੋਲ੍ਹੀ ਗਈ ਹੈ, ਜਿੱਥੇ ਹੈ ਜੋ ਵਿਦਿਆਰਥੀਆਂ ਨੂੰ ਮੁਫ਼ਤ ਕੋਚਿੰਗ ਰਿਹਾਇਸ਼ ਅਤੇ ਖਾਣ-ਪੀਣ ਦਾ ਪ੍ਰਬੰਧ ਮੁਹੱਈਆ ਕਰਵਾਉਂਦੀ ਹੈ, ਇਸ ਤੋਂ ਇਲਾਵਾ ਹੁਸ਼ਿਆਰ ਵਿਦਿਆਰਥੀਆਂ ਲਈ ਖ਼ਾਸ ਨਿਯਮਾਂ ਮੁਤਾਬਿਕ ਵਜ਼ੀਫ਼ੇ ਵੀ ਦਿੱਤੇ ਜਾਂਦੇ ਹਨ ਅਤੇ ਅੰਮਿ੍ਤਧਾਰੀ ਵਿਦਿਆਰਥੀਆਂ ਲਈ ਖ਼ਾਸ ਵਜ਼ੀਫ਼ੇ ਮੁਹੱਈਆ ਕਰਵਾਏ ਜਾਂਦੇ ਹਨ | ਐਨ.ਐਸ.ਐਸ. ਅਤੇ ਐਨ.ਸੀ.ਸੀ. ਦੇ ਯੂਨਿਟ ਚੱਲ ਰਹੇ ਹਨ ਜਿਸ ਤਹਿਤ ਵਿਦਿਆਰਥੀਆਂ ਦੁਆਰਾ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲਿਆ ਜਾਂਦਾ ਹੈ, ਇਨ੍ਹਾਂ ਯੂਨਿਟਾਂ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਸਮਾਜ ਤੇ ਰਾਸ਼ਟਰ ਨਾਲ ਜੋੜਨਾ ਹੈ | ਵਿਦਿਆਰਥੀਆਂ ਲਈ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਹਰ ਸਾਲ ਕਈ ਕੰਪਨੀਆਂ ਨਾਲ ਰਾਬਤਾ ਕਾਇਮ ਕਰਕੇ ਰੋਜ਼ਗਾਰ ਮੇਲੇ ਕਰਵਾਏ ਜਾਂਦੇ ਹਨ | ਉਨ੍ਹਾਂ ਕਿਹਾ ਹੈ ਕਿ ਸਾਡਾ ਮੁੱਖ ਮਨੋਰਥ ਹੈ ਕਿ ਸਾਡੇ ਵਿਦਿਆਰਥੀ ਚੰਗੇ ਰੁਤਬਿਆਂ 'ਤੇ ਬਿਰਾਜਮਾਨ ਹੋ ਕੇ ਚੰਗੇ ਸਮਾਜ ਦੇ ਸਿਰਜਕ ਬਣਨ |
Ad Position 22
No active advertisement
ਪਿਛਲੀ ਖ਼ਬਰ ਬਤੌਰ ਕੰਪੇਨ ਮੈਨੇਜਰ ਅੰਮਿ੍ਤਪਾਲ ਸਿੰਘ ਖ਼ਾਲਸਾ ਨੇ ਪੂਰੀ ਤਨਦੇਹੀ ਨਾਲ ਨਿਭਾਈ ਜ਼ਿੰਮੇਵਾਰੀ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਵੱਡਾ ਘਰ ਨੂੰ ਭੇਜੀ 25 ਲੱਖ ਦੀ ਗਰਾਂਟ
Ad Position 24